ਪੰਜਾਬ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ. ਈ. ਪੀ.-2020’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | May 02, 2024 10:03 PM

ਅੰਮ੍ਰਿਤਸਰ -ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਆਈ. ਕਿਉ. ਏ. ਸੀ ਅਤੇ ਐਨ. ਈ. ਪੀ ਕਮੇਟੀ ਵੱਲੋਂ ‘ਐਨ.ਈ.ਪੀ -2020’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਲੈਕਚਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਫੈਕਲਟੀ ਆਫ਼ ਐਜ਼ੂਕੇਸ਼ਨ, ਡਾ. ਦੀਪਾ ਸਿਕੰਦ ਕੋਟਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਡਾ. ਕੌਟਸ ਦਾ ਪ੍ਰੋਗਰਾਮ ਮੌਕੇ ਪੁੱਜਣ ’ਤੇ ਪੌਦਾ ਭੇਂਟ ਕਰਕੇ ਰਸਮੀ ਸਵਾਗਤ ਕਰਦਿਆਂ ਐਨ. ਈ. ਪੀ ਸਬੰਧੀ ਜਟਿਲ ਮੁੱਦਿਆਂ ਵੱਲ ਧਿਆਨ ਕੇਂਦਰਿਤ ਕੀਤਾ। ਇਸ ਮੌਕੇ ਡਾ. ਦੀਪਾ ਨੇ ਐਨ. ਈ. ਪੀ. ਬਾਰੇ ਸੰਬੋਧਨ ਕਰਦਿਆਂ ਕ੍ਰੈਡਿਟ ਸਿਸਟਮ, ਮੇਜਰ ਮਾਈਨਰ, ਆਈਡੀ, ਆਨ-ਲਾਇਨ ਪੜ੍ਹਾਈ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਪੀ. ਪੀ. ਟੀ. ਰਾਹੀਂ ਆਸਾਨ ਖ਼ਾਕੇ ਨਾਲ ਆਪਣੇ ਵਿਚਾਰ ਦੀ ਪ੍ਰੋੜਤਾ ਕੀਤੀ। ਇਸ ਮੌਕੇ ਡਾ. ਕੌਟਸ ਨੇ ਐਨ. ਈ. ਪੀ. ਸਬੰਧੀ ਸਟਾਫ਼ ਦੁਆਰਾ ਪੁੱਛੇ ਗਏ ਸਵਾਲਾਂ ਦੇ ਬਾਖੂਬੀ ਜਵਾਬ ਦਿੱਤੇ। 

ਇਸ ਮੌਕੇ ਗਣਿਤ ਵਿਭਾਗ ਦੇ ਮੁਖੀ ਡਾ. ਮਨਬੀਰ ਕੌਰ ਨੇ ਡਾ. ਕੌਟਸ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਗੰਭੀਰ ਮੁੱਦਿਆਂ ’ਤੇ ਅਜਿਹੇ ਲੈਕਚਰ ਉਲੀਕਣ ਲਈ ਪਿ੍ਰੰੰ: ਡਾ. ਸੁਰਿੰਦਰ ਕੌਰ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ। 

Have something to say? Post your comment

 

ਪੰਜਾਬ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ 

ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ: ਜਤਿੰਦਰ ਜੋਰਵਾਲ

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ, ਲੋਕਾਂ ਦੀ ਭਲਾਈ ਲਈ ਕੀਤੀ ਅਰਦਾਸ

ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ: ਮੀਤ ਹੇਅਰ

400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

ਗੁਰਜੀਤ ਸਿੰਘ ਤਲਵੰਡੀ ਨੂੰ ਹਲਕਾ ਬੱਸੀ ਪਠਾਣਾ ਦਾ ਕੋਆਰਡੀਨੇਟਰ ਲਾਇਆ

ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ: ਹਰਸਿਮਰਤ ਕੌਰ ਬਾਦਲ

ਬੀਬੀ ਹਰਜਿੰਦਰ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਬੰਨੇ ਉਸਤਤ ਦੇ ਪੁੱਲ

ਮੁਲਕ ਵਿਚੋਂ ਮਹਿੰਗਾਈ, ਬੇਰੋਜ਼ਗਾਰੀ ਅਤੇ ਗਰੀਬੀ ਦੇ ਖ਼ਾਤਮੇ ਲਈ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉ-ਬਲਬੀਰ ਸਿੱਧੂ