ਨੈਸ਼ਨਲ

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਮੁੜ ਲਗਾਇਆ ਦੋਸ਼ ਐਨਡੀਪੀ ਜਗਮੀਤ ਸਿੰਘ ਨੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 04, 2024 06:59 PM

ਨਵੀਂ ਦਿੱਲੀ-ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਮੁੜ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ, ਹਾਲਾਂਕਿ ਕਨੈਡਾ ਪੁਲਿਸ ਕਰਮਚਾਰੀਆਂ ਨੇ ਕਿਹਾ ਹੈ ਕੀ ਮਾਮਲੇ ਦੀ ਜਾਂਚ ਜਾਰੀ ਹੈ ਤੇ ਹੋਰ ਗ੍ਰਿਫਤਾਰੀਆਂ ਵੀਂ ਹੋ ਸਕਦੀਆਂ ਹਨ । ਜਗਮੀਤ ਸਿੰਘ ਦੀ ਐਨਡੀਪੀ ਨੇ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਘੱਟ ਗਿਣਤੀ ਸਰਕਾਰ ਨੂੰ ਕੁਝ ਅਹਿਮ ਬਿੱਲਾਂ 'ਤੇ ਸਮਰਥਨ ਦੇ ਬਦਲੇ ਸਮਰਥਨ ਦਿੱਤਾ ਹੈ।

ਕੈਨੇਡੀਅਨ ਪੁਲਿਸ ਵੱਲੋਂ ਹਰਦੀਪ ਨਿੱਝਰ ਦੀ ਹੱਤਿਆ ਦੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਐਲਾਨ ਤੋਂ ਬਾਅਦ ਜਗਮੀਤ ਸਿੰਘ ਨੇ ਦਾਅਵਾ ਕੀਤਾ ਕਿ ਇਸ ਵਿੱਚ ਭਾਰਤੀ ਦਾ ਹੱਥ ਸੀ।
ਐਕਸ 'ਤੇ ਆਪਣੀ ਪੋਸਟ ਵਿੱਚ, ਜਗਮੀਤ ਸਿੰਘ ਨੇ ਲਿਖਿਆ, "ਭਾਰਤ ਸਰਕਾਰ ਨੇ ਇੱਕ ਕੈਨੇਡੀਅਨ ਨਾਗਰਿਕ ਨੂੰ ਕੈਨੇਡੀਅਨ ਧਰਤੀ 'ਤੇ - ਇੱਕ ਪੂਜਾ ਸਥਾਨ 'ਤੇ ਕਤਲ ਕਰਨ ਲਈ ਕਾਤਲਾਂ ਨੂੰ ਕਿਰਾਏ 'ਤੇ ਲਿਆ। ਅੱਜ 3 ਗ੍ਰਿਫਤਾਰੀਆਂ ਕੀਤੀਆਂ ਗਈਆਂ। ਮੈਨੂੰ ਉਨ੍ਹਾਂ ਬਾਰੇ ਦਸਿਆ ਜਾਏ ਕੀ ਕੋਈ ਵੀ ਭਾਰਤੀ ਏਜੰਟ ਜਾਂ ਸਟੇਟ ਐਕਟਰ ਜਿਸਨੇ ਹੁਕਮ ਦਿੱਤਾ ਸੀ। ਇਸ ਕਤਲ ਦਾ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ ਅਤੇ ਕੈਨੇਡਾ, ਜਮਹੂਰੀਅਤ ਅਤੇ ਬੋਲਣ ਦੀ ਆਜ਼ਾਦੀ ਲਈ ਪੂਰੀ ਤਾਕਤ ਨਾਲ ਹਰਦੀਪ ਸਿੰਘ ਨਿੱਝਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਜਿਕਰਯੋਗ ਹੈ ਕੀ ਪਿਛਲੇ ਸਾਲ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਵੀ ਇਸ ਕਤਲੇਆਮ ਵਿੱਚ ਭਾਰਤੀ ਹੱਥ ਹੋਣ ਦਾ ਦੋਸ਼ ਲਾਇਆ ਸੀ, ਜਿਸ ਦਾ ਭਾਰਤ ਨੇ ਜ਼ੋਰਦਾਰ ਖੰਡਨ ਕੀਤਾ ਸੀ ਅਤੇ ਇਸਨੂੰ 'ਬੇਹੂਦਾ ਅਤੇ ਪ੍ਰੇਰਿਤ' ਕਿਹਾ ਸੀ।

Have something to say? Post your comment

 

ਨੈਸ਼ਨਲ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ