ਨੈਸ਼ਨਲ

ਚੰਡੀਗੜ੍ਹ ਵਿੱਚ ਅਕਾਲੀ ਦਲ ਨੂੰ ਲੱਗਿਆ ਤਕੜਾ ਝਟਕਾ ਉਮੀਦਵਾਰ ਬੁਟੇਰਲਾ ਨੇ ਮੈਦਾਨ ਛੱਡਿਆ ਕਿਹਾ ਚੋਣ ਲੜਨ ਲਈ ਹਾਈ ਕਮਾਂਡ ਪੈਸੇ ਨਹੀਂ ਦੇ ਰਹੀ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | May 06, 2024 07:45 PM


ਚੰਡੀਗੜ੍ਹ-ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਿਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ।
 ਪ੍ਰੈੱਸ  ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਉਹ ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਨ ਅਤੇ ਪਿਛਲੀਆਂ ਲਗਾਤਾਰ ਤਿੰਨ ਟਰਮਾਂ ਤੋਂ ਕੌਂਸਲਰ ਵਜੋਂ ਚੋਣ ਜਿੱਤਦੇ ਆ ਰਹੇ ਹਨ। ਅਕਾਲੀ ਦਲ ਨੇ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਵਫ਼ਾਦਾਰੀ ਨੂੰ ਦੇਖਦੇ ਹੋਏ ਪਹਿਲਾਂ ਉਨ੍ਹਾਂ ਨੂੰ ਅਕਾਲੀ ਦਲ ਦਾ ਚੰਡੀਗੜ੍ਹ ਤੋਂ ਪ੍ਰਧਾਨ ਬਣਾਇਆ ਅਤੇ ਹੁਣ ਇਸ ਵਾਰ ਪਾਰਟੀ ਦੀ ਟਿਕਟ ਉਤੇ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ।
ਹਰਦੀਪ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਮੀਦਵਾਰ ਐਲਾਨਣ ਤੋਂ ਪਹਿਲਾਂ ਭਰੋਸਾ ਦਿੱਤਾ ਸੀ ਕਿ ਚੋਣ ਦਾ ਸਾਰਾ ਖਰਚਾ ਪਾਰਟੀ ਕਰੇਗੀ। ਹੁਣ ਜਦੋਂ ਉਹ ਚੋਣ ਪ੍ਰਚਾਰ ਵਿੱਚ ਚੰਗੀ ਤਰ੍ਹਾਂ ਖੁਭ ਚੁੱਕੇ ਹਨ ਤਾਂ ਪਾਰਟੀ ਨੇ ਹਾਲੇ ਤੱਕ ਕੋਈ ਵੀ ਅਤੇ ਕਿਸੇ ਤਰ੍ਹਾਂ ਦੀ ਵੀ ਖਰਚਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਇੰਨੇ ਵੱਡੇ ਖਰਚੇ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਉਹ ਕਿਸੇ ਸਿਆਸੀ ਸਾਜਿਸ਼ ਦੇ ਤਹਿਤ ਕਿਸੇ ਦਾ ਹਥਠੋਕਾ ਨਹੀਂ ਬਣ ਸਕਦੇ। ਉਨ੍ਹਾਂ ਐਲਾਨ ਕੀਤਾ ਕਿ ਉਹ ਅੱਜ ਤੋਂ ਆਪਣੀ ਸਮੁੱਚੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਰਹੇ ਹਨ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਉਹ ਮੈਂਬਰ ਪਾਰਲੀਮੈਂਟ ਦੀ ਚੋਣ ਨਹੀਂ ਲੜਨਗੇ।

Have something to say? Post your comment

 

ਨੈਸ਼ਨਲ

ਨਿਆਂਇਕ ਫੈਸਲਿਆਂ ਨੇ ਮੋਦੀ ਰਾਜ ਦਾ ਪਰਦਾਫਾਸ਼ ਕੀਤਾ ਹੈ ਜਿਸ ਨੇ ਭਾਰਤ ਨੂੰ 'ਪੁਲਿਸ ਰਾਜ' ਬਣਾ ਦਿੱਤਾ-ਐੱਸਕੇਐੱਮ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ