ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 30, 2024 07:23 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਵਿੱਚ ਵੀ ਵਿਸ਼ੇਸ਼ ਯੋਗਦਾਨ ਸੀ। ਐਡਵੋਕੇਟ ਧਾਮੀ ਨੇ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕੌਮੀ ਇਕਜੁਟਤਾ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ