BREAKING NEWS
ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ

ਸਿਹਤ ਅਤੇ ਫਿਟਨੈਸ

ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ- ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਕੌਮੀ ਮਾਰਗ ਬਿਊਰੋ | July 29, 2024 07:32 PM
 
 
ਬੂਥਗੜ੍ਹ- ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਪਿੰਡ ਜੁਝਾਰਨਗਰ, ਤਿਊੜ ਅਤੇ ਸੁਹਾਲੀ ਵਿਖੇ ਚੱਲ ਰਹੀ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਸਿਹਤ ਕਾਮਿਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਉਹ ਥਾਵਾਂ ਜਾਂਚੀਆਂ ਜਿਥੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
 
  ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿਚਦਰਦ, ਹਾਲਤਖ਼ਰਾਬਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾਅਤੇ ਉਲਟੀਆਂ ਆਉਣਾਆਦਿਸ਼ਾਮਲਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ਪਾਣੀਵਿਚਪਲਦੇ ਹਨਜਿਵੇਂ ਕੂਲਰਾਂ, ਪਾਣੀਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀਪਏ ਟਾਇਰਾਂ ਅਤੇ ਪਾਣੀਵਾਲੇ ਢੋਲਾਂ ਆਦਿਵਿਚ।ਇਨ੍ਹਾਂ ਵਿਚਪਾਣੀਨਾਖੜਾਹੋਣਦਿਤਾਜਾਵੇ। ਇਸ ਮੌਕੇ ਡਾ. ਕਿਰਨਜੀਤ ਕੌਰ, ਐਲ.ਐਚ.ਵੀ. ਗੁਰਮੀਤ ਕੌਰ, ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 
 

ਸਿਹਤ ਅਤੇ ਫਿਟਨੈਸ

ਕੀ ਤੁਹਾਨੂੰ ਵੀ ਬਹੁਤ ਠੰਢ ਲੱਗਦੀ ਹੈ? ਇਸ ਪ੍ਰਾਣਾਯਾਮ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਸ਼ਾਮਲ ਕਰੋ

ਸਵੇਰ ਦੀ ਰੁਟੀਨ ਸਿਹਤਮੰਦ ਜੀਵਨ ਦੀ ਨੀਂਹ ਹੈ; ਆਯੁਰਵੇਦ ਦੇ ਦ੍ਰਿਸ਼ਟੀਕੋਣ ਬਾਰੇ ਜਾਣੋ

ਦੀਵਾਲੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ'

ਨਾਭੀ ਸਰੀਰ ਦਾ ਗੁਪਤ ਪਾਵਰ ਬਟਨ ਹੈ; ਇਸਦੀ ਦੇਖਭਾਲ ਕਿਵੇਂ ਕਰਨੀ ਹੈ ਸਿੱਖੋ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਤਣਾਅ ਨੂੰ ਕਾਬੂ ਕਰਨਾ’ ਵਿਸ਼ੇ ’ਤੇ ਪ੍ਰੋਗਰਾਮ ਸੰਪੰਨ

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾਕਟਰ ਰਾਜ ਕੁਮਾਰ

ਮੀਂਹ ਵਿੱਚ ਨਹਾਉਣਾ ਅੰਮ੍ਰਿਤ- ਕਈ ਫਾਇਦੇ ਦਿੰਦਾ ਹੈ

ਚੀਨ ਦੇ ਮੂਲ ਪੈਨਸ਼ਨ ਬੀਮਾ ਧਾਰਕਾਂ ਦੀ ਗਿਣਤੀ 1 ਅਰਬ ਤੋਂ ਵੱਧ

ਲੋਕ ਸਵੇਰੇ ਉੱਠਦੇ ਹੀ ਪਾਣੀ ਕਿਉਂ ਪੀਂਦੇ ਹਨ? ਇਸਦਾ ਦਿਮਾਗ ਨਾਲ ਕੀ ਸਬੰਧ ਹੈ?

ਹਰ ਲਾਇਲਾਜ ਬਿਮਾਰੀ ਦਾ ਇਲਾਜ 100% ਕੀਤਾ ਜਾਵੇਗਾ ਸ਼ੁੱਧ ਆਕਸੀਜਨ ਨਾਲ