ਪੰਜਾਬ

ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 11, 2024 07:00 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਕਨੂੰਨੀ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਲਿਹਾਜਾ ਹਰਿਆਣਾ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੇਖਣ ਵਿੱਚ ਆ ਰਿਹਾ ਹੈ ਕਿ ਸਿੱਖਾਂ ਵਿਰੁੱਧ ਭਾਰਤ ਦੇਸ਼ ਅੰਦਰ ਲਗਾਤਾਰ ਨਫ਼ਰਤੀ ਮਹੌਲ ਸਿਰਜਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸੂਬਿਆਂ ’ਚ ਬਿਨਾਂ ਕਿਸੇ ਕਾਰਨ ਹੀ ਸਿੱਖਾਂ ਨੂੰ ਨਿਸ਼ਾਨੇ ’ਤੇ ਲਿਆ ਜਾਂਦਾ ਹੈ। ਸਰਕਾਰਾਂ ਦੀ ਇਹ ਜਿੰਮੇਵਾਰੀ ਹੈ ਕਿ ਦੇਸ਼ ਅੰਦਰ ਹਰ ਵਰਗ, ਹਰ ਧਰਮ ਅਤੇ ਹਰ ਫਿਰਕੇ ਦੇ ਲੋਕਾਂ ਧਾਰਮਿਕ ਅਜ਼ਾਦੀ ਅਤੇ ਹੱਕ ਹਕੂਕਾਂ ਦੀ ਤਰਜਮਾਨੀ ਕਰੇ। ਜਿਹੜੇ ਵੀ ਲੋਕ ਦੇਸ਼ ਦੇ ਸੰਵਿਧਾਨ ਵਿਰੁੱਧ ਜਾ ਕੇ ਨਫ਼ਰਤੀ ਅਤੇ ਫਿਰਕੂ ਮਹੌਲ ਸਿਰਜਦੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਹੋਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੈਥਲ ਦੇ ਰਹਿਣ ਵਾਲੇ ਸ. ਸੁਖਵਿੰਦਰ ਸਿੰਘ ਨੂੰ ਅਣਪਛਾਤੇ ਦੋ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਜ਼ਦੀਕ ਰੋਕ ਕੇ ਨਫ਼ਰਤੀ ਟਿਪਟੀਆਂ ਕਰਨਾ ਅਤੇ ਕੁੱਟਮਾਰ ਕਰਨੀ ਦੇਸ਼ ਵਿੱਚ ਵੱਧ ਰਹੀ ਨਫ਼ਰਤੀ ਹਿੰਸਾ ਦਾ ਪ੍ਰਗਟਾਵਾ ਹੈ ਜਿਸ ਪ੍ਰਤੀ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਇਸ ਵਰਤਾਰੇ ਨੂੰ ਸੰਜੀਦਗੀ ਨਾਲ ਲਵੇ ਕਿਉਂਕਿ ਅਜਿਹੀਆਂ ਹਰਕਤਾਂ ਦੇਸ਼ਹਿਤ ਵਿੱਚ ਨਹੀਂ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਕੈਥਲ ’ਚ ਸਿੱਖ ਦੀ ਕੁੱਟਮਾਰ ਦੇ ਮਾਮਲੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਕੈਥਲ ਦੇ ਪੁਲਿਸ ਕਪਤਾਨ ਨੂੰ ਈ-ਮੇਲ ਪੱਤਰ ਭੇਜ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਲਈ ਕਿਹਾ ਗਿਆ ਹੈ।

Have something to say? Post your comment

 

ਪੰਜਾਬ

ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਪੰਜਾਬ: 12ਵੀਂ ਦੇ ਨਤੀਜੇ ਜਾਰੀ, ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ

ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣ ਵਾਲਿਆਂ ਅੱਗੇ ਨਹੀਂ ਝੁਕੀ ਸਰਕਾਰ- ਮੁੱਖ ਮੰਤਰੀ

ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ: ਮੁੱਖ ਮੰਤਰੀ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਗਰੂਰ 'ਚ ਅਮਨ ਮਾਰਚ 

ਬਾਬਾ ਭਜਨ ਸਿੰਘ ਤੇ ਪਿੰਡ ਭੂਸੇ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ