ਪੰਜਾਬ

ਬੁੱਢਾ ਦਲ ਦੇ 12ਵੇਂ ਜਥੇਦਾਰ ਬਾਬਾ ਚੇਤ ਸਿੰਘ ਸਬੰਧੀ ਧਾਰਮਿਕ ਸਮਾਗਮ ਅਰੰਭ

ਕੌਮੀ ਮਾਰਗ ਬਿਊਰੋ | May 07, 2024 07:43 PM

ਦਮਦਮਾ ਸਾਹਿਬ-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 12 ਵੇਂ ਮੁਖੀ ਸੱਚਖੰਡਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 56 ਵੀਂ ਅਤੇ 13ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ, ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਹੋਣ ਦੇ ਨਾਲ ਹੀ ਆਰੰਭ ਹੋ ਗਏ ਜਦੋਂਕਿ ਮੁੱਖ ਸਮਾਗਮ 9 ਮਈ ਨੂੰ ਹੋਣਗੇ। ਅੱਜ ਗੁ: ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਪ੍ਰਕਾਸ਼ ਹੋਏ ਆਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਮੌਕੇ ਬੁੱਢਾ ਦਲ ਦੇ ਹੈੱਡ ਗ੍ਰੰਥੀ ਗਿਆਨੀ ਮੱਘਰ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦੋਂਕਿ ਆਰੰਭਤਾ ਦੀ ਅਰਦਾਸ ਬਾਬਾ ਬੂਟਾ ਸਿੰਘ ਲੰਬਵਾਲੀ ਵੱਲੋਂ ਕੀਤੀ ਗਈ। ਮੁੱਖ ਸਮਾਗਮ 9 ਮਈ ਨੂੰ ਹੋਣਗੇ ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਤਖਤਾਂ ਦੇ ਜਥੇਦਾਰ ਸਾਹਿਬਾਨ, ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਸ਼ਮੂਲੀਅਤ ਕਰਨਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਗੀ ਗੁਰਪ੍ਰੀਤ ਸਿੰਘ ਅਤੇ ਹੋਰ ਪੰਥ ਦੇ ਪ੍ਰਸਿੱਧ ਰਾਗੀ ਸਾਹਿਬਾਨ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕਰਨਗੇ। ਪੰਥ ਪ੍ਰਸਿੱਧ ਢਾਡੀ ਬੁੱਢਾ ਦਲ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸਮਾਗਮਾਂ ਨੂੰ ਲੈ ਕੇ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦਮਦਮਾ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ ਜਿੰਨ੍ਹਾਂ ਦੀ ਰਿਹਾਇਸ਼ ਤੇ ਲੰਗਰਾਂ ਦੇ ਸਮੁੱਚੇ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ 9 ਮਈ ਨੂੰ ਜਿੱਥੇ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਵੀ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ। ਅੱਜ ਆਰੰਭਤਾ ਸਮਾਗਮਾਂ ਮੌਕੇ ਬਾਬਾ ਸਤਨਾਮ ਸਿੰਘ, ਭਾਈ ਮੇਜਰ ਸਿੰਘ ਮੁਖਤਿਆਰਏਆਮ ਬੁੱਢਾ ਦਲ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਬਾਬਾ ਇੰਦਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਸੁਖਵਿੰਦਰ ਸਿੰਘ ਟਿੱਬੀ ਸਾਹਿਬ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਜਰਨੈਲ ਸਿੰਘ ਮਾਨਸਾ, ਬਾਬਾ ਸ਼ੇਰ ਸਿੰਘ ਜੱਸੀ ਬਾਗ਼, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਰਣਜੋਧ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਮੌਜੂਦ ਸਨ।

Have something to say? Post your comment

 

ਪੰਜਾਬ

ਰਵਨੀਤ ਬਿੱਟੂ ਬੁਖਲਾਹਟ 'ਚ ਨਹੀ ਸਗੋ ਸੁਚੇਤ ਰੂਪ 'ਚ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਿਹਾ ਹੈ:  ਦੇਹੜਕਾ

ਸੜਕ ਹਾਦਸੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁਖ ਪ੍ਰਗਟਾਇਆ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ 

'ਭਾਜਪਾ ਦਾ ਪਰਦਾਫਾਸ਼ ਕਰੋ, ਵਿਰੋਧ ਕਰੋ ਅਤੇ ਸਜ਼ਾ ਦਿਉ' ਦੇ ਨਾਅਰੇ ਹੇਠ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ 21 ਮਈ ਨੂੰ-ਸੰਯੁਕਤ ਕਿਸਾਨ ਮੋਰਚਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਰਾਜਿੰਦਰ ਸਿੰਘ ਚਾਨੀ ਨੇ ਐਜੂਸੈਟ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਦਿੱਤਾ ਗਿਆ ਆਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

“ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਲੋਕ ਸਭਾ ਚੋਣਾਂ ਦੌਰਾਨ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ