ਹਰਿਆਣਾ

ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿਚ ਰੋਹਤਕ ਦੇ ਹੈਂਡਲੂਮ ਉਦਯੋਗ ਦਾ ਕੀਤਾ ਵਰਨਣ

ਕੌਮੀ ਮਾਰਗ ਬਿਊਰੋ | July 28, 2024 06:56 PM

ਚੰਡੀਗੜ੍ਹ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਮਹਿਲਾਵਾਂ ਦੇ ਵਿਕਾਸ ਅਤੇ ਮਜਬੂਤੀਕਰਣ ਦੇ ਲਈ ਹਰਿਆਣਾ ਸਰਕਾਰ ਨੇ ਕਈ ਮਹਤੱਵਪੂਰਨ ਕਦਮ ਚੁੱਕੇ ਹਨ। ਇੰਨ੍ਹਾਂ ਯਤਨਾਂ ਦਾ ਉਦੇਸ਼ ਨਾ ਸਿਰਫ ਮਹਿਲਾਵਾਂ ਨੂੰ ਸਮਾਨ ਮੌਕੇ ਪ੍ਰਦਾਨ ਕਰਨਾ ਹੈ, ਸਗੋ ਉਨ੍ਹਾਂ ਨੂੰ ਆਰਥਕ, ਸਮਾਜਿਕ ਅਤੇ ਰਾਜਨੀਤਿਕ ਦ੍ਰਿਸ਼ਟੀ ਨਾਲ ਆਤਮਨਿਰਭਰ ਬਨਾਉਣਾ ਵੀ ਹੈ। ਮਹਿਲਾਵਾਂ ਦੇ ਲਈ ਸਮਾਨਤਾ, ਪੰਚਾਇਤੀ ਰਾਜ ਸੰਸਥਾਵਾਂ ਵਿਚ 50 ਫੀਸਦੀ ਰਾਖਵਾਂ, ਸੈਲਫ ਹੈਲਪ ਗਰੁੱਪਸ ਰਾਹੀਂ ਉਥਾਨ ਅਤੇ ਲਿੰਗਾਨੁਪਾਤ ਵਿਚ ਸੁਧਾਰ ਲਈ ਚੁੱਕੇ ਗਏ ਕਦਮਾਂ ਨੇ ਮਹਿਲਾ ਮਜਬੂਤੀਕਰਣ ਦੀ ਦਿਸ਼ਾ ਵਿਚ ਮਹਤੱਵਪੂਰਨ ਪ੍ਰਗਤੀ ਕੀਤੀ ਹੈ। ਹਰਿਆਣਾ ਸਰਕਾਰ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ ਸੂਬੇ ਦੀ ਮਹਿਲਾਵਾਂ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕੰਮ ਕਰ ਕੇ ਸਮਾਜ ਅਤੇ ਸੂਬੇ ਦੀ ਉਨੱਤੀ ਵਿਚ ਸਰਗਰਮ ਭੁਕਿਮਾ ਨਿਭਾ ਰਹੀਆਂ ਹਨ। ਚਾਹੇ ਉਹ ਖੇਤੀਬਾੜੀ ਹੋਵੇ, ਉਦਯੋਗ ਹੋਣ, ਸਿਖਿਆ ਹੋਵੇ ਜਾਂ ਖੇਡ , ਹਰਿਆਣਾ ਦੀ ਮਹਿਲਾਵਾਂ ਆਪਣੇ ਮੁਸ਼ਕਲ ਮਿਹਨਤ ਅਤੇ ਸਮਰਪਣ ਨਾਲ ਨਿਤ ਨਵੇਂ ਮੁਕਾਮ ਸਥਾਪਿਤ ਕਰ ਰਹੀਆਂ ਹਨ।

ਕਈ ਮਹਿਲਾਵਾਂ ਸਵੈ ਸਹਾਇਤਾ ਸਮੂਹਾਂ ਵਿਚ ਸ਼ਾਮਿਲ ਹੋ ਕੇ ਆਪਣਾ ਸਰਗਰਮ ਰੂਪ ਨਾਲ ਯੋਗਦਾਨ ਦੇ ਰਹੀਆਂ ਹਨ। ਹੈਂਡਲੂਮ ਉਦਯੋਗ, ਸਿਲਾਈ, ਕਢਾਈ ਅਤੇ ਹੋਰ ਹੈਂਡੀਕ੍ਰਾਫਟ ਕੰਮਾਂ ਵਿਚ ਵੀ ਉਨ੍ਹਾਂ ਦਾ ਯੋਗਦਾਨ ਵਰਨਣਯੋਗ ਹੈ। ਇਸ ਗੱਲ ਦੀ ਤਸਦੀਕ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਆਪਣੇ ਪ੍ਰਸਿੱਧ ਰੇਡਿਓ ਪ੍ਰੋਗ੍ਰਾਮ ਮਨ ਕੀ ਬਾਤ ਵਿਚ ਕੀਤੀ ਹੈ। ਉਨ੍ਹਾਂ ਨੇ ਪ੍ਰੋਗ੍ਰਾਮ ਦੌਰਾਨ ਹਰਿਆਣਾ ਦੇ ਰੋਹਤਕ ਜਿਲ੍ਹੇ ਦੇ ਹੈਂਡਲੂਮ ਉਦਯੋਗ ਦਾ ਵਰਨਣ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਉਨੱਤੀ ਸੈਲਫ ਹੈਲਪ ਗਰੁੱਪ ਦੀ ਮਹਿਲਾਵਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣੇ ਮੁਸ਼ਕਲ ਮਿਹਨਤ ਅਤੇ ਸਮਰਪਣ ਨਾਲ ਆਰਥਕ ਆਤਮਨਿਰਭਰਤਾ ਦੇ ਵੱਲ ਕਦਮ ਵਧਾਇਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਦਸਿਆ ਕਿ ਉਨੱਤੀ ਸੈਲਫ ਹੈਲਪ ਗਰੁੱਪ ਨਾਲ ਜੁੜੀ 250 ਤੋਂ ਵੱਧ ਮਹਿਲਾਵਾਂ ਹੁਣ ਬਲਾਕ ਪ੍ਰਿੰਟਿੰਗ ਅਤੇ ਰੰਗਾਈ ਦੇ ਖੇਤਰ ਵਿਚ ਟ੍ਰੇਨਡ ਹੋ ਚੁੱਕੀਆਂ ਹਨ। ਇਸ ਸਿਖਲਾਹੀ ਨੇ ਨਾ ਸਿਰਫ ਉਨ੍ਹਾਂ ਦੇ ਕੌਸ਼ਲ ਨੁੰ ਨਿਖਾਰਿਆ ਹੈ ਸਗੋ ਉਨ੍ਹਾਂ ਨੇ ਆਰਥਕ ਰੂਪ ਨਾਲ ਵੀ ਮਜਬੂਤ ਬਣਾਇਆ ਹੈ। ਇਹ ਮਹਿਲਾਵਾਂ ਕਪੜਿਆਂ 'ਤੇ ਰੰਗਾਂ ਦਾ ਜਾਦੂ ਬਿਖੇਰਦੇ ਹੋਏ ਨਾ ਸਿਰਫ ਆਪਣੇ ਪਰਿਵਾਰਾਂ ਦਾ ਪੋਸ਼ਨ ਕਰ ਰਹੀਆਂ ਹਨ, ਸਗੋ ਸਮਾਜ ਵਿਚ ਵੀ ਇਕ ਪੇ੍ਰਰਣਾ ਦਾ ਸਰੋਤ ਬਣ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜੋਰ ਦਿੱਤਾ ਕਿ ਕਿਵੇਂ ਇੰਨ੍ਹਾਂ ਮਹਿਲਾਵਾਂ ਨੇ ਆਪਣੇ ਆਤਮਵਿਸ਼ਵਾਸ ਲਤ। ਮਿਹਨਤ ਨਾਲ ਇਕ ਨਵੀਂ ਪਹਿਚਾਣ ਬਣਾਇਆ ਹੈ। ਉਨ੍ਹਾਂ ਦੇ ਇਸ ਯਤਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਮਹਿਲਾਵਾਂ ਸੰਗਠਤ ਹੋ ਕੇ ਕੰਮ ਕਰਨ ਤਾਂ ਉਹ ਕਿਸੀ ਵੀ ਚਨੌਤੀ ਨੂੰ ਪਾਰ ਕਰ ਸਕਦੀਆਂ ਹਨ ਅਤੇ ਆਤਮਨਿਰਭਰ ਬਣ ਸਕਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਉਨੱਤੀ ਸੈਲਫ ਹੈਲਪ ਗਰੁੱਪ ਦਾ ਇਹ ਯਤਨ ਨਾ ਸਿਰਫ ਹੈਂਡਲੂਮ ਉਦਯੋਗ ਨੂੰ ਪ੍ਰੋਤਸਾਹਨ ਦੇ ਰਿਹਾ ਹੈ ਸਗੋ ਸਥਾਨਕ ਅਰਥਵਿਵਸਥਾ ਵਿਚ ਵੀ ਸਕਾਰਾਤਮਕ ਯੋਗਦਾਨ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਦੇ ਹੋਰ ਜਿਲ੍ਹਆਂ ਦੀ ਮਹਿਲਾਵਾ ਨੁੰ ਵੀ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੀ ਇਸ ਤਰ੍ਹਾਂ ਦੇ ਸਮਾਰੋਹ ਵਿਚ ਸ਼ਾਮਿਲ ਹੋ ਕੇ ਆਪਣੇ ਜੀਵਨ ਵਿਚ ਬਦਲਾਅ ਲਿਆ ਸਕਦਾ ਹੈ।

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ