ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਗੁਰਜੰਟ ਸਿੰਘ ਬਾਜੇਵਾਲੀਆ  | May 02, 2024 02:11 PM

ਮਾਨਸਾ_ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰੀ ਸਿੰਘ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ ਗਿਆ। ਜ਼ੇਲ੍ਹ ਅੰਦਰ ਰੱਖ-ਰਖਾਵ, ਕੈਦੀਆਂ ਦੇ ਰਹਿਣ ਦੀਆਂ ਥਾਵਾਂ, ਰੋਜ਼ਾਨਾ ਕਿਰਿਆਵਾਂ, ਰਸੋਈ ਘਰ ਆਦਿ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਅਤੇ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰੀ ਸਿੰਘ ਗਰੇਵਾਲ ਨੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜੱਜ ਸਾਹਿਬ ਵੱਲੋਂ ਕੈਦੀਆਂ ਨਾਲ ਮੈਡੀਕਲ ਸਹੂਲਤਾਂ, ਗਾਰਦ, ਲੰਗਰ ਆਦਿ ਬਾਰੇ ਗੱਲਬਾਤ ਕੀਤੀ ਗਈ।

ਇਸ ਮੌਕੇ ਜੇਲ੍ਹ ਸੁਪਰਡੰਟ ਇਕਬਾਲ ਸਿੰਘ ਬਰਾੜ, ਡਿਪਟੀ ਸੁਪਰਡੰਟ ਜਗਜੀਤ ਸਿੰਘ, ਦੀਪਇੰਦਰ ਸਿੰਘ ਐਡਵੋਕੇਟ, ਡਿਪਟੀ ਚੀਫ ਐਲ.ਏ.ਡੀ.ਸੀ, ਰਾਜੀਵ ਕੁਮਾਰ ਅਡੀਸ਼ਨਲ ਇੰਗਲਿਸ਼ ਕਲਰਕ, ਸੁਖਜੀਤ ਸਿੰਘ ਰੀਡਰ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ, ਮਾਨਸਾ, ਅਮਿਤ ਵਰਮਾ ਸੀਨੀਅਰ ਸਹਾਇਕ ਮੌਜੂਦ ਸਨ।

Have something to say? Post your comment

 

ਪੰਜਾਬ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ 

ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ: ਜਤਿੰਦਰ ਜੋਰਵਾਲ

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ, ਲੋਕਾਂ ਦੀ ਭਲਾਈ ਲਈ ਕੀਤੀ ਅਰਦਾਸ

ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ: ਮੀਤ ਹੇਅਰ

400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

ਗੁਰਜੀਤ ਸਿੰਘ ਤਲਵੰਡੀ ਨੂੰ ਹਲਕਾ ਬੱਸੀ ਪਠਾਣਾ ਦਾ ਕੋਆਰਡੀਨੇਟਰ ਲਾਇਆ

ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ: ਹਰਸਿਮਰਤ ਕੌਰ ਬਾਦਲ

ਬੀਬੀ ਹਰਜਿੰਦਰ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਬੰਨੇ ਉਸਤਤ ਦੇ ਪੁੱਲ

ਮੁਲਕ ਵਿਚੋਂ ਮਹਿੰਗਾਈ, ਬੇਰੋਜ਼ਗਾਰੀ ਅਤੇ ਗਰੀਬੀ ਦੇ ਖ਼ਾਤਮੇ ਲਈ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉ-ਬਲਬੀਰ ਸਿੱਧੂ