ਪੰਜਾਬ

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਨਿੰਦਣਯੋਗ ਨੇ ਪਹੁੰਚਾਈ ਸਿੱਖ ਭਾਵਨਾਵਾਂ ਨੂੰ ਠੇਸ -ਧਾਮੀ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | May 04, 2024 06:55 PM

ਅੰਮ੍ਰਿਤਸਰ-ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਿਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੀਆਂ ਵੱਡੀਆਂ ਸ਼ਖ਼ਸੀਅਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ, ਪਰੰਤੂ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਗੁਰੂ ਘਰ ਦੀਆਂ ਪ੍ਰੰਪਰਾਵਾਂ ਦੇ ਉਲਟ ਅਤੇ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ।

ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ ਕਿ ਇਸ ਘਟਨਾ ਦੇ ਕੁਝ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਜਾ ਨੋਟਿਸ ਨਹੀਂ ਲਿਆ ਗਿਆ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਭਾਜਪਾ ਸਰਕਾਰ ਦੇ ਪ੍ਰਭਾਵ ਹੇਠ ਚੱਲ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ੁੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

Have something to say? Post your comment

 

ਪੰਜਾਬ

ਸੁਭਾਸ਼ ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ-ਭਗਵੰਤ ਮਾਨ

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਮਿਲਿਆ ਚੋਣ ਨਿਸ਼ਾਨ ਬਾਲਟੀ

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਕੁਸ਼ਲਦੀਪ ਸਿੰਘ, ਵਿਸ਼ਵਦੀਪ ਸਿੰਘ, ਜ਼ਪਨੀਤ ਕੌਰ ਤੇ ਜ਼ਸਲੀਨ ਕੌਰ ਨੇ ਦਸਵੀ ਕਲਾਸ ਦੇ ਬਣੇ ਟਾਪਰ

328 ਉਮੀਦਵਾਰ 13 ਲੋਕ ਸਭਾ ਸੀਟਾਂ ਤੋਂ ਪੰਜਾਬ ਵਿੱਚ ਅਜਮਾ ਰਹੇ ਹਨ ਆਪਣੀ ਕਿਸਮਤ-ਸਿਬਿਨ ਸੀ

ਪੰਜਾਬ ਪੁਲਿਸ ਨੇ ਅਮਰੀਕਾ ਵਿੱਚ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਵੜਿੰਗ ਨੇ ਔਰਤਾਂ ਲਈ 8500 ਰੁਪਏ ਮਹੀਨਾ ਭੱਤਾ, ਐਮਐਸਪੀ ਨੂੰ ਕਾਨੂੰਨੀ ਦਰਜਾ ਅਤੇ ਨੌਜਵਾਨਾਂ ਲਈ ਨੌਕਰੀਆਂ ਦਾ ਕੀਤਾ ਵਾਅਦਾ