ਪੰਜਾਬ

ਭਾਈ ਖੰਡਾ ਅਤੇ ਭਾਈ ਨਿਜਰ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਬਾਬਾ ਅਟੱਲ ਸਾਹਿਬ ਵਿਖੇ 15 ਜੂਨ ਨੂੰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 11, 2024 07:52 PM

“ਸ਼ਹੀਦ ਸ. ਅਵਤਾਰ ਸਿੰਘ ਖੰਡਾ ਅਤੇ ਸ. ਹਰਦੀਪ ਸਿੰਘ ਨਿੱਝਰ ਦੀਆਂ ਆਤਮਾਵਾ ਦੀ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਅਟੱਲ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਹੋਣਗੇ । ਜਿਸਦਾ ਪ੍ਰਬੰਧ ਸ਼ਹੀਦ ਪਰਿਵਾਰਾਂ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ 13 ਜੂਨ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ ਅਤੇ 15 ਜੂਨ ਨੂੰ ਉਨ੍ਹਾਂ ਦੀ ਯਾਦ ਨੂੰ ਮਨਾਉਦੇ ਹੋਏ ਭੋਗ ਪਾਏ ਜਾਣਗੇ । ਸਮੁੱਚੀਆ ਪੰਥਕ ਜਥੇਬੰਦੀਆਂ, ਨਾਨਕ ਨਾਮ ਲੇਵਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਹੋਰ ਪੰਥਕ ਜਥੇਬੰਦੀਆਂ ਇਸ ਅਰਦਾਸ ਸਮਾਗਮ ਵਿਚ ਪਹੁੰਚਣ ਦੀ ਕਿਰਪਾਲਤਾ ਕਰਨਗੇ ।”

ਇਹ ਜਾਣਕਾਰੀ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਪਣੇ ਮੁੱਖ ਦਫਤਰ ਤੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇਕ ਪ੍ਰੈਸ ਰੀਲੀਜ ਰਾਹੀ ਦਿੱਤੀ । ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਜਾਦੀ ਦੇ ਚੱਲ ਰਹੇ ਸੰਘਰਸ ਦੌਰਾਨ ਖ਼ਾਲਸਾ ਪੰਥ ਵਿਚੋਂ ਨਿਰੰਤਰ ਸ਼ਹਾਦਤਾਂ ਤੇ ਕੁਰਬਾਨੀਆਂ ਹੁੰਦੀਆ ਆ ਰਹੀਆ ਹਨ । ਸਿੱਖ ਕੌਮ ਹਰ ਤਰ੍ਹਾਂ ਦੇ ਜ਼ਬਰ ਜੁਲਮ ਦਾ ਟਾਕਰਾ ਕਰਦੀ ਹੋਈ ਕੌਮਾਂਤਰੀ ਕਾਨੂੰਂਨਾਂ, ਨਿਯਮਾਂ ਅਧੀਨ ਆਪਣੀ ਆਜਾਦੀ ਦੇ ਮਿਸਨ ਵੱਲ ਦ੍ਰਿੜਤਾ ਨਾਲ ਵੱਧ ਰਹੀ ਹੈ । ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਕਰਦੀਆ ਹੋਈਆ ਉਨ੍ਹਾਂ ਦੇ ਦਿਹਾੜਿਆ ਨੂੰ ਸਾਨੋ ਸੌਕਤ ਨਾਲ ਮਨਾਉਦੀਆ ਹਨ, ਉਹ ਕੌਮਾਂ ਹੀ ਆਪਣੇ ਮਨੁੱਖਤਾ ਪੱਖੀ ਮਿਸਨ ਵਿਚ ਪ੍ਰਾਪਤੀ ਕਰਨ ਦੇ ਸਮਰੱਥ ਹੁੰਦੀਆ ਹਨ । ਇਸ ਲਈ ਸਭ ਮਾਈ, ਭਾਈ ਇਸ ਸ਼ਹੀਦੀ ਸਮਾਗਮ ਵਿਚ ਪਹੁੰਚਕੇ ਜਿਥੇ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਵਿਚ ਯੋਗਦਾਨ ਪਾਉਣ, ਉਥੇ ਆਪਣੇ ਕੌਮੀ ਮਿਸਨ ਨੂੰ ਹੋਰ ਮਜਬੂਤੀ ਦੇਣ ਦੇ ਫਰਜ ਅਦਾ ਕਰਨ ।

Have something to say? Post your comment

 

ਪੰਜਾਬ

ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ: 'ਆਪ'

ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਮੋਦੀ ਸਰਕਾਰ ਕਿਸਾਨਾਂ ਨੂੰ ਮੂਰਖ ਬਣਾਉਣਾ ਬੰਦ ਕਰੇ: ਮਨਜੀਤ ਧਨੇਰ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਰਧਾ ਭਾਵਨਾ ਨਾਲ ਮਨਾਇਆ

ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀ

ਯੋਗ ਆਸਣ ਦੀ ਸਿੱਖ ਧਰਮ ਵਿਚ ਕੋਈ ਮਹੱਤਤਾ ਨਹੀਂ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ