ਪੰਜਾਬ

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਐਸਜੀਪੀਸੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ 'ਆਪ' 'ਚ ਸ਼ਾਮਲ,

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | May 08, 2024 10:01 PM

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਐਸਜੀਪੀਸੀ ਮੈਂਬਰ ਅਤੇ ਕਈ ਅਕਾਲੀ ਆਗੂ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਵਾ ਸਿੰਘ ਗੁਮਾਨਪੁਰਾ (ਐਸਜੀਪੀਸੀ ਮੈਂਬਰ ਅੰਮ੍ਰਿਤਸਰ), ਨਰਿੰਦਰ ਸਿੰਘ ਨੋਨੀ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਮਾਲਕ ਸਿੰਘ ਸੰਧੂ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਕਿਸ਼ਨ ਗੋਪਾਲ ਚਾਚੂ (ਮੈਂਬਰ ਵਰਕਿੰਗ ਕਮੇਟੀ ਪੰਜਾਬ), ਨਿਸ਼ਾਨ ਸਿੰਘ ਗੁਮਾਨਪੁਰਾ ਅਤੇ ਗੁਰਜੀਤ ਸਿੰਘ ਗੁਮਾਨਪੁਰਾ (ਕੌਮੀ ਮੀਤ ਪ੍ਰਧਾਨ ਪੰਜਾਬ) ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਆਪ ਵਿੱਚ ਸ਼ਾਮਿਲ ਹੋਣਾ ਅੰਮ੍ਰਿਤਸਰ ਲੋਕ ਸਭਾ ਵਿੱਚ ਅਕਾਲੀ ਦਲ ਨੂੰ ਹੋਰ ਵੀ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ 'ਤੇ ਬਿਲਕੁਲ ਵੀ ਭਰੋਸਾ ਨਹੀਂ ਰਿਹਾ, ਕਿਉਂਕਿ ਹੁਣ ਇਹ ਬਾਦਲ ਦਲ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਹੀ ਉਨ੍ਹਾਂ ਲੋਕਾਂ ਲਈ ਥਾਂ ਹੈ, ਜੋ ਪੰਜਾਬ ਪੱਖੀ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ।

ਨਵੇਂ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਕੇ ਖ਼ੁਸ਼ ਹਨ ਕਿਉਂਕਿ ਉਨ੍ਹਾਂ ਕੋਲ ਹੁਣ ਭਗਵੰਤ ਮਾਨ ਵਰਗਾ ਕਾਬਲ ਅਤੇ ਇਮਾਨਦਾਰ ਆਗੂ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ 'ਆਪ' ਸਰਕਾਰ ਦੇ ਲਗਨ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕਰਦੇ ਹਨ। ਪਹਿਲੀ ਵਾਰ ਸਾਡੇ ਕੋਲ ਅਜਿਹੀ ਸਰਕਾਰ ਹੈ, ਜੋ ਲੋਕਾਂ ਲਈ ਕੰਮ ਕਰ ਰਹੀ ਹੈ।

 

Have something to say? Post your comment

 

ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕਿਹਾ ਕਿ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਤੇ ਆਪ ਨੇ ਕੀ ਕੀਤਾ, ਉਸਦੀ ਤੁਲਨਾ ਜ਼ਰੂਰ ਕਰੋ

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ

ਸੁਖਬੀਰ ਬਾਦਲ 'ਤੇ ਹਮਲਾ- ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ ਉਸ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਹੰਸ ਰਾਜ ਹੰਸ ਤੇ ਰਵਨੀਤ ਬਿੱਟੂ ਬੁਖਲਾਹਟ 'ਚ ਨਹੀ, ਸਗੋਂ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਹੇ ਹਨ: ਮਨਜੀਤ ਧਨੇਰ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

 ਕਿਸਾਨ ਮਹਾਂ ਪੰਚਾਇਤ ਵਿੱਚ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਹੋਣਗੇ ਸਾਮਲ