ਪੰਜਾਬ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | May 05, 2024 08:57 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਮਾਤਾ ਸੁੰਦਰੀ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾ ਸੰਗਤਾਂ ਨੂੰ ਮਾਤਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਰਾਜਿੰਦਰ ਸਿੰਘ ਚਾਨੀ ਨੇ ਐਜੂਸੈਟ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਦਿੱਤਾ ਗਿਆ ਆਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

“ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਲੋਕ ਸਭਾ ਚੋਣਾਂ ਦੌਰਾਨ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਲੋਕ ਸਭਾ ਹਲਕਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ਵਿੱਚ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

ਵੋਟਿੰਗ ਮਸ਼ੀਨਾਂ ਦੀ ਪਹਿਲੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਹੋਈ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ 

ਬ੍ਰਿਟਿਸ਼ ਕਲੰਬੀਆ ਦੀ ਵਿਧਾਨ ਸਭਾ ਵਿੱਚ ਕਿਰਤ ਮੰਤਰੀ ਤੇ ਸਪੀਕਰ ਨੂੰ ਸ. ਚੰਗਿਆੜਾ ਵੱਲੋਂ ਪੁਸਤਕ ਭੇਟ