ਪੰਜਾਬ

ਕੇਕੇਯੂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਭਾਜਪਾ ਹਰਾਓ ਭਾਜਪਾ ਭਜਾਓ' ਦੇ ਨਾਅਰੇ ਹੇਠ ਲਾਮਬੰਦੀ ਰੈਲੀਆਂ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | May 09, 2024 09:20 PM

ਮਸਤੂਆਣਾ ਸਾਹਿਬ- ਅੱਜ ਨੇੜਲੇ ਪਿੰਡ ਕੁੰਨਰਾਂ ਅਤੇ ਦੁੱਗਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਭਾਜਪਾ ਹਰਾਓ ਭਾਜਪਾ ਭਜਾਓ ਦੇ ਨਾਅਰੇ ਹੇਠ ਰੈਲੀਆਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਅਤੇ ਪਿੰਡਾਂ ਵਿੱਚ ਆਉਣ ਵਾਲੇ ਭਾਜਪਾ ਲੀਡਰਾਂ ਨੂੰ ਭਜਾਉਣ ਬਾਕੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਕਰਨ ਅਤੇ ਅਖੌਤੀ ਲੋਕਤੰਤਰੀ ਸਿਸਟਮ ਨੂੰ ਬੇਪਰਦ ਕਰਨ ਦਾ ਨਾਅਰਾ ਦਿੱਤਾ ਗਿਆ। 

 
ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਨੇ ਦੱਸਿਆ ਕਿ ਜਦੋਂ ਤੋਂ ਦੇਸ਼ ਵਿੱਚ ਭਾਜਪਾ ਸਰਕਾਰ ਆਈ ਹੈ ਉਦੋਂ ਤੋਂ ਜਿੱਥੇ ਮਹਿੰਗਾਈ, ਬੇਰੁਜ਼ਗਾਰੀ ਵਧੀ ਹੈ ਨਾਲ ਦੀ ਨਾਲ ਦੇਸ਼ ਵਿੱਚ ਫਾਸ਼ੀਵਾਦੀ ਰੁਝਾਨ ਤੇਜ਼ ਹੋਇਆ ਹੈ। ਘੱਟ ਗਿਣਤੀ ਕੌਮਾਂ, ਘੱਟ ਗਿਣਤੀ ਧਰਮਾਂ ਦੇ ਖਿਲਾਫ ਜ਼ੁਲਮਾਂ ਅਤੇ ਔਰਤਾਂ ਦੇ ਖਿਲਾਫ ਹਿੰਸਾ ਵਿੱਚ ਵੀ ਵਾਧਾ ਹੋਇਆ ਹੈ। ਜੇਕਰ ਭਾਜਪਾ ਦੁਬਾਰਾ ਸੱਤਾ ਵਿੱਚ ਆਉਂਦੀ ਹੈ ਤਾਂ ਜਿੱਥੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਇੱਥੋਂ ਦੇ ਜਲ, ਜੰਗਲ, ਜਮੀਨ ਕੌਡੀਆਂ ਦੇ ਭਾਅ ਕੀਤੇ ਜਾਣਗੇ, ਦੇਸ਼ ਦੇ ਰਹਿੰਦੇ ਜਨਤਕ ਅਦਾਰਿਆਂ ਨੂੰ ਇਹਨਾਂ ਹੱਥ ਵੇਚਿਆ ਜਾਵੇਗਾ ਉੱਥੇ ਹੀ ਦੇਸ਼ ਵਿੱਚ ਇਨਸਾਫ ਦੀ ਆਵਾਜ਼, ਲੋਕਤੰਤਰ ਅਤੇ ਸੰਵਿਧਾਨ ਨੂੰ ਖਤਰੇ ਦਰਪੇਸ਼ ਹੋਣਗੇ। ਇਸ ਕਰਕੇ ਮੌਜੂਦਾ ਸਮੇਂ ਭਾਜਪਾ ਨੂੰ ਹਰਾਉਣਾ ਬਹੁਤ ਹੀ ਜਰੂਰੀ ਹੈ। 
 
ਆਗੂਆਂ ਨੇ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਆਉਣ ਤੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇ ਅਤੇ ਉਹਨਾਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ ਦੂਸਰੀਆਂ ਸੱਤਾਧਾਰੀ ਪਾਰਟੀਆਂ ਨੂੰ ਵੀ ਉਹਨਾਂ ਦੀ ਮਾੜੀ ਕਾਰਗੁਜ਼ਾਰੀ ਬਦਲੇ ਸਵਾਲ ਕੀਤੇ ਜਾਣ। ਇਸ ਮੌਕੇ ਕਿਸਾਨ ਆਗੂ ਬਲਵੀਰ ਸਿੰਘ ਕੁੰਨਰਾਂ, ਬਲਜੀਤ ਸਿੰਘ ਤੇ ਭਜਨ ਸਿੰਘ ਦੁੱਗਾਂ, ਸਿੰਦਰ ਸਿੰਘ ਕੁੰਨਰਾਂ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ: ਸੁਖਬੀਰ ਸਿੰਘ ਬਾਦਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕਿਹਾ ਕਿ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਤੇ ਆਪ ਨੇ ਕੀ ਕੀਤਾ, ਉਸਦੀ ਤੁਲਨਾ ਜ਼ਰੂਰ ਕਰੋ

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ

ਸੁਖਬੀਰ ਬਾਦਲ 'ਤੇ ਹਮਲਾ- ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ ਉਸ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਹੰਸ ਰਾਜ ਹੰਸ ਤੇ ਰਵਨੀਤ ਬਿੱਟੂ ਬੁਖਲਾਹਟ 'ਚ ਨਹੀ, ਸਗੋਂ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਹੇ ਹਨ: ਮਨਜੀਤ ਧਨੇਰ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ