BREAKING NEWS
1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਹਰਿਆਣਾ

ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਅਮੁਪੁਰ ਪਿੰਡ ਦੇ ਉਜਾੜੇ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ | July 09, 2024 06:48 PM

ਕਰਨਾਲ- ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਕਰਨਾਲ ਜ਼ਿਲ੍ਹੇ ਦੇ ਅਮੁਪੁਰ ਪਿੰਡ ਵਿਖੇ ਦੇਸ਼ ਵੰਡ ਸਮੇਂ ਲਹਿੰਦੇ ਪੰਜਾਬ ਤੋਂ ਉੱਜੜ ਕੇ ਹਰਿਆਣਾ ਵਿੱਚ ਵੱਸੇ ਚਾਰ ਸਿੱਖ ਪਰਿਵਾਰਾਂ ਦੇ ਘਰ ਢਾਹੁਣ ਦੀ ਕਾਰਵਾਈ ਦਾ ਨੋਟਿਸ ਲੈਂਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਇੱਥੇ ਪੁੱਜ ਕੇ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਨਾਲ ਖੜ੍ਹਣ ਦੀ ਵਚਨਬੱਧਤਾ ਪ੍ਰਗਟਾਈ।
ਮਾਮਲੇ ਦੀ ਸੰਜੀਦਗੀ ਨੂੰ ਵੇਖਦਿਆਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਕਮੇਟੀ ਗਠਤ ਕੀਤੀ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤੇਜਿੰਦਰਪਾਲ ਸਿੰਘ ਲਾਡਵਾਂ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਅੱਜ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਜ਼ਮੀਨੀ ਪੱਧਰ ਦੀ ਸਾਰੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਪੀੜ੍ਹਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਸਿੱਖ ਸੰਸਥਾ ਉਨ੍ਹਾਂ ਦੇ ਨਾਲ ਹੈ ਅਤੇ ਸਰਕਾਰੀ ਧੱਕੇਸ਼ਾਹੀ ਤੇ ਜਬਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਪੀੜਤ ਚਾਰ ਸਿੱਖ ਪਰਿਵਾਰਾਂ ਨੂੰ ਮੁੱਢਲੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਰਾਜ ਅੰਦਰ ਇਸ ਅਣਮਨੁੱਖੀ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨਾਲ ਇਨਸਾਫ਼ ਕਰਨ ਲਈ ਆਖਿਆ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਵਫ਼ਦ ਦੀ ਅਗਵਾਈ ਕਰ ਰਹੇ ਸ. ਹਰਭਜਨ ਸਿੰਘ ਮਸਾਣਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਆਦੇਸ਼ ਅਨੁਸਾਰ ਚਾਰੇ ਸਿੱਖ ਪਰਿਵਾਰਾਂ ਨੂੰ ਮੁੱਢਲੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਹਰ ਪੱਧਰ ਉੱਤੇ ਸਹਿਯੋਗ ਕਰੇਗੀ ਅਤੇ ਅਗਾਂਹ ਵੀ ਇਨ੍ਹਾਂ ਨੂੰ ਲੋੜ ਅਨੁਸਾਰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਭਾਜਪਾ ਸਰਕਾਰ ਦੇ ਰਾਜ ਅੰਦਰ ਸਿੱਖਾਂ ਵਿਰੁੱਧ ਕੀਤੇ ਗਏ ਇਸ ਧੱਕੇ ਦੇ ਵਿਰੋਧ ਵਿੱਚ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸੰਸਥਾਵਾਂ ਤੇ ਕਾਰਕੁੰਨਾਂ ਨੂੰ ਵੀ ਅਵਾਜ਼ ਉਠਾਉਣ ਦੀ ਅਪੀਲ ਕੀਤੀ। ਸ. ਮਸਾਣਾ ਨੇ ਸਮੁੱਚੀਆਂ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਇਨ੍ਹਾਂ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਇਸ ਦੁੱਖ ਦੇ ਸਮੇਂ ਵਿੱਚ ਇਨ੍ਹਾਂ ਨੂੰ ਸਹਾਰਾ ਦਿੱਤਾ ਜਾ ਸਕੇ।
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਸ ਸਿੱਖ-ਵਿਰੋਧੀ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਇਸ ਕਾਰਵਾਈ ਨਾਲ ਭਾਜਪਾ ਦੀ ਸਿੱਖ ਵਿਰੋਧੀ ਨੀਤੀ ਇਕ ਵਾਰ ਫਿਰ ਉਜਾਗਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੂਰੀ ਜਿੰਮੇਵਾਰੀ ਹਰਿਆਣਾ ਸਰਕਾਰ ਦੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹਰਿਆਣਾ ਅੰਦਰ ਸਿੱਖਾਂ ਨਾਲ ਕਿਵੇਂ ਧੱਕਾ ਕਰ ਰਹੀ ਹੈ। ਭਾਈ ਗਰੇਵਾਲ ਨੇ ਉਨ੍ਹਾਂ ਸਿੱਖ ਆਗੂਆਂ ਨੂੰ ਵੀ ਸਵਾਲ ਕੀਤੇ ਜਿਹੜੇ ਆਪਣੇ ਆਪ ਨੂੰ ਭਾਜਪਾ ਦੇ ਹਮਾਇਤੀ ਅਖਵਾਉਂਦੇ ਹਨ ਅਤੇ ਪੁੱਛਿਆ ਕਿ ਉਹ ਹੁਣ ਦੱਸਣ ਕਿ ਭਾਜਪਾ ਸਰਕਾਰ ਦੇ ਰਾਜ ਅੰਦਰ ਸਿੱਖਾਂ ਦੇ ਘਰ ਕਿਉਂ ਢਾਹੇ ਜਾ ਰਹੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਗੁਰਦੁਆਰਾ ਕਮੇਟੀ ਜੋ ਕਿ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ ਉੱਤੇ ਹੀ ਕੁਰੂਕਸ਼ੇਤਰ ਵਿੱਚ ਕਾਰਜਸ਼ੀਲ ਹੈ, ਦੇ ਨੁਮਾਇੰਦਿਆਂ ਦੀ ਵੀ ਕਰੜੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਅਮੁਪੁਰ ਵਿਖੇ ਪੀੜਤ ਸਿੱਖ ਪਰਿਵਾਰਾਂ ਨੂੰ ਮਿਲਣ ਨਹੀਂ ਪਹੁੰਚੇ।
ਪੀੜਤ ਸਿੱਖ ਪਰਿਵਾਰਾਂ ਵਿੱਚੋਂ ਸ. ਬੂਟਾ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਕਿ ਉਹ ਚਾਰ ਭਰਾ ਹਨ ਤੇ ਉਨ੍ਹਾਂ ਦਾ ਪਰਿਵਾਰ ਦੇਸ਼ ਵੰਡ ਉਪਰੰਤ ਲਹਿੰਦੇ ਪੰਜਾਬ ਤੋਂ ਉੱਜੜ ਕੇ ਅਮੁਪੁਰ ਪਿੰਡ ਦੀ ਇਸ ਥਾਂ ਉੱਤੇ ਪਿਛਲੇ 70 ਸਾਲਾਂ ਤੋਂ ਵੱਸਿਆ ਹੋਇਆ ਹੈ, ਪਰ ਅਚਾਨਕ 26 ਜੂਨ 2024 ਨੂੰ ਸਰਕਾਰ ਦੇ ਅਧਿਕਾਰੀਆਂ ਨੇ ਪੁਲਿਸ ਬਲ ਦੇ ਸਹਿਯੋਗ ਨਾਲ ਉਨ੍ਹਾਂ ਵਿਰੁੱਧ ਧੱਕਾ ਕਰਦਿਆਂ ਚਾਰੇ ਪਰਿਵਾਰਾਂ ਦੇ ਘਰ ਢਹਿ-ਢੇਰੀ ਕਰ ਦਿੱਤੇ।
ਇਸ ਮੌਕੇ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਗੁਰਮਤਿ ਸੰਗੀਤ ਅਕੈਡਮੀ ਸੇਖੁਪੁਰਾ ਕਰਨਾਲ ਦੇ ਇੰਚਾਰਜ ਸ. ਪ੍ਰਤਾਪ ਸਿੰਘ, ਸ. ਸੁਰਿੰਦਰ ਸਿੰਘ ਰਾਮਗੜ੍ਹੀਆ ਆਦਿ ਮੌਜੂਦ ਸਨ।

Have something to say? Post your comment

 

ਹਰਿਆਣਾ

ਸਿਰਫ਼ ਡੁਬਕੀ ਲਗਾਉਣ ਨਾਲ ਮੁਕਤੀ ਨਹੀਂ ਮਿਲਦੀ: ਸ਼੍ਰੀ ਸ਼੍ਰੀ ਰਵੀ ਸ਼ੰਕਰ

ਮੈਨੂੰ ਮੀਡੀਆ ਰਾਹੀਂ ਨੋਟਿਸ ਬਾਰੇ ਪਤਾ ਲੱਗਾ, ਸਮੀਖਿਆ ਕਰਨ ਤੋਂ ਬਾਅਦ ਹਾਈਕਮਾਨ ਨੂੰ ਭੇਜਾਂਗਾ ਜਵਾਬ - ਅਨਿਲ ਵਿਜ

ਭਾਜਪਾ ਨੇ ਅਨਿਲ ਵਿਜ ਨੂੰ ਕਾਰਨ ਦੱਸੋ ਨੋਟਿਸ , ਤਿੰਨ ਦਿਨਾਂ ਵਿੱਚ ਮੰਗਿਆ ਜਵਾਬ 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਲ੍ਹ ਤੇ ਸੜਕ ਕੰਮਾਂ ਲਈ 239 ਕਰੋੜ ਦੀ ਰਕਮ ਨੂੰ ਦਿੱਤੀ ਮੰਜੂਰੀ

ਮੇਵਾਤ ਵਿਚ ਰੇਲ ਮਾਰਗ ਬਨਣ ਨਾਲ ਲੋਕਾਂ  ਲਈ ਰੁਜਗਾਰ ਦੇ ਖੁੱਲਣਗੇ ਰਸਤੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿਚ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ, ਭ੍ਰਸ਼ਟਾਚਾਰੀਆਂ ਦੇ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ - ਮੁੱਖ ਮੰਤਰੀ

ਯਾਤਰੀਆਂ ਨੁੰ ਚੰਗਾ ਖਾਣਾ ਉਪਲਬਧ ਕਰਾਉਣ ਦੀ ਕੋਸ਼ਿਸ਼ - ਅਨਿਲ ਵਿਜ

ਬਜਟ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਲਕਾ ਕਾਲਾਂਵਾਲੀ ਵਿੱਚ ਹੀ 9009 ਵੋਟਾਂ ਵਿੱਚੋਂ 2549 ਵੋਟਾਂ ਪਤਿਤ ਅਤੇ ਡੇਰਾ ਸਿਰਸਾ ਪ੍ਰੇਮੀਆਂ ਦੀਆਂ-ਮਾਮਲਾ ਹਾਈਕੋਰਟ ਵਿੱਚ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਵੱਛਤਾ ਨਾਇਕਾਂ ਦੇ ਨਾਲ ਮਨਾਇਆ ਜਨਮਦਿਨ