ਨੈਸ਼ਨਲ

ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਕੈਨੇਡੀਅਨ ਪੁਲਿਸ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਕੀਤਾ ਗ੍ਰਿਫਤਾਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 04, 2024 06:51 PM

ਨਵੀਂ ਦਿੱਲੀ -ਕੈਨੇਡੀਅਨ ਨਾਗਰਿਕ ਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਸਰੀ ਦੀ ਇਕ ਅਦਾਲਤ ਵਿਚ ਪੁਲਿਸ ਵਲੋਂ ਦਾਇਰ ਕੀਤੇ ਗਏ ਦਸਤਾਵੇਜ਼ਾਂ ਮੁਤਾਬਿਕ ਫੜੇ ਗਏ ਸ਼ੱਕੀ ਕਾਤਲ ਜਿਹਨਾਂ ਦੇ ਨਾਮ ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਕਰਨ ਬਰਾੜ ਦੱਸੇ ਗਏ ਹਨ, ਭਾਰਤੀ ਨਾਗਰਿਕ ਹਨ ਤੇ ਉਹ ਕੈਨੇਡਾ 2021 ਵਿਚ ਵਿਜਟਰ ਅਤੇ ਸਟੂਡੈਂਟ ਵੀਜ਼ੇ ਉਪਰ ਪੁੱਜੇ ਸਨ। ਪੁਲਿਸ ਨੇ ਇਹਨਾਂ ਸ਼ੱਕੀ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ ਐਡਮਿੰਟਨ ਨੇੜੇ ਸਪਰੋਵ ਗਰੂਵ ਤੋਂ ਗ੍ਰਿਫ਼ਤਾਰ ਕੀਤਾ ਹੈ । ਜਾਂਚ ਟੀਮ ਪਿਛਲੇ ਕੁਝ ਮਹੀਨਿਆਂ ਤੋਂ ਇਹਨਾਂ ਸ਼ੱਕੀਆਂ ਦੀ ਨਿਗਰਾਨੀ ਕਰ ਰਹੀ ਸੀ। ਸ਼ੰਕਾ ਹੈ ਕਿ ਇਹਨਾਂ ਦਾ ਸਬੰਧ ਭਾਰਤ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਨਾਲ ਹੈ ਜਿਸਨੇ ਮਈ 2022 ਵਿਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਜਿੰਮੇਵਾਰੀ ਲਈ ਸੀ।

ਪੁਲਿਸ ਨੂੰ ਇਹਨਾਂ ਸ਼ੱਕੀ ਕਾਤਲਾਂ ਦੇ ਨਿੱਝਰ ਕਤਲ ਤੋਂ ਇਲਾਵਾ ਵਿੰਨੀਪੈਗ ਸਤੰਬਰ 2023 ਵਿਚ ਇਕ ਗੈਂਗਸਟਰ ਸੁਖਦੂਲ ਗਿੱਲ ਉਰਫ ਸੁੱਖਾ ਦੁਨੇਕੇ ਅਤੇ ਐਡਮਿੰਟਨ ਨਵੰਬਰ 2023 ਵਿਚ ਬਿਜਨੈਸਮੈਨ ਹਰਪ੍ਰੀਤ ਉਪਲ ਤੇ ਉਸਦੇ 11 ਸਾਲਾ ਪੁੱਤਰ ਦੀ ਹੱਤਿਆ ਦੇ ਮਾਮਲੇ ਵਿਚ ਵੀ ਸ਼ਾਮਿਲ ਹੋਣ ਦੀ ਸ਼ੰਕਾ ਹੈ। ਗੈਂਗਸਟਰ ਸੁੱਖਾ ਦੁਨੇਕੇ ਪੰਜਾਬ ਵਿਚ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਦਾ ਮੈਂਬਰ ਸੀ ਜੋ 2017 ਵਿਚ ਜਾਅਲੀ ਪਾਸਪੋਰਟ ਤੇ ਕੈਨੇਡਾ ਪੁੱਜਾ ਸੀ।
ਸਰੀ ਵਿਖੇ ਆਰ ਸੀ ਐਮ ਪੀ ਦੇ ਹੈਡਕੁਆਰਟਰ ਵਿਖੇ ਪੁਲਿਸ ਵਲੋਂ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਨਿਝਰ ਕਤਲ ਕੇਸ ਨਾਲ ਜੁੜੀ ਜਾਂਚ ਅਤੇ ਫੜੇ ਗਏ ਦੋਸ਼ੀਆਂ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ 22 ਸਾਲਾ ਕਰਨ ਬਰਾੜ, 22 ਸਾਲ ਕਮਲਪ੍ਰੀਤ ਸਿੰਘ ਅਤੇ 28 ਸਾਲਾ ਕਰਨਪ੍ਰੀਤ ਸਿੰਘ ਖਿਲਾਫ ਪਹਿਲੇ ਦਰਜੇ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਹਨ।
ਕਤਲ ਕੇਸ ਦੀ ਜਾਂਚ ਟੀਮ ਦੇ ਅਧਿਕਾਰੀ ਮਨਦੀਪ ਮੂਕਰ ਨੇ ਦੱਸਿਆ ਕਿ ਤਿੰਨਾਂ ਦੋਸ਼ੀਆਂ ਨੂੰ ਐਡਮਿੰਟਨ ਵਿੱਚ 3 ਮਈ ਸ਼ੁੱਕਰਵਾਰ ਦੀ ਸਵੇਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਹਨਾਂ ਦਾ ਪੁਲਿਸ ਕੋਲ ਪਹਿਲਾਂ ਕੋਈ ਰਿਕਾਰਡ ਨਹੀ ਸੀ। ਉਹ ਤਿੰਨੇ ਭਾਰਤੀ ਨਾਗਰਿਕ ਹਨ ਤੇ ਤਿੰਨ -ਚਾਰ ਸਾਲ ਤੋਂ ਕੈਨੇਡਾ ਵਿਚ ਰਹਿ ਰਹੇ ਹਨ।
ਆਰ ਸੀ ਐਮ ਪੀ ਦੇ ਸਹਾਇਕ ਕਮਿਸ਼ਨਰ ਡੇਵਿਡ ਟੇਬੋਲ ਨੇ ਦੱਸਿਆ ਕਿ ਪੁਲਿਸ ਦੁਆਰਾ ਇਕੱਠੇ ਕੀਤੇ ਸਬੂਤਾਂ ਅਤੇ ਕਤਲ ਪਿਛਲੇ ਉਦੇਸ਼ ਬਾਰੇ ਅਜੇ ਕੁਝ ਕਿਹਾ ਨਹੀ ਜਾ ਸਕਦਾ ਕਿਉਂਕਿ ਅਜੇ ਕਤਲ ਦੇ ਕਈ ਹੋਰ ਪਹਿਲੂਆਂ ਬਾਰੇ ਜਾਂਚ ਚੱਲ ਰਹੀ ਹੈ। ਪੁਲਿਸ ਅਜੇ ਇਸ ਗੱਲ ਦੀ ਕੋਈ ਪੁਸ਼ਟੀ ਨਹੀ ਕਰਦੀ ਇਹਨਾਂ ਦਾ ਭਾਰਤ ਵਿਚ ਕਿਸੇ ਗੈਂਗ ਨਾਲ ਸਬੰਧ ਹੈ ਜਾਂ ਨਹੀ। ਜਾਂਚ ਅਧਿਕਾਰੀ ਮਨਦੀਪ ਨੇ ਕਿਹਾ ਕਿ ਉਹਨਾਂ ਦਾ ਇਹ ਮੰਨਣਾ ਹੈ ਕਿ ਇਸ ਕੇਸ ਵਿਚ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ। ਜਿ਼ਕਰਯੋਗ ਹੈ ਕਿ ਕਤਲ ਦੀ ਘਟਨਾ ਤੋਂ ਬਾਦ ਪੁਲਿਸ ਅਧਿਕਾਰੀ ਟਿਮੋਥੀ ਪਿਰੋਟੀ ਨੇ ਦੋ ਸ਼ੱਕੀਆਂ ਦੇ ਵੇਰਵੇ ਸਾਂਝੇ ਕੀਤੇ ਸਨ। ਉਹਨਾਂ ਦੱਸਿਆ ਸੀ ਦੋ ਸ਼ੱਕੀ – ਜਿਨ੍ਹਾਂ ਨੇ ਚਿਹਰੇ ਨੂੰ ਢੱਕਿਆ ਹੋਇਆ ਸੀ -ਸਰੀ ਦੀ 122 ਸਟਰੀਟ ‘ਤੇ ਕਾਗਰ ਕ੍ਰੀਕ ਪਾਰਕ ਵੱਲ ਭੱਜੇ ਸਨ, ਜਿਥੇ ਉਨ੍ਹਾਂ ਨੂੰ ਪਹਿਲਾਂ ਹੀ ਇਕ ਗੱਡੀ ਵਿਚ ਉਨ੍ਹਾਂ ਦੀ ਉਡੀਕ ਕੀਤੀ ਜਾ ਰਹੀ ਸੀ।
ਜਿ਼ਕਰਯੋਗ ਹੈ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦਾ ਕਤਲ ਪਿਛਲੇ ਸਾਲ 18 ਜੂਨ ਨੂੰ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਲੌਟ ਵਿਚ ਕੀਤਾ ਗਿਆ ਸੀ। ਸਿੱਖ ਸੰਸਥਾਵਾਂ ਵਲੋਂ ਇਸ ਕਤਲ ਪਿਛੇ ਭਾਰਤੀ ਏਜੰਸੀਆਂ ਦੇ ਹੱਥ ਹੋਣ ਦੇ ਦੋਸ਼ ਲਗਾਏ ਗਏ ਸਨ। ਇਸ ਉਪਰੰਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਦਨ ਵਿਚ ਇਕ ਬਿਆਨ ਰਾਹੀਂ ਨਿੱਝਰ ਕਤਲ ਕੇਸ ਵਿਚ ਭਾਰਤੀ ਏਜੰਸੀਆਂ ਦੇ ਹੱਥ ਹੋਣ ਦੇ ਸਬੂਤ ਮਿਲਣ ਦਾ ਖੁਲਾਸਾ ਕੀਤਾ ਸੀ।

Have something to say? Post your comment

 

ਨੈਸ਼ਨਲ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ