ਖੇਡ

ਖ਼ਾਲਸਾ ਕਾਲਜ ਸਕੂਲ ਦੇ ਵਿਦਿਆਰਥੀ ਨੇ ਪਾਵਰ ਲਿਫਟਿੰਗ ’ਚ ਚਾਂਦੀ ਦੇ ਤਮਗੇ ਹਾਸਲ ਕੀਤੇ

ਕੌਮੀ ਮਾਰਗ ਬਿਊਰੋ | July 16, 2024 08:39 PM

ਅੰਮ੍ਰਿਤਸਰ-ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਰਾਅ ਪਾਵਰ ਲਿਫਟਿੰਗ ਇੰਡੀਆ ਨਾਂ ਦੀ ਸੰਸਥਾ ਵੱਲੋਂ ਪਾਵਰ ਲਿਫਟਿੰਗ ਦੇ ਨੈਸ਼ਨਲ ਪੱਧਰ ਦੇ ਮੁਕਾਬਲੇ ’ਚ ਤਮਗੇ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜੇਤੂ ਵਿਦਿਆਰਥੀ ਗੁਰਸੇਵਕ ਸਿੰਘ, ਕੋਚ ਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਖੇਡ ਮੁੱਖੀ ਸ: ਰਣਕੀਰਤ ਸਿੰਘ ਸੰਧੂ ਦੀ ਮੌਜ਼ੂਦਗੀ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਸਥਾਨ ਦੇ ਡਾਲਰਾ ਪੱਤਨ ’ਚ ਹੋਏ ਪਾਵਰ ਲਿਫਟਿੰਗ ਮੁਕਾਬਲੇ ’ਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀ ਅਤੇ ਖਿਡਾਰਨਾਂ ਨੇ ਹਿੱਸਾ ਲਿਆ। ਉਨ੍ਹਾ ਕਿਹਾ ਕਿ ਸਕੂਲ ’ਚ 12ਵੀਂ ਕਲਾਸ ’ਚ ਪੜ੍ਹ ਰਹੇ ਗੁਰਸੇਵਕ ਸਿੰਘ ਨੇ ਉਕਤ ਮੁਕਾਬਲੇ ’ਚ ਜੇਤੂ ਰਹਿ ਕੇ ਸਿਲਵਰ ਮੈਡਲ ਹਾਸਲ ਕੀਤੇ ਹਨ।

Have something to say? Post your comment

 
 
 

ਖੇਡ

ਗੁਰਦੁਆਰਾ ਗੁਰੂ ਨਾਨਕ ਦਰਬਾਰ ਮੌਂਟਰੀਆਲ ਵਿਖੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਕਰਵਾਇਆ ਗਿਆ ਕਬੱਡੀ ਕੱਪ ਇਤਿਹਾਸਕ ਯਾਦਾਂ ਛੱਡ ਗਿਆ: ਮਿਨਹਾਸ

ਓਲੰਪਿਕ ਵਿੱਚ ਭਾਰਤ ਲਈ ਤਗਮੇ ਜਿੱਤਣ ਵਾਲੇ ਬਲਬੀਰ ਸਿੰਘ ਖੁੱਲਰ ਦੀ ਕਹਾਣੀ

ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖੇ ਕਬੱਡੀ ਕਲਬ ਅਤੇ ਸ਼ਾਨ-ਏ-ਪੰਜਾਬ ਐਸੋਸੀਏਸਨ ਵੱਲੋ ਕਰਵਾਏ ਗਏ ਕਬੱਡੀ ਕੱਪ

ਟਰਬਨ ਟੋਰਨਾਡੋ ਫੌਜਾ ਸਿੰਘ ਦੀ ਯਾਦ ਵਿੱਚ ਬਣੇਗਾ ਸਪੋਰਟਸ ਕੰਪਲੈਕਸ: ਵਿਕਰਮਜੀਤ ਸਿੰਘ ਸਾਹਨੀ

25 ਜੂਨ ਵਿਸ਼ੇਸ਼: ਟੀਮ ਇੰਡੀਆ ਮਜ਼ਬੂਤ ​​ਵੈਸਟ ਇੰਡੀਜ਼ ਨੂੰ ਹਰਾ ਕੇ ਪਹਿਲੀ ਵਾਰ ਵਿਸ਼ਵ ਚੈਂਪੀਅਨ ਬਣੀ

ਗੱਤਕਾ ਪੀਥੀਅਨ ਖੇਡਾਂ ਚ ਸ਼ਾਮਲ - ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ - ਹਰਜੀਤ ਸਿੰਘ ਗਰੇਵਾਲ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ