ਸੰਸਾਰ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 30, 2024 07:29 PM

ਕਿਲੋਨਾ-ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 14ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਤਕਰੀਬਨ ਪੰਜ ਹਜਾਰ ਲੋਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਾਮਲ ਹੋਏ। ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਮੋਟਰ ਸਾਈਕਲ ਸਵਾਰ ਅਤੇ ਅੰਗਰੇਜ਼ੀ ਬੈਂਡ ਪਾਰਟੀ ਨਗਰ ਕੀਰਤਨ ਦੀ ਸ਼ੋਭਾ ਵਿਚ ਵਾਧਾ ਕਰ ਰਹੇ ਸਨ। ਸ਼ਰਧਾਲੂਆਂ ਵੱਲੋਂ ਆਪਣੇ ਟਰੈਕਟਰ ਸਜਾ ਕੇ ਨਗਰ ਕੀਰਤਨ ਵਿਚ ਲਿਆਂਦੇ ਗਏ। ਬੱਚਿਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਲਾਗਲੀਆਂ ਗਲੀਆਂ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਵੀ ਸ਼ਰਧਾਲੂਆਂ, ਕਾਰੋਬਾਰੀਆਂ, ਬੈਂਕਾਂ ਅਤੇ ਹੋਰ ਅਦਾਰਿਆਂ ਵੱਲੋਂ ਆਪੋ ਆਪਣੇ ਸਟਾਲ ਲਾਏ ਗਏ ਸਨ ਜਿਹਨਾਂ ਉਪਰ ਸ਼ਾਮ ਤੱਕ ਖੂਬ ਰੌਣਕ ਲੱਗੀ ਰਹੀ। ਮੌਸਮ ਸਾਜ਼ਗਾਰ ਨਾ ਹੋਣ ਦੇ ਬਾਵਜੂਦ ਸ਼ਰਧਾਲੂਆਂ ਦੇ ਉਤਸ਼ਾਹ ਮੱਠਾ ਨਹੀਂ ਪਿਆ।

ਇਸ ਨਗਰ ਕੀਰਤਨ ਉਪਰ ਗੁਲਾਟੀ ਪਬਲਿਸ਼ਰਜ਼ ਸਰੀ ਦੇ ਸਤੀਸ਼ ਗੁਲਾਟੀ ਵੱਲੋਂ ਪੁਸਤਕ ਪ੍ਰਦਰਸ਼ਨੀ ਲਾਈ ਗਈ। ਇਸ ਪ੍ਰਦਰਸ਼ਨੀ ਵਿਚ ਪੁਸਤਕ ਪ੍ਰੇਮੀਆਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ, ਕਿਤਾਬਾਂ ਨੂੰ ਚੁੰਮਿਆਂ ਅਤੇ ਆਪਣਾ ਸਾਥੀ ਬਣਾਇਆ। ਪੁਸਤਕ ਪ੍ਰਦਰਸ਼ਨੀ ਲਈ ਸ਼ਾਇਰ ਪਾਲ ਢਿੱਲੋਂ, ਸ਼ਿੰਦਾ ਢਿੱਲੋਂ, ਬਲਜੀਤ ਸਿੰਘ, ਪਰਮਜੀਤ ਗਿੱਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਪਤਾਰਾ ਅਤੇ ਸਮੁੱਚੀ ਕਮੇਟੀ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਕ ਹੋਰ ਸੰਸਥਾ ਵੱਲੋਂ ਵੀ ਧਾਰਮਿਕ ਕਿਤਾਬਾਂ ਦਾ ਸਟਾਲ ਲਾਇਆ ਗਿਆ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਪਤਾਰਾ ਨੇ ਨਗਰ ਕੀਰਤਨ ਵਿਚ ਸ਼ਾਮਲ ਹੋਈ ਸੰਗਤ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਬੀ.ਸੀ. ਲਾਟਰੀ ਕਾਰਪੋਰੇਸ਼ਨ ਵੱਲੋਂ ਰਿਚਮੰਡ ਕਮਿਊਨਿਟੀ ਸਰਵਿਸਿਜ਼ ਸੋਸਾਇਟੀ ਦਾ ਸਨਮਾਨ

ਸਤਿਕਾਰ ਕਮੇਟੀ ਕੈਨੇਡਾ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਦੀ ਅਪੀਲ

ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼