ਅੰਮ੍ਰਿਤਸਰ -ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪਰਬ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਤੇ ਬੁੱਢਾ ਦਲ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਛਬੀਲ ਲਗਾਉਣ ਸਮੇਂ ਅਰੰਭਤਾ ਦੀ ਅਰਦਾਸ ਬਾਬਾ ਗੁਰਲਾਲ ਸਿੰਘ ਨੇ ਕੀਤੀ। ਅਤਿ ਦੀ ਗਰਮੀ ਵਿੱਚ ਛਬੀਲ ਯਾਤਰੂਆਂ ਲਈ ਤਸਕੀਨ ਦਾ ਕੰਮ ਕਰਦੀ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਦੇਸ਼ ਅਨੁਸਾਰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾਲੂਆਂ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੇ ਯਾਤਰੂਆਂ ਲਈ ਦੋਹਾਂ ਮੁੱਖ ਗੇਟਾਂ ਤੇ ਹਰ ਰੋਜ ਠੰਡੇ ਜਲ ਦੀ ਛਬੀਲ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਗੁਰੂਘਰ ਵਿੱਚ ਜਪਤਪ ਤੇ ਸੁਖਮਨੀ ਸਾਹਿਬ ਦੇ ਪਾਠ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦਾ ਪ੍ਰਵਾਹ ਨਿਰੰਤਰ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਬੁੱਢਾ ਦਲ ਵੱਲੋਂ ਆਪਣੀਆਂ ਸਮੂਹ ਛਾਉਣੀਆਂ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਂਦਿਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈ ਹਨ। ਠੰਡੇ ਮਿੱਠੇ ਜਲ ਦੀ ਛਬੀਲ ਤੇ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਸ. ਹਰਮੀਤ ਸਿੰਘ ਸਲੂਜਾ, ਕੰਵਰ ਕੰਵਲਪ੍ਰੀਤ ਸਿੰਘ ਸਲੂਜਾ, ਸ. ਗੁਰਪ੍ਰੀਤ ਸਿੰਘ, ਬਾਬਾ ਗਗਨ ਸਿੰਘ, ਬਾਬਾ ਪਿਆਰਾ ਸਿੰਘ, ਸ੍ਰੀ ਮਨੋਜ ਕੁਮਾਰ ਮਿੰਟੂ, ਭਾਈ ਪੰਮਾ, ਸੋਨੂੰ ਆਦਿ ਨੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ।