ਪੰਜਾਬ

ਮੰਡੀਆਂ ਵਿਚ ਪਹੁੰਚੀ ਕਣਕ ਦੀ 98 ਫੀਸਦੀ ਤੋਂ ਵਧੇਰੇ ਕਣਕ ਦੀ ਹੋ ਚੁੱਕੀ ਹੈ ਖਰੀਦ—ਵਧੀਕ ਡਿਪਟੀ ਕਮਿਸ਼ਨਰ

ਕੌਮੀ ਮਾਰਗ ਬਿਊਰੋ | May 04, 2024 03:43 PM
ਫਾਜ਼ਿਲਕਾ-ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 689815 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 682630 ਮੀਟ੍ਰਿਕ ਕਣ ਦੀ ਖਰੀਦ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਮਦ ਕਣਕ ਦੀ 98 ਫੀਸਦੀ ਖਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਦੇ ਨਾਲ—ਨਾਲ ਤੈਅ ਸਮੇਂ ਤੋਂ ਪਹਿਲਾਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1434 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਦੀ ਪ੍ਰਕਿਰਿਆ ਵਿਚ ਤੇਜੀ ਲਿਆਉਣ ਸਬੰਧੀ ਵੀ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਜ਼ੋ ਥੋੜੀ ਬਹੁਤ ਮੰਡੀਆਂ ਵਿਚ ਆਉਣ ਵਾਲੀ ਰਹਿ ਗਈ ਫਸਲ ਲਿਆਉਣ ਸਮੇਂ ਕਿਸਾਨਾਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਲਿਫਟਿੰਗ ਦਾ ਆਂਕੜਾ ਦਿਨੋ—ਦਿਨ ਵਧਿਆ ਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ 35118 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 10720 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 9222 ਮੀਟ੍ਰਿਕ ਟਨ, ਪਨਸਪ ਵੱਲੋਂ 9243 ਮੀਟ੍ਰਿਕ ਟਨ, ਪੰਜਾਬ ਵੇਅਰ ਹਾਉਸ ਵੱਲੋਂ 5113 ਮੀਟ੍ਰਿਕ ਟਨ, ਐਫ.ਸੀ. ਆਈ ਵੱਲੋਂ 120 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 700 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜਨ ਦੋਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ। ਕਿਸਾਨਾਂ ਦੀ ਆਮਦ ਹੁੰਦਿਆਂ ਹੀ ਨਾਂਲ ਦੀ ਨਾਲ ਫਸਲ ਦੀ ਖਰੀਦ ਕੀਤੀ ਗਈ ਹੈ ਤੇ ਤੈਅ ਸਮੇਂ ਅੰਦਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਕੇ ਕਿਸਾਨ ਨੂੰ ਵਿਹਲਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਮੰਡੀਆਂ ਵਿਖੇ ਕਿਸਾਨਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਡੀ.ਐਫ.ਐਸ.ਸੀ. ਹਿਮਾਂਸ਼ੂ ਕੁਕੜ, ਖਰੀਦ ਏਜੰਸੀਆਂ ਦੇ ਡੀ.ਐਮ. ਅਤੇ ਹੋਰ ਅਧਿਕਾਰੀ ਹਾਜਰ ਸਨ।
 
 
 
 
 

Have something to say? Post your comment

 

ਪੰਜਾਬ

ਸੁਭਾਸ਼ ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ-ਭਗਵੰਤ ਮਾਨ

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਮਿਲਿਆ ਚੋਣ ਨਿਸ਼ਾਨ ਬਾਲਟੀ

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਕੁਸ਼ਲਦੀਪ ਸਿੰਘ, ਵਿਸ਼ਵਦੀਪ ਸਿੰਘ, ਜ਼ਪਨੀਤ ਕੌਰ ਤੇ ਜ਼ਸਲੀਨ ਕੌਰ ਨੇ ਦਸਵੀ ਕਲਾਸ ਦੇ ਬਣੇ ਟਾਪਰ

328 ਉਮੀਦਵਾਰ 13 ਲੋਕ ਸਭਾ ਸੀਟਾਂ ਤੋਂ ਪੰਜਾਬ ਵਿੱਚ ਅਜਮਾ ਰਹੇ ਹਨ ਆਪਣੀ ਕਿਸਮਤ-ਸਿਬਿਨ ਸੀ

ਪੰਜਾਬ ਪੁਲਿਸ ਨੇ ਅਮਰੀਕਾ ਵਿੱਚ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਵੜਿੰਗ ਨੇ ਔਰਤਾਂ ਲਈ 8500 ਰੁਪਏ ਮਹੀਨਾ ਭੱਤਾ, ਐਮਐਸਪੀ ਨੂੰ ਕਾਨੂੰਨੀ ਦਰਜਾ ਅਤੇ ਨੌਜਵਾਨਾਂ ਲਈ ਨੌਕਰੀਆਂ ਦਾ ਕੀਤਾ ਵਾਅਦਾ