ਲਾਈਫ ਸਟਾਈਲ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਨਵਜੋਤਪਾਲ ਸਿੰਘ ਭੁੱਲਰ  

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 15, 2024 07:06 PM
 
ਤਪਾ- ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜਨਲ ਹਸਪਤਾਲ ਤਪਾ ਵਿਖੇ ਬਲਾਕ ਦੀਆਂ ਸਮੂਹ ਆਸ਼ਾ ਨੂੰ ਲੂ ਲੱਗਣ ਤੋਂ ਬਚਾਅ ਸਬੰਧੀ ਟ੍ਰੇਨਿੰਗ ਦਿੱਤੀ ਗਈ।  ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿ ਵਧ ਰਹੀ ਗਰਮੀ ਤੇ ਤਾਪਮਾਨ ਵਿੱਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂ ਭਾਵ ਹੀਟਵੇਵ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 40 ਡਿਗਰੀ ਤੋਂ ਵੱਧ ਤਾਪਮਾਨ ਹੋ ਜਾਣ ਕਾਰਨ ਲੂ ਦੀ ਸਥਿਤੀ ਬਣ ਜਾਂਦੀ ਹੈ ਜੋ ਕਿ  ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ ਤੇ ਗਰਮੀ ਨਾਲ ਸਬੰਧਿਤ ਬੀਮਾਰੀਆਂ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਕਿ ਸਰੀਰਕ ਤੌਰ ‘ਤੇ ਬਿਮਾਰ ਹਨ, ਖ਼ਾਸ ਕਰ ਦਿਲ ਦੀ ਬੀਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ ਉਨ੍ਹਾਂ ਨੂੰ ਲੂ ਲੱਗਣ ਦਾ ਵਧੇਰੇ ਜੋਖਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੂ ਦੌਰਾਨ ਸਾਨੂੰ ਆਪਣੇ ਖਾਣ ਪੀਣ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ। ਹਰੀਆਂ ਸਬਜ਼ੀਆਂ ਅਤੇ ਮੌਸਮੀ ਫ਼ਲ ਜਿਵੇਂ ਖਰਬੂਜ਼ਾ, ਤਰਬੂਜ਼, ਅੰਗੂਰ, ਲੀਚੀ, ਖੀਰਾ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਵਧੇਰੇ ਮਾਤਰਾ ਹੁੰਦੀ ਹੈ।
 
 
ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਲੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਸਵੇਰੇ ਅਤੇ ਸ਼ਾਮ ਨੂੰ ਹੀ ਕੀਤੇ ਜਾਣ, ਧੁੱਪ ਵਿੱਚ ਖਾਸ ਕਰ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਨਾ ਜਾਇਆ ਜਾਵੇ, ਜੇਕਰ ਜਾਣਾ ਜ਼ਿਆਦਾ ਜ਼ਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜ਼ਰੂਰ ਜਾਓ ਤੇ ਥੋੜ੍ਹੇ- ਥੋਡ਼੍ਹੇ ਵਕਫ਼ੇ ਬਾਅਦ ਪਾਣੀ ਜ਼ਰੂਰ ਪੀਓ। ਉਨ੍ਹਾਂ ਕਿਹਾ ਕਿ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਕਾਲੀਆਂ ਐਨਕਾਂ ਅਤੇ ਤੌਲੀਏ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਹਲਕੇ ਰੰਗ ਦੇ ਸੂਤੀ ਤੇ ਢਿੱਲੇ ਕੱਪੜੇ ਪਾਏ ਜਾਣ। ਸ਼ਰਾਬ, ਚਾਹ, ਕੈਫੀ, ਤਲੀਆਂ ਹੋਈਆਂ ਚੀਜ਼ਾਂ ਆਦਿ ਤੋਂ ਗੁਰੇਜ਼ ਕੀਤਾ ਜਾਵੇ।
 
ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋਣਾ, ਬਹੁਤ ਤੇਜ਼ ਸਿਰ ਦਰਦ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜ਼ੋਰੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ ਆਦਿ ਲੂ ਲੱਗਣ ਦੇ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ 'ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਆਸ਼ਾ ਨੂੰ ਕਿਹਾ ਉਹ ਆਪਣੇ ਆਪਣੇ ਏਰੀਏ ਵਿੱਚ ਇਹ ਜਾਣਕਾਰੀ ਸਾਂਝੀ ਜ਼ਰੂਰ ਕਰਨ ਤਾਂ ਜੋ ਲੂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਇਸ ਮੌਕੇ  ਹੋਰਨਾਂ ਤੋਂ ਇਲਾਵਾ ਐਸ. ਆਈ. ਰਣਜੀਵ ਕੁਮਾਰ, ਬੀ.ਐਸ.ਏ ਮਨਜੀਤ ਸਿੰਘ ਵੀ ਹਾਜ਼ਰ ਸਨ

Have something to say? Post your comment

 

ਲਾਈਫ ਸਟਾਈਲ

ਸੀਪੀ67 ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਪ੍ਰੇਰਣਾਦਾਇਕ ਪੋਜ਼

2 ਦਿਨਾਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਉੱਤਰੀ ਰਾਜਾਂ ਨੂੰ 

ਲੂ ਤੋਂ ਬੱਚਣ ਲਈ ਨਾਗਰਿਕ ਵਰਤਣ ਵਿਸ਼ੇਸ਼ ਸਾਵਧਾਨੀ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੀਟ ਵੇਵ ਤੋਂ ਬਚਾਅ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ: ਸਿਵਲ ਸਰਜਨ ਡਾ. ਕਿਰਪਾਲ ਸਿੰਘ 

ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ

ਹੋਲੀ ਦੇ ਖੁਸ਼ੀਆਂ ਭਰੇ ਜਸ਼ਨਾਂ ਦੇ ਦੌਰਾਨ ਸਿਹਤ ਸੁਰੱਖਿਆ ਨੂੰ ਤਰਜੀਹ ਦੇਣਾ ਮਹੱਤਵਪੂਰਨ

ਬਾ-ਮਕਸਦ ਖਾਮੋਸ਼ੀ ਅਤੇ ਬਾ-ਮਕਸਦ ਬੋਲ

ਕੋਵਿਡ ਤੋਂ ਬਾਅਦ ਟ੍ਰਾਈਸਿਟੀ ਵਿੱਚ ਸ਼ੁਰੂ ਹੋਈ ਸਿਹਤ ਵਾਲੀ ਦੀਵਾਲੀ ਲੈਣ ਦੇਣ ਵਾਲੇ ਗਿਫਟਾਂ ਦੀ ਤਰਜੀਹ ਵੀ ਬਦਲੀ-ਹਰਪ੍ਰੀਤ ਕੌਰ

ਸਿੱਖ ਮਿਨੀਏਚਰ ਪੇਂਟਿੰਗਜ਼ - ਇਕ ਖੋਜ ਦੀ ਯਾਤਰਾ

ਮਿਜ਼ੋਰੰਮ ਦੇ ਰਾਜਪਾਲ ਡਾ. ਕੰਬਾਹਪਤੀ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ