ਨੈਸ਼ਨਲ

ਇਤਿਹਾਸ ਵਿੱਚ ਸਿੱਖ ਬੀਬੀਆਂ ਲੜੀ ਤਹਿਤ ਨੌਵਾਂ ਵਿਸ਼ੇਸ਼ ਲੈਕਚਰ ਮਾਤਾ ਗੰਗਾ ਜੀ ਦੇ ਜੀਵਨ ਸੰਬੰਧੀ ਕਰਵਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 07, 2024 09:10 PM

ਨਵੀਂ ਦਿੱਲੀ-ਸਿੱਖ ਇਤਿਹਾਸ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਹਿਸਟਰੀ ਐਂਡ ਗੁਰਬਾਣੀ ਫ਼ੋਰਮ ਵੱਲੋਂ ਡਾ. ਪ੍ਰੋ. ਚਰਨ ਸਿੰਘ (ਚੇਅਰਮੈਨ ਪੰਜਾਬ ਐਂਡ ਸਿੰਧ ਬੈਂਕ) ਦੀ ਪ੍ਰੇਰਨਾ ਨਾਲ ਗੁ. ਰਕਾਬ ਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਬੀਤੇ ਦਿਨੀਂ ”ਇਤਿਹਾਸ ਵਿੱਚ ਸਿੱਖ ਬੀਬੀਆਂ” ਲੜੀ ਤਹਿਤ ਨੌਵਾਂ ਵਿਸ਼ੇਸ਼ ਲੈਕਚਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਿਲ ਮਾਤਾ ਗੰਗਾ ਜੀ ਦੇ ਜੀਵਨ ਇਤਿਹਾਸ ਸੰਬੰਧੀ ਕਰਵਾਇਆ ਗਿਆ।
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਗੋਬਿੰਦ ਐਨਕਲੇਵ ਦੇ ਵਿਦਿਆਰਥੀਆਂ ਦੁਆਰਾ ਗਾਏ ਗੁਰਬਾਣੀ ਸ਼ਬਦ ਤੋਂ ਬਾਅਦ ਸੰਸਥਾ ਦੇ ਡਾਇਰੈਕਟਰ ਡਾ. ਹਰਬੰਸ ਕੌਰ ਸਾਗੂ ਨੇ ਆਏ ਹੋਏ ਵਿਦਵਾਨਾਂ, ਸੰਗਤਾਂ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਮੁੱਖ ਵਕਤਾ ਡਾ. ਬੇਅੰਤ ਕੌਰ, ਲੈਕਚਰ ਦੀ ਪ੍ਰਧਾਨਗੀ ਕਰ ਰਹੇ ਡਾ. ਇੰਦਰਜੀਤ ਕੌਰ ਸੇਠੀ ਅਤੇ ਡਾ. ਕੰਵਲ ਕੋਹਲੀ ਦਾ ਰਸਮੀ ਸਵਾਗਤ ਕਰਦਿਆਂ ਉਹਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੁੱਖ ਵਕਤਾ ਡਾ. ਬੇਅੰਤ ਕੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਿਲ ਮਾਤਾ ਗੰਗਾ ਜੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਬੜੇ ਦ੍ਰਿੜ ਹਿਰਦੇ ਨਾਲ ਜਰਨ ਵਾਲੇ ਮਾਤਾ ਗੰਗਾ ਜੀ ਨੇ ਗਿਆਰਾਂ ਸਾਲ ਦੇ ਬਾਲ ਹਰਿਗੋਬਿੰਦ ਜੀ ਦੀ ਪਰਵਰਿਸ਼ ਕਰਦਿਆਂ ਉਨ੍ਹਾਂ ਵਲੋਂ ਕੀਤੇ ਗਏ ਮਹਾਨ ਕਾਰਜਾਂ, ਜਿਵੇਂ ਅਕਾਲ ਤਖ਼ਤ ਦੀ ਉਸਾਰੀ, ਸਿੱਖਾਂ ਨੂੰ ਸ਼ਸਤਰ ਧਾਰੀ ਬਣਾਉਣ, ਮੀਰੀ ਪੀਰੀ ਦੇ ਸਿਧਾਂਤ ਦੀ ਸਥਾਪਨਾ ਅਤੇ ਸਿੱਖ ਸਮਾਜ ਨੂੰ ਵਿਕਸਿਤ ਕਰਨ ਵਿਚ ਵੱਡਾ ਯੋਗਦਾਨ ਪਾਇਆ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੁਕਮਨਾਮਿਆਂ ਦਾ ਸੰਗ੍ਰਹਿ ਵਿਆਖਿਆਕਾਰ ਦਲਜੀਤ ਸਿੰਘ ਜਾਵਾ ਅਤੇ ਦਰਸ਼ਨ ਕੌਰ ਉੱਪਲ ਦੁਆਰਾ ਅਨੁਵਾਦਿਤ ਹਿੰਦੀ ਪੁਸਤਕ ’ਆਜ ਕਾ ਹੁਕਮ’ ਵੀ ਰਿਲੀਜ਼ ਕੀਤੀ ਗਈ।
ਲੈਕਚਰ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਜੀਤ ਕੌਰ ਸੇਠੀ ਅਤੇ ਕੰਵਲ ਕੋਹਲੀ ਨੇ ਮਾਤਾ ਗੰਗਾ ਜੀ ਦੇ ਜੀਵਨ ਬਾਰੇ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ। ਉਪਰੰਤ ਡਾ. ਹਰਪ੍ਰੀਤ ਕੌਰ ਪ੍ਰਿੰਸੀਪਲ ਮਾਤਾ ਸੁੰਦਰੀ ਕਲਾਜ ਅਤੇ ਸਵਰਣ ਸਿੰਘ ”ਸਵਰਣ” ਵੱਲੋਂ ਅੱਜ ਦੇ ਲੈਕਚਰ ਵਿਚ ਹਾਜ਼ਰੀ ਭਰਨ ਵਾਲੇ ਪਤਵੰਤੇ ਸੱਜਣਾ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਲੈਕਚਰ ਵਿੱਚ ਜਸਵੰਤ ਸਿੰਘ ਸਾਗੂ, ਪ੍ਰੋ. ਹਰਮੋਹਿੰਦਰ ਸਿੰਘ, ਡਾ. ਮਨਜੀਤ ਕੌਰ, ਡਾ. ਤਰਿੰਦਰ ਕੌਰ, ਵੱਖ ਵੱਖ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ, ਇੰਟਰਨੈਸ਼ਨਲ ਇੰਸਟੀਚਿਊਟ ਆਫ ਗੁਰਮਤਿ ਸਟੱਡੀਜ਼ ਦੇ ਵਿਦਿਆਰਥੀਆਂ, ਸੂਝਵਾਨ ਸਰੋਤਿਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

 

Have something to say? Post your comment

 

ਨੈਸ਼ਨਲ

ਸਦਰ ਬਾਜ਼ਾਰ ਅੰਦਰ ਅੱਗ ਲੱਗਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਵਪਾਰੀਆਂ ਵਿੱਚ ਭਾਰੀ ਬੇਚੈਨੀ:- ਪੰਮਾ

ਨਿਆਂਇਕ ਫੈਸਲਿਆਂ ਨੇ ਮੋਦੀ ਰਾਜ ਦਾ ਪਰਦਾਫਾਸ਼ ਕੀਤਾ ਹੈ ਜਿਸ ਨੇ ਭਾਰਤ ਨੂੰ 'ਪੁਲਿਸ ਰਾਜ' ਬਣਾ ਦਿੱਤਾ-ਐੱਸਕੇਐੱਮ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ