ਪੰਜਾਬ

ਦੇਸ਼ ਅਤੇ ਸੰਵਿਧਾਨ ਬਚਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ- ਐਡਵੋਕੇਟ ਬੱਲੀ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | May 05, 2024 09:16 PM


ਮਾਨਸਾ -ਦੇਸ਼ ਦੇ ਸਾਰੇ ਸਾਧਨਾ ਨੂੰ ਮੋਦੀ ਦੇ ਖਾਸ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਤੋਂ ਰੋਕਣ ਲਈ ਅਤੇ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਦੇਸ਼ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਚੁਣਨ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਬਹੁਤ ਜਰੂਰੀ ਹੈ।
ਉਕਤ ਵਿਚਾਰ ਪ੍ਰੈੱਸ ਦੇ ਨਾਮ ਜਾਰੀ ਕਰਦਿਆਂ ਕਾਂਗਰਸ ਪਾਰਟੀ ਦੇ ਬੀ.ਐਲ.ਏ. ਹਲਕਾ ਮਾਨਸਾ ਦੇ ਇੰਚਾਰਜ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਸਮੁੱਚੇ ਸਾਧਨ ਨੂੰ ਆਪਣੇ ਖਾਸ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਉਹਨਾਂ ਦਾ ਵਿਕਾਸ ਕਰ ਰਹੀ ਹੈ ਅਤੇ ਉਹਨਾਂ ਦੇ ਵਿਕਾਸ ਕਰਨ ਨੂੰ ਹੀ ਦੇਸ਼ ਦੇ ਵਿਕਾਸ ਦਾ ਵਿਕਾਸ ਕਰਨ ਦਾ ਰਾਗ ਅਲਾਪ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਦੇਸ਼ ਦਾ ਵਿਕਾਸ ਹੋਇਆ ਹੁੰਦਾ ਤਾਂ ਅੱਜ ਦੇਸ਼ ਦੀ ਅੱਸੀ ਕਰੋੜ ਆਬਾਦੀ ਨੂੰ ਮੁਫਤ ਰਾਸ਼ਨ ਦੇਣ ਦੀ ਲੋੜ ਨਾ ਪੈਂਦੀ। ਉਹਨਾਂ ਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਮਜ਼ਦੂਰਾਂ ਲਈ ਮਨਰੇਗਾ ਸਕੀਮ ਲਿਆ ਕੇ ਹਰ ਹੱਥ ਲਈ ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਪਰ ਮੋਦੀ ਸਰਕਾਰ ਨੇ ਲੋਕਾਂ ਦੇ ਰੁਜ਼ਗਾਰ ਦੇ ਸਾਧਨਾਂ ਨੂੰ ਖਤਮ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਸੱਤਰ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਅਤੇ ਖੇਤੀ ਲਾਗਤ ਵਸਤਾਂ 'ਤੇ ਸਬਸਿਡੀਆਂ ਦਿੱਤੀਆਂ ਪਰ ਭਾਜਪਾ ਦੀ ਮੋਦੀ ਸਰਕਾਰ ਨੇ ਆਪਣੇ ਦਸ ਸਾਲ ਦੇ ਕਾਰਜ ਕਾਲ 'ਚ ਕਿਸਾਨਾਂ ਦੀ ਭਲਾਈ ਲਈ ਇਕ ਵੀ ਕਦਮ ਨਹੀਂ ਚੁੱਕਿਆ ਸਗੋੰ ਦੇਸ਼ ਦੇ ਕਿਸਾਨਾਂ ਤੋਂ ਉਹਨਾਂ ਦੀਆਂ ਜ਼ਮੀਨਾਂ ਖੋਹ ਕੇ ਆਪਣੇ ਖਾਸ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਮਨਸੂਬੇ ਨਾਲ ਤਿੰਨ ਕਾਲੇ ਕਾਨੂੰਨ ਲਿਆਂਦੇ ਅਤੇ ਖੇਤੀ ਲਾਗਤ ਵਸਤਾਂ, ਤੇ ਸਬਸਿਡੀ ਖਤਮ ਕੀਤੀ। ਉਹਨਾਂ ਕਿਹਾ ਕਿ ਭਾਜਪਾ ਦੇ ਰਾਜ ਵਿਚ ਦੇਸ਼ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਨਵੀਆਂ ਸਿਖਰਾਂ ਸੂਹੀਆਂ ਹਨ ਅਤੇ ਦੇਸ਼ ਵਿਚ ਅਮੀਰ ਅਤੇ ਗਰੀਬ ਦਾ ਪਾੜਾ ਵਧਿਆ ਹੈ। ਐਡਵੋਕੇਟ ਬੱਲੀ ਨੇ ਕਿਹਾ ਕਿ ਸਾਲ 2025 ਵਿਚ ਆਰ ਐਸ ਐਸ ਦਾ ਸੌ ਸਾਲਾ ਸਥਾਪਨਾ ਦਿਵਸ ਹੈ। ਜੇਕਰ ਦੇਸ਼ ਵਿਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਦੁਬਾਰਾ ਬਣਦੀ ਹੈ ਤਾਂ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਦੇਸ਼ ਨੂੰ ਆਰ ਐਸ ਐਸ ਸ ਮੁਤਾਬਕ ਚਲਾਇਆ ਜਾਵੇਗਾ ਅਤੇ ਦੇਸ਼ ਵਿਚੋਂ ਲੋਕਤੰਤਰ ਖਤਮ ਕਰਕੇ ਮੋਦੀ ਦੀ ਤਾਨਾਸ਼ਾਹੀ ਵਾਲਾ ਰਾਜ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਹੁਣ ਦੇਸ਼ ਦੇ ਹਰ ਨਾਗਰਿਕ ਦੀ ਜਿੰਮੇਵਾਰੀ ਹੈ ਕਿ ਦੇਸ਼ ਨੂੰ ਮੋਦੀ ਦੀ ਤਾਨਾਸ਼ਾਹੀ ਤੋਂ ਬਚਾਇਆ ਜਾਵੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ। ਉਹਨਾਂ ਦੇਸ਼ ਦੇ ਲੋਕਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਸਮੇਤ ਦੇਸ਼ ਵਿਚ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ।

Have something to say? Post your comment

 

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਰਾਜਿੰਦਰ ਸਿੰਘ ਚਾਨੀ ਨੇ ਐਜੂਸੈਟ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਦਿੱਤਾ ਗਿਆ ਆਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

“ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਲੋਕ ਸਭਾ ਚੋਣਾਂ ਦੌਰਾਨ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਲੋਕ ਸਭਾ ਹਲਕਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ਵਿੱਚ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

ਵੋਟਿੰਗ ਮਸ਼ੀਨਾਂ ਦੀ ਪਹਿਲੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਹੋਈ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ 

ਬ੍ਰਿਟਿਸ਼ ਕਲੰਬੀਆ ਦੀ ਵਿਧਾਨ ਸਭਾ ਵਿੱਚ ਕਿਰਤ ਮੰਤਰੀ ਤੇ ਸਪੀਕਰ ਨੂੰ ਸ. ਚੰਗਿਆੜਾ ਵੱਲੋਂ ਪੁਸਤਕ ਭੇਟ