ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਕੌਮੀ ਮਾਰਗ ਬਿਊਰੋ | May 05, 2024 09:36 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਸਿਬਿਨ ਸੀ ਨੇ 'ਨੋਟਾ' ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

 

Have something to say? Post your comment

 

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਰਾਜਿੰਦਰ ਸਿੰਘ ਚਾਨੀ ਨੇ ਐਜੂਸੈਟ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਦਿੱਤਾ ਗਿਆ ਆਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

“ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਲੋਕ ਸਭਾ ਚੋਣਾਂ ਦੌਰਾਨ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਲੋਕ ਸਭਾ ਹਲਕਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ਵਿੱਚ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

ਵੋਟਿੰਗ ਮਸ਼ੀਨਾਂ ਦੀ ਪਹਿਲੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਹੋਈ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ 

ਬ੍ਰਿਟਿਸ਼ ਕਲੰਬੀਆ ਦੀ ਵਿਧਾਨ ਸਭਾ ਵਿੱਚ ਕਿਰਤ ਮੰਤਰੀ ਤੇ ਸਪੀਕਰ ਨੂੰ ਸ. ਚੰਗਿਆੜਾ ਵੱਲੋਂ ਪੁਸਤਕ ਭੇਟ