ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | June 13, 2024 06:10 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ।

ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੇ ਪੰਜਾਬੀ, ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੰਦਭਾਗੇ ਹਾਦਸੇ ਦੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ।

Have something to say? Post your comment

 

ਪੰਜਾਬ

ਵਲਟੋਹਾ ਜਥੇਦਾਰ ਸਾਹਿਬਾਨ ਬਾਰੇ ਬਿਆਨਬਾਜ਼ੀ ਤੋਂ ਬਾਜ਼ ਆਵੇ- ਨਾਗੋਕੇ

ਤਾਮਿਲ ਆਗੂ ਜੀਵਨ ਸਿੰਘ ਮਲ੍ਹਾ ਨੇ ਤਾਮਿਲ ਲੋਕਾਂ ਨੂੰ ਸਿੱਖ ਧਰਮ ਵਿਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਬੁਲਾਈ 6 ਨਵੰਬਰ ਨੂੰ ਬੁੱਧੀਜੀਵੀਆਂ ਦੀ ਇਕੱਤਰਤਾ

ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾਂ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ-ਪ੍ਰਧਾਨ ਸ਼੍ਰੋਮਣੀ ਕਮੇਟੀ

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

ਝੋਨੇ ਦੇ ਖਰੀਦ ਪ੍ਰਬੰਧਾਂ ਅਤੇ ਡੀਏਪੀ ਦੀ ਵਿਉਤਬੰਦੀ 'ਚ ਸਰਕਾਰ ਹੋਈ ਫੇਲ੍ਹ: ਬੁਰਜਗਿੱਲ

84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬਾਅਦ ਵੀ ਸਜ਼ਾਵਾਂ ਨਾ ਮਿਲਣ 'ਤੇ ਲੋਕਤੰਤਰ ਤੇ ਖੜੇ ਹੋਏ ਸਵਾਲੀਆ ਚਿੰਨ : ਪ੍ਰੋ. ਬਡੂੰਗਰ

ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ

ਬੀਕੇਯੂ ਉਗਰਾਹਾਂ ਵੱਲੋਂ ਮੋਰਚੇ ਜ਼ਿਮਨੀ ਚੋਣ ਹਲਕਿਆਂ 'ਚ ਭਾਜਪਾ ਤੇ ਆਪ ਉਮੀਦਵਾਰਾਂ ਦੇ ਘਰਾਂ ਦਫ਼ਤਰਾਂ ਅੱਗੇ ਕੇਂਦਰਿਤ ਕਰਨ ਦਾ ਫੈਸਲਾ

ਚੱਬੇਵਾਲ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ