ਪੰਜਾਬ

ਭਾਜਪਾ ਦਾ ਜ਼ਹਿਰੀਲਾ ਡੰਗ ਕੱਢਣਾ ਹੀ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।-ਅਰਸੀ

ਗੁਰਜੰਟ ਸਿੰਘ ਬਾਜੇਵਾਲੀਆ/ ਕੌਮੀ ਮਾਰਗ ਬਿਊਰੋ | July 31, 2024 09:05 PM

ਮਾਨਸਾ - ਸਰਵ ਭਾਰਤ ਨੋਜਵਾਨ ਸਭਾ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੀ 84 ਵੀ ਸ਼ਹੀਦੀ ਦਿਵਸ ਮੌਕੇ ਕਾਨਫਰੰਸ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਸਰਵ ਭਾਰਤ ਨੋਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਹੋਇਆ । ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਦੇਸ਼ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਆਪਣੇ ਜ਼ਹਿਰੀਲੇ ਪ੍ਰਚਾਰ ਤੇ ਪ੍ਰਸਾਰ ਸਦਕਾ ਦੇਸ਼ ਦੇ ਸੰਵਿਧਾਨ ਨੂੰ ਖੇਰੂੰ ਖੇਰੂੰ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਿਆ ਜਾ ਰਿਹਾ ਹੈ। ਜਿਸ ਕਾਰਣ ਆਪਸੀ ਭਾਈਚਾਰਕ ਸਾਂਝ ਟੁੱਟ ਰਹੀ ਹੈ ਤੇ ਦੇਸ਼ ਦਾ ਅਮਨ ਕਾਨੂੰਨ ਪੂਰੀ ਤਰ੍ਹਾਂ ਖ਼ਤਰੇ ਦੇ ਵਿੱਚ ਹੈਂ। ਉਹਨਾਂ ਕਿਹਾ ਕਿ ਭਾਜਪਾ ਦੇ ਜ਼ਹਿਰੀਲੇ ਡੰਗ ਨੂੰ ਕੱਢਣਾ ਹੀ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਜਦੋਂ ਕਿ ਸਾਡੇ ਕੌਮੀ ਸ਼ਹੀਦਾਂ ਵੱਲੋਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ।
ਸ਼ਹੀਦ ਊਧਮ ਸਿੰਘ ਸੁਨਾਮ ਨੇ ਭਾਈਚਾਰਕ ਸਾਂਝ ਤੇ ਏਕਤਾ ਦੇ ਪ੍ਰਤੀਕ ਹੋਣ ਲਈ ਰਾਮ ਮੁਹੰਮਦ ਸਿੰਘ ਆਜ਼ਾਦ ਦਾ ਨਾਮ ਦੇ ਕੇ ਫਿਰਕਾਪ੍ਰਸਤ ਤਾਕਤਾਂ ਨੂੰ ਭਾਜ ਦਿੱਤਾ ਗਿਆ ਸੀ।ਇਸ ਮੌਕੇ ਉਨ੍ਹਾਂ ਨੋਜਵਾਨ ਵਰਗ ਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਥੇਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ।
ਪ੍ਰੋਗਰਾਮ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਅਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਨੋਜਵਾਨ ਵਰਗ ਦੇਸ਼ ਦਾ ਭਵਿੱਖ ਬਚਾਉਣ ਲਈ ਰੁਜਗਾਰ ਗਰੰਟੀ ਕਾਨੂੰਨ ਦੀ ਮੰਗ ਕੀਤੀ।
ਕਾਨਫਰੰਸ ਮੌਕੇ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲੋਂ, ਸੀ ਪੀ ਆਈ ਦੇ ਸਬ ਡਵੀਜ਼ਨ ਬੁਢਲਾਡਾ ਦੇ ਸਕੱਤਰ ਵੇਦ ਪ੍ਰਕਾਸ਼ ਬੁਢਲਾਡਾ, ਸ਼ਹਿਰੀ ਰਤਨ ਭੋਲਾ, ਏਟਕ ਆਗੂ ਕਰਨੈਲ ਸਿੰਘ ਭੀਖੀ, ਇਸਤਰੀ ਸਭਾ ਦੇ ਮਨਜੀਤ ਕੌਰ ਗਾਮੀਵਾਲਾ, ਖੇਤ ਮਜ਼ਦੂਰ ਸਭਾ ਦੇ ਸੀਤਾਰਾਮ ਗੋਬਿੰਦਪੁਰਾ, ਪੇਂਟਰ ਯੂਨੀਅਨ ਦੇ ਜੀਤ ਰਾਮ, ਬਲਵਿੰਦਰ ਸਿੰਘ, ਪਵਨ ਕੁਮਾਰ, ਸੁਖਦੇਵ ਸਿੰਘ ਪੰਧੇਰ, ਕਪੂਰ ਸਿੰਘ ਕੋਟ ਲੱਲੂ, ਦੇਸ਼ ਰਾਜ, ਬਲਵਿੰਦਰ ਸਿੰਘ ਕੋਟ ਧਰਮੂ, ਵਿਦਿਆਰਥੀ ਆਗੂ ਪੁਸ਼ਪਿੰਦਰ ਚੋਹਾਨ, ਨਿਰਮਲ ਸਿੰਘ ਮਾਨਸਾ, ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਹਾਸਲ ਕੀਤੇ

ਖਣਨ ਮਾਫੀਆ ਬੇਖੌਫ਼, ਪ੍ਰਸ਼ਾਸਨ ਮੁਕ ਦਰਸ਼ਕ -ਭਾਰਤੀ ਜਨਤਾ ਪਾਰਟੀ

ਮਨਰੇਗਾ ਸਕੀਮ ਦੀ ਥਾਂ ਲਿਆਂਦੇ ਗਏ ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਸਿੰਘ ਬਾਦਲ

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸਿੱਟ ਬਣਾਏ ਜਾਣ ਨੂੰ ਸਿਆਸੀ ਹਰਕਤ ਦੱਸਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਆਪ ਕੰਮ ਦੇ ਦਮ 'ਤੇ ਜਿੱਤੀ ਹੈ, ਬਹਾਨਿਆਂ ਨਾਲ ਨਹੀਂ, ਵਿਰੋਧੀ ਧਿਰ ਨੂੰ ਲੋਕਾਂ ਦਾ ਫਤਵਾ ਸਵੀਕਾਰ ਕਰਨਾ ਚਾਹੀਦਾ ਹੈ: ਬਲਤੇਜ ਪੰਨੂ