ਪੰਜਾਬ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਵੱਲੋਂ ਸ਼ਹੀਦਾਂ ਦੇ ਸਿਰਤਾਜ ਗੁਰੂ ਅਰੁਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ’ਤੇ ਲਗਾਈ ਗਈ ਛਬੀਲ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 10, 2024 07:43 PM


ਅੰਮ੍ਰਿਤਸਰ- ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਛਬੀਲ ਲਗਾਈ ਗਈ। ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਮਿੱਠੇ ਜਲ, ਮੈਂਗੋ ਛੇਕ, ਜਲ ਜ਼ੀਰਾ ਆਦਿ ਵੱਖ-ਵੱਖ ਤਰ੍ਹਾਂ ਦੀ ਛਬੀਲ ਤੋਂ ਇਲਾਵਾ ਕੜਾਹ ਤੇ ਭੰਗੂਰ ਦਾ ਪ੍ਰਸ਼ਾਦ ਰਾਹਗੀਰਾਂ ਤੇ ਆਮ ਲੋਕਾਂ ਨੂੰ ਵਰਤਾਇਆ।

ਉਕਤ ਛਬੀਲ ’ਚ ਸੇਵਾ ਕਰਨ ਉਪਰੰਤ ਪ੍ਰਿੰ: ਡਾ. ਮਨਦੀਪ ਕੌਰ ਅਤੇ ਡਾ. ਸੁਰਿੰਦਰ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਅਦੁੱਤੀ ਸ਼ਹਾਦਤ ਮਹਾਨ ਆਦਰਸ਼ ਲਈ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲੋਕ ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਹੰਢਾਉਂਦਿਆਂ ਧਰਮ, ਸੱਚ ਤੇ ਮਨੁੱਖਤਾ ਦੀ ਭਲਾਈ ਹਿੱਤ ਮਹਾਨ ਸ਼ਹਾਦਤ ਦਿੱਤੀ, ਜਿਸ ਲਈ ਗੁਰੂ ਜੀ ਨੂੰ ‘ਸਿੱਖਾਂ ਦੇ ਸਿਰਤਾਜ’ ਵਜੋਂ ਸਨਮਾਨ ਹਾਸਲ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਦੇਸ਼, ਸਮਾਜ ਦੀ ਉਨਤੀ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਸਹੀ ਸੇਧ ਲਈ ਜਾਗਰੂਕਤਾ ਪੈਦਾ ਕਰਨਾ ਚਾਹੀਦੀ ਹੈ। ਛਬੀਲ ਦੌਰਾਨ ਵਿਦਿਆਰਥੀਆਂ ਵੱਲੋਂ ਆਲੇ-ਦੁਆਲੇ ਦੀ ਸਾਂਭ-ਸੰਭਾਲ ਦੇ ਮੰਤਵ ਤਹਿਤ ਯੋਗ ਸਫ਼ਾਈ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਮੌਕੇ ਉਕਤ ਅਦਾਰਿਆਂ ਦੇ ਸਟਾਫ਼ ਆਦਿ ਨੇ ਵੀ ਛਬੀਲ ’ਚ ਸੇਵਾ ਨਿਭਾਈ।

Have something to say? Post your comment

 

ਪੰਜਾਬ

ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ, ਹਰਿਆਣਾ 'ਚ ਹਰ ਪੇਪਰ ਹੁੰਦਾ ਹੈ ਲੀਕ : ਭਗਵੰਤ ਮਾਨ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਹਾਸਲ ਕੀਤੇ ਸ਼ਾਨਦਾਰ ਨਤੀਜੇ

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

ਸੂਬੇ ਵਿੱਚ ਬਾਗ਼ਬਾਨੀ ਅਧੀਨ ਰਕਬਾ 4,39,210 ਹੈਕਟੇਅਰ ਤੋਂ ਵਧ ਕੇ 4,81,616 ਹੈਕਟੇਅਰ ਹੋਇਆ- ਜੌੜਾਮਾਜਰਾ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਸਿਹਤ ਵਿਭਾਗ ਵੱਲੋਂ ਅਨਾਊਂਸਮੈਂਟ ਰਾਹੀਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ