ਪੰਜਾਬ

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 31, 2024 10:07 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।


ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 224 ਲਾਭਪਾਤਰੀ, ਫਤਿਹਗੜ੍ਹ ਸਾਹਿਬ ਦੇ 38 ਲਾਭਪਾਤਰੀ, ਫਾਜ਼ਿਲਕਾ ਦੇ 111 ਲਾਭਪਾਤਰੀ, ਗੁਰਦਾਸਪੁਰ ਦੇ 182 ਲਾਭਪਾਤਰੀ, ਹੁਸ਼ਿਆਰਪੁਰ ਦੇ 181 ਲਾਭਪਾਤਰੀ, ਕਪੂਰਥਲਾ ਦੇ 24 ਲਾਭਪਾਤਰੀ, ਲੁਧਿਆਣਾ ਦੇ 760 ਲਾਭਪਾਤਰੀ, ਮੋਗਾ ਦੇ 18 ਲਾਭਪਾਤਰੀ, ਸ੍ਰੀ ਮੁਕਤਸਰ ਸਾਹਿਬ ਦੇ 33 ਲਾਭਪਾਤਰੀ, ਪਟਿਆਲਾ ਦੇ 883 ਲਾਭਪਾਤਰੀ, ਪਠਾਨਕੋਟ ਦੇ 37 ਲਾਭਪਾਤਰੀ, ਸੰਗਰੂਰ ਦੇ 155 ਲਾਭਪਾਤਰੀ ਅਤੇ ਮਲੇਰਕੋਟਲਾ ਦੇ 102 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32, 790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 
 
 

ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...

190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਛੇ ਸਾਲਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਵਿਸ਼ਵ ਸਿੱਖ ਪ੍ਰਚਾਰਕ ਗਿ. ਕਰਨੈਲ ਸਿੰਘ ਗਰੀਬ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

4 ਜੁਲਾਈ 1955 ਨੂੰ ਕਾਂਗਰਸ ਸਰਕਾਰ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਦੀ ਯਾਦ ’ਚ ਭਲਕੇ ਹੋਵੇਗਾ ਸਮਾਗਮ - ਸ਼੍ਰੋਮਣੀ ਕਮੇਟੀ

ਤੁਹਾਡੇ ਕੋਲ ਸੱਚਮੁੱਚ ਪੂਰੇ ਪੰਜਾਬ ਵਿੱਚ ਹਜ਼ਾਰਾਂ ਵਰਕਰ ਬਚੇ ਹਨ? ਅਮਨ ਅਰੋੜਾ ਨੇ ਸੁਖਬੀਰ ਬਾਦਲ ਨੂੰ ਮਾਰਿਆ ਤਾਅਨਾ

ਮੋਹਾਲੀ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ