ਪੰਜਾਬ

ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ

ਦਲਜੀਤ ਕੌਰ / ਕੌਮੀ ਮਾਰਗ ਬਿਊਰੋ | May 04, 2024 03:38 PM

ਲਹਿਰਾਗਾਗਾ- ਬੀਤੇ ਕੱਲ੍ਹ ਸ਼ਾਮ ਨੂੂੰ ਨਹਿਰ ਦੇ ਪਲ 'ਤੇ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀਆਂ ਚੋਣ ਰੈਲੀਆਂ ਵਿੱਚ ਦੇਸ਼ ਦੀਆਂ ਘੱਟ ਗਿਣਤੀਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਖਿਲਾਫ਼ ਨਫਰਤੀ, ਅਪਮਾਨਜਨਕ ਤੇ ਭੜਕਾਊ ਟਿੱਪਣੀਆਂ ਖਿਲਾਫ਼ ਰੋਸ ਪ੍ਰਗਟ ਕਰਨ ਲਈ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ। ਇਸ ਮੌਕੇ ਭਾਰੀ ਗਿਣਤੀ ਵਿੱਚ ਜੁੜੇ ਜਥੇਬੰਦੀਆਂ ਦੇ ਵਰਕਰਾਂ ਨੇ ਨਰਿੰਦਰ ਮੋਦੀ ਅਤੇ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਇਕੱਤਰ ਹੋਏ ਲੋਕਾਂ ਨੂੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਵਜੋਂ ਨਰਿੰਦਰ ਮੋਦੀ (ਪ੍ਰਧਾਨ ਮੰਤਰੀ) ਵਲੋਂ ਘੱਟ ਗਿਣਤੀ ਧਾਰਮਿਕ ਫਿਰਕੇ ਨੂੰ ਨਿਸ਼ਾਨਾ ਬਣਾਉਂਦਿਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਬਿਆਨ ਦਿੱਤੇ ਹਨ ਜਿਨ੍ਹਾਂ ਦਾ ਇੱਕੋ ਇੱਕ ਮਕਸਦ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ ਬਹੁਗਿਣਤੀ ਭਾਈਚਾਰੇ ਦੀਆਂ ਵੋਟਾਂ ਵਟੋਰਨਾ ਹੈ। ਉਨ੍ਹਾਂ ਕਿਹਾ ਕਿ ਇੰਝ ਨੀਵੀਂ ਪੱਧਰ ਦੇ ਭਾਸ਼ਨਾਂ ਨਾਲ ਨਾ ਸਿਰਫ਼ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਯਾਦਾ ਭੰਗ ਕੀਤੀ ਹੈ ਸਗੋਂ ਚੋਣ ਕਮਿਸ਼ਨ ਦੇ ਨਿਯਮਾਂ ਨੂੂੰ ਵੀ ਪੈਰਾਂ ਹੇਠ ਲਿਤਾੜਿਆ ਹੈ। ਜਿਹੜਾ ਨਾ ਕਾਬਿਲੇ ਮੁਆਫ਼ ਗੁਣਾਹ ਹੈ।ਯਾਦ ਰਹੇ ਨਰੇਂਦਰ ਮੋਦੀ ਨੇ ਬਾਂਸਵਾੜਾ ਰਾਜਸਥਾਨ ਵਿਚ ਹਿੰਦੂ ਵੋਟਰਾਂ ਨੂੰ ਗੁੰਮਰਾਹ ਕਰਨ ਲਈ ਮੁਸਲਿਮ ਘੱਟ ਗਿਣਤੀ ਖਿਲਾਫ ਇਤਰਾਜ਼ ਯੋਗ ਸ਼ਬਦਾਵਲੀ ਵਰਤੀ ਜਿਹੜੀ ਚੋਣ ਆਚਾਰ ਸੰਹਿਤਾ ਦੀ ਉਲੰਘਣਾ ਹੈ ਅਤੇ ਉਸ ਬਿਆਨ ਦੇ ਅਧਾਰ ਉਤੇ ਜਨ ਪ੍ਰਤੀਨਿਧ ਐਕਟ 1951 ਦੀ ਧਾਰਾ 123 ( 3) ਅਤੇ 3 (A)ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

ਬੁਲਾਰਿਆਂ ਨੇ ਭਾਰਤ ਦੇ ਰਾਸ਼ਟਰਪਤੀ, ਚੋਣ ਕਮਿਸ਼ਨ ਤੇ ਸੁਪਰੀਮ ਕੋਰਟ ਤੋਂ ਮੋਦੀ ਦੇ ਇਨ੍ਹਾਂ ਬਿਆਨਾਂ ਦਾ ਸਖ਼ਤ ਨੋਟਿਸ ਲੈਣ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਨਫ਼ਰਤ ਫੈਲਾਉਣ ਵਾਲੇ ਪਰਚਾਰ ਦੇ ਅਧਾਰ ਉਤੇ ਚੋਣ ਕਮਿਸ਼ਨ ਤੁਰੰਤ ਕਰਵਾਈ ਕਰਦਿਆਂ ਉਹਨਾਂ ਦੇ ਚੋਣ ਰੈਲੀਆਂ ਵਿੱਚ ਬੋਲਣ ਉਤੇ ਪਾਬੰਦੀ ਲਾਵੇ।

ਇਸ ਮੌਕੇ ਲੋਕ ਚੇਤਨਾ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਗੁਰਚਰਨ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਜਗਜੀਤ ਭੁਟਾਲ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਮਹਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਹਰਵਿੰਦਰ ਸਿੰਘ ਲਦਾਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਹਰਸੇਵਕ ਸਿੰਘ ਲਹਿਲ, ਕਿਰਤੀ ਕਿਸਾਨ ਯੂਨੀਅਨ ਵੱਲੋਂ ਨਿਰਭੈ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਸਤਵੰਤ ਖੰਡੇਬਾਦ, ਡੀਟੀਐੱਫ ਦੇ ਮਾਸਟਰ ਮਨੋਜ ਕੁਮਾਰ, ਹਰਭਗਵਾਨ ਗੁਰਨੇ, ਸਵਿੱਤਰੀਬਾਈ ਫੂਲੇ ਲਾਇਬ੍ਰੇਰੀ, ਚੰਗਾਲੀਵਾਲਾ ਦੇ ਭਿੰਦਰ ਸਿੰਘ, ਫੀਲਡ ਵਰਕਰਜ਼ ਯੂਨੀਅਨ ਦੇ ਸੁਖਦੇਵ ਚੰਗਾਲੀਵਾਲਾ, ਮਜਦੂਰ ਮੁਕਤੀ ਮੋਰਚੇ ਦੇ ਬਿੱਟੂ ਖੋਖਰ ਨੇ ਕਿਹਾ ਕਿ ਭਾਜਪਾ ਦੇ ਆਗੂ ਦੇਸ਼ ਭਰ ਵਿਚ ਚੋਣ ਰੈਲੀਆਂ ਵਿੱਚ ਮੁਸਲਿਮ ਭਾਈਚਾਰੇ ਨੂੰ ਦਹਿਸ਼ਤਜ਼ਦਾ ਕਰ ਰਹੇ ਹਨ ਅਤੇ ਫਿਰਕੂ ਤਣਾਅ ਵਾਲਾ ਮਾਹੌਲ ਬਣਾ ਰਹੇ ਹਨ। ਦੇਸ਼ ਦੀਆਂ ਜਮਹੂਰੀ ਤੇ ਅਗਾਂਹਵਧੂ ਤਾਕਤਾਂ ਇਹਨੂੰ ਬਰਦਾਸ਼ਤ ਨਹੀਂ ਕਰਨਗੀਆਂ।

Have something to say? Post your comment

 

ਪੰਜਾਬ

ਸੁਭਾਸ਼ ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ-ਭਗਵੰਤ ਮਾਨ

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਮਿਲਿਆ ਚੋਣ ਨਿਸ਼ਾਨ ਬਾਲਟੀ

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਕੁਸ਼ਲਦੀਪ ਸਿੰਘ, ਵਿਸ਼ਵਦੀਪ ਸਿੰਘ, ਜ਼ਪਨੀਤ ਕੌਰ ਤੇ ਜ਼ਸਲੀਨ ਕੌਰ ਨੇ ਦਸਵੀ ਕਲਾਸ ਦੇ ਬਣੇ ਟਾਪਰ

328 ਉਮੀਦਵਾਰ 13 ਲੋਕ ਸਭਾ ਸੀਟਾਂ ਤੋਂ ਪੰਜਾਬ ਵਿੱਚ ਅਜਮਾ ਰਹੇ ਹਨ ਆਪਣੀ ਕਿਸਮਤ-ਸਿਬਿਨ ਸੀ

ਪੰਜਾਬ ਪੁਲਿਸ ਨੇ ਅਮਰੀਕਾ ਵਿੱਚ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਵੜਿੰਗ ਨੇ ਔਰਤਾਂ ਲਈ 8500 ਰੁਪਏ ਮਹੀਨਾ ਭੱਤਾ, ਐਮਐਸਪੀ ਨੂੰ ਕਾਨੂੰਨੀ ਦਰਜਾ ਅਤੇ ਨੌਜਵਾਨਾਂ ਲਈ ਨੌਕਰੀਆਂ ਦਾ ਕੀਤਾ ਵਾਅਦਾ