ਪੰਜਾਬ

ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਕਾਰੀ ਦਸਤੇ ਵੱਲੋਂ ਲਈ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ ਅਕਾਲੀ 

ਕੌਮੀ ਮਾਰਗ ਬਿਊਰੋ | May 06, 2024 08:43 PM


ਸ੍ਰੀ ਅਨੰਦਪੁਰ ਸਾਹਿਬ- ਹਰਿਆਣੇ ਦੇ ਮੁੱਖ ਮੰਤਰੀ ਦੀ ਆਮਦ ਤੇ ਜ਼ਿਲ੍ਹਾ ਅੰਬਾਲਾ ਦੇ ਕਸਬਾ ਨਰਾਇਣਗੜ੍ਹ ਸਥਿਤ ਗੁਰਦੁਆਰਾ ਰਾਤਗੜ੍ਹ ਸਾਹਿਬ ਵਿਖੇ ਰੱਖੇ ਗੁਰਮਤਿ ਸਮਾਗਮ ਸਮੇਂ ਸਰਕਾਰੀ ਸੁਰੱਖਿਆ ਦਸਤੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੀੜਾ ਸਾਹਿਬ ਦੀ ਤਲਾਸ਼ੀ ਲੈਣ ਦੇ ਤੌਰ ਤਰੀਕੇ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਾਰੀ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਅਤੇ ਪ੍ਰੋਗਰਾਮ ਦੇ ਪ੍ਰਬੰਧਕ ਇਹ ਕਿਵੇਂ ਭੁੱਲ ਗਏ ਕਿ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਕੋਈ ਵਿਅਕਤੀ ਉਚ ਜਾਂ ਵਿਸ਼ੇਸ਼ ਨਹੀਂ ਹੁੰਦਾ। ਇਸ ਘਟਨਾ ਨਾਲ ਸਮੁੱਚੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਇਹ ਬਹੁਤ ਸ਼ਰਮਸਾਰ ਕਰਨ ਵਾਲੀ ਕਾਰਵਾਈ ਹੈ, ਇਹ ਅਪਮਾਨਜਨਕ ਹੈ। ਸਿੱਖਾਂ ਦੇ ਇਤਿਹਾਸ ਵਿੱਚ ਅਜਿਹੀ ਇਹ ਪਹਿਲੀ ਘਟਨਾ ਹੈ ਜਿਸ ਨੇ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਕਮੇਟੀ ਅਤੇ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਇਸ ਦੀ ਸਜ਼ਾ ਭੁਗਤਨੀ ਪਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਦੀ ਜਿੰਨੀ ਵੀ ਨਿੰਦਾ ਹੋਵੇ ਥੋੜੀ ਹੈ।

 

Have something to say? Post your comment

 

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਰਾਜਿੰਦਰ ਸਿੰਘ ਚਾਨੀ ਨੇ ਐਜੂਸੈਟ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਦਿੱਤਾ ਗਿਆ ਆਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

“ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਲੋਕ ਸਭਾ ਚੋਣਾਂ ਦੌਰਾਨ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਲੋਕ ਸਭਾ ਹਲਕਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ਵਿੱਚ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

ਵੋਟਿੰਗ ਮਸ਼ੀਨਾਂ ਦੀ ਪਹਿਲੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਹੋਈ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ 

ਬ੍ਰਿਟਿਸ਼ ਕਲੰਬੀਆ ਦੀ ਵਿਧਾਨ ਸਭਾ ਵਿੱਚ ਕਿਰਤ ਮੰਤਰੀ ਤੇ ਸਪੀਕਰ ਨੂੰ ਸ. ਚੰਗਿਆੜਾ ਵੱਲੋਂ ਪੁਸਤਕ ਭੇਟ