ਨੈਸ਼ਨਲ

ਭਾਈ ਗਜਿੰਦਰ ਸਿੰਘ ਦਲ ਖਾਲਸਾ ਦਾ ਵਿਛੋੜਾ ਖਾਲਸਾ ਪੰਥ ਦੇ ਚਲ ਰਹੇ ਸੰਘਰਸ਼ ਨੂੰ ਨਾ ਪੂਰਨ ਹੋਣ ਵਾਲਾ ਘਾਟਾ : ਸਿੱਖ ਫੈਡਰੇਸ਼ਨ ਯੂਕੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 06, 2024 07:27 PM

ਨਵੀਂ ਦਿੱਲੀ - ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਆਪ ਜੀ ਦਾ ਸੰਘਰਸ਼ਸ਼ੀਲ ਜੀਵਨ 1975 ਵਿੱਚ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਦੇ ਵਿਰੋਧ ਵਜੋਂ ਸ਼ੁਰੂ ਹੋ ਗਿਆ ਸੀ । ਉਸ ਤੋਂ ਬਾਅਦ 1981 ਵਿੱਚ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੰਡੀਅਨ ਏਅਰਲਾਈਨਜ਼ ਦਾ ਜਹਾਜ ਹਾਈਜੈਕ ਕਰਕੇ ਪਾਕਿਸਤਾਨ ਲੈ ਗਏ ਸਨ। ਜਿਸਦੀ ਸਜ਼ਾ ਕੋਟ ਲਖਪਤ ਜੇਲ੍ਹ ਵਿੱਚ ਕੱਟੀ। ਉਸਤੋਂ ਉਪਰੰਤ ਪਾਕਿਸਤਾਨ ਵਿੱਚ ਜਲਾਵਤਨੀ ਜੀਵਨ ਗੁਜਾਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਅਸੀਂ ਸਿੱਖ ਫੈਡਰੇਸ਼ਨ ਯੂਕੇ ਜਥੇਬੰਦੀ ਦੇ ਸਮੂਹ ਮੈਂਬਰਾਂ ਵੱਲੋਂ ਭਾਈ ਸਾਹਿਬ ਜੀ ਦੇ ਸੰਘਰਸ਼ ਮਈ ਜੀਵਨ ਨੂੰ ਕੇਸਰੀ ਪ੍ਰਣਾਮ ਕਰਦੇ ਹੋਏ ਅਰਦਾਸ ਬੇਨਤੀ ਕਰਦੇ ਹਾਂ ਕਿ ਗੁਰੂ ਮਹਾਰਾਜ ਦੀ ਆਪ ਜੀ ਦੀ ਆਤਮਾ ਨੂੰ ਸਦੀਵ ਕਾਲ ਅਪਣੇ ਪਾਵਨ ਚਰਨਾਂ ਵਿੱਚ ਨਿਵਾਸ ਬਖਸ਼ਣ। ਸਿੱਖ ਫੈਡਰੇਸ਼ਨ ਯੂਕੇ ਆਪ ਜੀ ਦੀਆਂ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਲਈ ਰਿਣੀ ਰਹੇਗੀ।

Have something to say? Post your comment

 

ਨੈਸ਼ਨਲ

ਦੁਬਈ ਵਿੱਚ ਮਹਾਂਵੀਰ ਅੰਤਰਰਾਸ਼ਟਰੀ ਵੀਰਾ ਕਾਨਫਰੰਸ "ਅਮੁਧਾ" ਸੰਪੰਨ

ਰਿਪੁਦਮਨ ਸਿੰਘ ਮਲਿਕ ਦੇ ਕਤਲ ਕੇਸ 'ਚ 2 ਮੁਲਜ਼ਮ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗਾ ਸਜ਼ਾ ਦਾ ਐਲਾਨ

ਡਾ. ਮਨਮੋਹਨ ਸਿੰਘ ਨੂੰ "ਭਾਰਤ ਰਤਨ" ਨਾਲ ਸਨਮਾਨਿਤ ਕੀਤਾ ਜਾਵੇ - ਨਾਮਧਾਰੀ ਸਿੱਖ

ਐੱਸਕੇਐੱਮ ਨੇ ਕਿਸਾਨਾਂ ਨੂੰ ਮੰਡੀ ਸਿਸਟਮ ਅਤੇ ਲੋਕਾਂ ਦੀ ਖੁਰਾਕ ਸੁਰੱਖਿਆ ਦੀ ਰੱਖਿਆ ਲਈ ਐਫਸੀਆਈ ਨੂੰ ਬਚਾਉਣ ਦਾ ਸੱਦਾ ਦਿੱਤਾ

ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ ਦੇ ਉਪ-ਚੇਅਰਮੈਨ ਵਜੋਂ ਨਿਯੁਕਤ ਹੋਏ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ, 500 ਹੋਰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ

ਕੈਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਐੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ

ਤਖ਼ਤ ਅਤੇ ਸਿੰਘ ਸਾਹਿਬਾਨ ਨਾਲ ਕਿਸੇ ਵੀ ਸਿਆਸੀ ਵਿਅਕਤੀ ਦਾ ਅਪਮਾਨ ਜਨਕ ਵਤੀਰਾ ਬਰਦਾਸ਼ਤ ਯੋਗ ਨਹੀਂ : ਸਿੱਖ ਫੈਡਰੇਸ਼ਨ ਯੂਕੇ

ਸਥਾਨ ਦੀ ਘਾਟ ਅਤੇ ਝੋਨੇ ਦੀ ਖਰੀਦ ਸੰਕਟ ਲਈ ਐਫਸੀਆਈ ਜ਼ਿੰਮੇਵਾਰ: ਸੰਯੁਕਤ ਕਿਸਾਨ ਮੋਰਚਾ 

ਅਮਰੀਕਾ ਨੇ ਵਿਕਾਸ ਯਾਦਵ ਦਾ ਪਨੂੰ ਕੇਸ ਵਿਚ ਜਾਰੀ ਕੀਤਾ ਮੋਸਟ ਵਾਂਟੇਡ ਇਸ਼ਤਿਹਾਰ