ਸੰਸਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 30, 2024 07:31 PM

ਸਰੀ- ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਕੈਨੇਡਾ ਦੇ ਸਰੀ ਯੂਨਿਟ ਦੀ ਜਨਰਲ ਬਾਡੀ ਦੀ ਮੀਟਿੰਗ ਬੀਤੇ ਦਿਨ ਸੁਸਾਇਟੀ ਦੇ ਕੌਮੀ ਪ੍ਰਧਾਨ ਅਵਤਾਰ ਬਾਈ ਦੀ ਪ੍ਰਧਾਨਗੀ ਹੇਠ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਜੋਸ਼ੀਲੇ ਮਾਹੌਲ ਵਿੱਚ ਹੋਈ। ਇਸ ਮੀਟਿੰਗ ਵਿਚ ਕਈ ਨਵੇਂ ਮੈਂਬਰਾਂ ਸਮੇਤ ਕਰੀਬ ਦੋ ਦਰਜਨ ਮੈਂਬਰਾਂ ਨੇ ਹਿੱਸਾ ਲਿਆ ਅਤੇ ਕਾਫੀ ਮੈਂਬਰ ਦੇਸ਼ ਤੋਂ ਬਾਹਰ ਹੋਣ ਕਾਰਨ ਅਤੇ ਹੋਰ ਮਜਬੂਰੀਆਂ ਕਾਰਨ ਹਾਜਰ ਨਾ ਹੋ ਸਕੇ।

ਮੀਟਿੰਗ ਦੀ ਸ਼ੁਰੂਆਤ ਅਵਤਾਰ ਬਾਈ ਦੇ ਸਵਾਗਤ ਸ਼ਬਦਾਂ ਨਾਲ ਹੋਈ। ਉਪਰੰਤ ਸਕੱਤਰ ਗੁਰਮੇਲ ਗਿੱਲ ਨੇ ਪਿਛਲੇ ਸੈਸ਼ਨ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਜਿਸ ਨੂੰ ਕੁੱਝ ਸੋਧਾਂ ਸਮੇਤ ਸਰਬਸੰਮਤੀ ਨਾਲ ਪਾਸ ਕਰ ਲਿਆ ਗਿਆ। ਇਸ ਤੋਂ ਬਾਅਦ ਨਵੇਂ ਅਹੁਦੇਦਾਰਾਂ ਅਤੇ ਐਗਜ਼ੈਕਟਿਵ ਕਮੇਟੀ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿਚ ਜਸਵਿੰਦਰ ਹੇਅਰ - ਪ੍ਰਧਾਨ, ਅਨੁਜ ਸੂਦ - ਮੀਤ ਪ੍ਰਧਾਨ, ਗੁਰਮੇਲ ਗਿੱਲ - ਸਕੱਤਰ, ਨਿਰਮਲ ਕਿੰਗਰਾ - ਸਹਾਇਕ ਸਕੱਤਰ, ਹਰਪਾਲ ਗਰੇਵਾਲ - ਖਜ਼ਾਨਚੀ ਅਤੇ ਰਾਮਜੀਤ ਤਰਕ, ਇਕਬਾਲ ਬਰਾੜ, ਸੁੱਖੀ ਗਰਚਾ, ਠਾਣਾ ਸਿੰਘ ਤੇ ਪਰਮਜੀਤ ਸਿੱਧੂ ਐਗਜ਼ੈਕਟਿਵ ਕਮੇਟੀ ਮੈਂਬਰ ਚੁਣੇ ਗਏ।

ਇਸ ਉਪਰੰਤ 19 ਮਈ ਨੂੰ ਤਰਕਸ਼ੀਲ ਸੁਸਾਇਟੀ ਦੇ ਹੋ ਰਹੇ ਕੌਮੀ ਡੈਲੀਗੇਟ ਇਜਲਾਸ ਲਈ 6 ਡੈਲੀਗੇਟਾਂ ਦੀ ਚੋਣ ਵੀ ਸਰਬਸੰਮਤੀ ਨਾਲ ਹੋਈ। ਅੰਤ ਵਿਚ ਧੰਨਵਾਦੀ ਮਤਾ ਪੇਸ਼ ਕੀਤਾ ਗਿਆ ਅਤੇ ਸਾਰੇ ਮੈਂਬਰਾਂ ਵੱਲੋਂ ਅੰਧਵਿਸ਼ਵਾਸ਼ਾਂ ਦੇ ਹਨੇਰੇ ਨੂੰ ਦੂਰ ਕਰਨ ਲਈ ਨਿੱਠ ਕੇ ਕੰਮ ਕਰਨ ਦੇ ਅਹਿਦ ਨਾਲ ਮੀਟਿੰਗ ਸਮਾਪਤ ਹੋਈ।

Have something to say? Post your comment

 

ਸੰਸਾਰ

ਬੀ.ਸੀ. ਲਾਟਰੀ ਕਾਰਪੋਰੇਸ਼ਨ ਵੱਲੋਂ ਰਿਚਮੰਡ ਕਮਿਊਨਿਟੀ ਸਰਵਿਸਿਜ਼ ਸੋਸਾਇਟੀ ਦਾ ਸਨਮਾਨ

ਸਤਿਕਾਰ ਕਮੇਟੀ ਕੈਨੇਡਾ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਦੀ ਅਪੀਲ

ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼