ਪੰਜਾਬ

ਸੁਖਬੀਰ  ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਲਈ 11 ਮੈਂਬਰੀ ਚੋੋਣ ਪ੍ਰਚਾਰ ਕਮੇਟੀ ਦਾ ਕੀਤਾ ਗਠਨ

ਕੌਮੀ ਮਾਰਗ ਬਿਊਰੋ | May 10, 2024 06:49 PM

ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦੀ 11 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਸ. ਜਗਦੀਪ ਸਿੰਘ ਚੀਮਾ ਨੂੰ ਕੁਝ ਕਾਨੂੰਨੀ ਮੁਸ਼ਕਲਾਂ ਆਉਣ ਕਾਰਨ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਫਤਿਹਗੜ੍ਹ ਸਾਹਿਬ ਹਲਕੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ 12 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ। ਉਹਨਾ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਅਮਰਿੰਦਰ ਸਿੰਘ ਲਿਬੜਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸ. ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਸ. ਸ਼ਰਨਜੀਤ ਸਿੰਘ ਚਨਾਰਥਲ ਜਿਲਾ ਪ੍ਰਧਾਨ ਦਿਹਾਤੀ, ਸ. ਮਨਮੋਹਨ ਸਿੰਘ ਮਕਾਰੋਂਪੁਰ ਜਿਲਾ ਪ੍ਰਧਾਨ ਸ਼ਹਿਰੀ, ਸ. ਬਲਜੀਤ ਸਿੰਘ ਭੁੱਟਾ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ, ਸ਼ ਗੁਰਮੀਤ ਸਿੰਘ ਸੌਨੂੰ ਚੀਮਾਂ, ਸ. ਦਿਲਬਾਗ ਸਿੰਘ ਬਾਘਾ, ਸ. ਜਤਿੰਦਰ ਸਿੰਘ ਬੱਬੁੂ ਭੈਣੀ ਹਲਕਾ ਕੋਆਰਡੀਨੇਟਰ, ਸ. ਹਰਭਜਨ ਸਿੰਘ ਚਨਾਰਥਲ ਮੈਂਬਰ ਪੀ.ਏ.ਸੀ, ਸ. ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਸ. ਹਰਵਿੰਦਰ ਸਿੰਘ ਬੱਬਲ ਜਿਲਾ ਸਕੱਤਰ ਜਨਰਲ ਸ਼ਹਿਰੀ ਅਤੇ ਸ. ਅਮਰਜੀਤ ਸਿੰਘ ਸਾਬਕਾ ਮੈਨੇਜਰ ਦੇ ਨਾਮ ਸ਼ਾਮਲ ਹਨ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ