ਪੰਜਾਬ

ਮਾਨਸਾ ’ਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | May 09, 2024 08:57 PM

ਮਾਨਸਾ -ਲੋਕ ਅਦਾਲਤ ਇੱਕ ਅਜਿਹਾ ਮੌਕਾ ਹੈ ਜਿਸ ਰਾਹੀਂ ਬਿਨ੍ਹਾਂ ਕੋਈ ਤਰੱਦਦ ਅਤੇ ਅਦਾਲਤੀ ਖਰਚਾ ਕੀਤੇ ਆਪਣੇ ਦੀਵਾਨੀ, ਚੈੱਕਾਂ ਦੇ ਕੇਸ, ਸਮਝੌਤਾ ਯੋਗ ਫੌਜਦਾਰੀ ਕੇਸ ਅਤੇ ਵਿਆਹ ਨਾਲ ਸੰਬੰਧਤ ਝਗੜਿਆਂ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਕੌਮੀ ਲੋਕ ਅਦਾਲਤ ਦਾ ਸੰਦੇਸ਼ ਘਰ ਘਰ ਪਹੁੰਚਾਉਣ ਤਾਂ ਜੋ ਅਦਾਲਤ ਵਿੱਚ ਚਲਦੇ ਕੇਸਾਂ ਜਾਂ ਉਹ ਕੇਸ ਜਿੰਨ੍ਹਾਂ ਨੂੰ ਹਾਲੇ ਦਾਇਰ ਨਹੀਂ ਕੀਤਾ ਗਿਆ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਹਰੀ ਸਿੰਘ ਗਰੇਵਾਲ ਨੇ ਇੰਸ਼ੋਰੈਂਸ ਕੰਪਨੀਆਂ, ਬੈਂਕਾਂ, ਵਿੱਦਿਅਕ ਸੰਸਥਾਵਾਂ, ਟੈਲੀਫੋਨ ਕੰਪਨੀਆਂ ਆਦਿ ਦੇ ਪੈਨਲ ਵਕੀਲਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ 11 ਮਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੇ ਸਾਰਥਿਕ ਸਿੱਟੇ ਕੱਢਣ ਲਈ ਵੱਖ-ਵੱਖ ਵਰਗਾਂ ਨਾਲ ਲਗਾਤਰ ਮੀਟਿੰਗਾਂ ਦਾ ਦੌਰ ਜਾਰੀ ਹੈ। ਮੀਟਿੰਗ ਨੂੰ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਰਾਸ਼ਟਰੀ ਲੋਕ ਅਦਾਲਤ ਦੀ ਤਿਆਰੀ ਪਹਿਲਾਂ ਤੋਂ ਹੀ ਵਿੱਢੀ ਜਾ ਚੁੱਕੀ ਹੈ ਜਿਸ ਤਹਿਤ ਮੀਟਿੰਗਾਂ ਤੋਂ ਇਲਾਵਾ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ, ਤਾਂ ਜੋ ਇਸ ਅਦਾਲਤ ਦੇ ਫਾਇਦਿਆਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।
ਇਸ ਮੌਕੇ ਐਡਵੋਕੇਟ ਰਣਦੀਪ ਸ਼ਰਮਾ, ਨਵਲ ਕੁਮਾਰ ਗੋਇਲ, ਪੀ.ਕੇ. ਸਿੰਗਲਾ, ਰਿਸ਼ੂ ਕੁਮਾਰ ਸਿੰਗਲਾ, ਸਵੀਟ ਕੁਮਾਰ ਸਿੰਗਲਾ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ