BREAKING NEWS
ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ

ਸਿਹਤ ਅਤੇ ਫਿਟਨੈਸ

ਗੁਰਦੁਆਰਾ ਸਾਚਾ ਧੰਨ ਸਾਹਿਬ ਮੁਹਾਲੀ ਵਿਖੇ ਫਰੀ ਹੋਮਿਓਪੈਥੀ ਡਿਸਪੈਂਸਰੀ ਫਿਰ ਤੋਂ ਹੋਈ ਸ਼ੁਰੂ

ਕੌਮੀ ਮਾਰਗ ਬਿਊਰੋ | August 01, 2024 09:07 PM

ਮੁਹਾਲੀ-  ਗੁਰਦੁਆਰਾ ਸਾਚਾ ਧੰਨ ਸਾਹਿਬ 3B1 ਮੁਹਾਲੀ ਵਿਖੇ ਫਰੀ ਹੋਮਿਓਪੈਥੀ ਡਿਸਪੈਂਸਰੀ ਫਿਰ ਤੋਂ ਸ਼ੁਰੂ ਹੋਈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੱਡੇ ਗੁਰਦੁਆਰਿਆਂ ਵਿੱਚ ਸ਼ੁਮਾਰ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸੰਗਤ ਦੀ ਆਮਦ ਆਮ ਦਿਨਾਂ ਵਿੱਚ ਵੀ ਕਾਫੀ ਰਹਿੰਦੀ ਹੈ । ਇਹ ਗੁਰਦੁਆਰਾ ਸਾਹਿਬ ਸ਼ਹਿਰ ਦੇ ਐਨ ਵਿਚਕਾਰ ਸਥਾਪਿਤ ਹੈ। ਹੋਮਿਓਪੈਥੀ ਡਿਸਪੈਨਸਰੀ ਦੁਬਾਰਾ ਸ਼ੁਰੂ ਕਰਨ ਦਾ ਉਪਰਾਲਾ ਨਵੀਂ ਪ੍ਰਬੰਧਕੀ ਕਮੇਟੀ ਵੱਲੋਂ ਕੀਤਾ ਗਿਆ ਹੈ।

ਇੱਥੇ ਦੱਸਣਾ ਬੰਦਾ ਹੈ ਕਿ ਨਵੀਂ ਪ੍ਰਬੰਧਕੀ ਕਮੇਟੀ ਨੇ ਇਸ ਫਰੀ ਹੋਮਿਓਪੈਥੀ ਡਿਸਪੈਂਸਰੀ ਦਾ ਇੰਚਾਰਜ ਡਾਕਟਰ ਮਨਿੰਦਰ ਸਿੰਘ ਨੂੰ ਲਗਾਇਆ ਹੈ। ਡਾਕਟਰ ਮਨਿੰਦਰ ਸਿੰਘ ਇੱਕ ਕਾਬਲ ਹੋਮਿਓਪੈਥ ਡਾਕਟਰ ਹਨ, ਨਾ ਮੁਰਾਦ ਬਿਮਾਰੀਆਂ ਹੋਮਿਓਪੈਥੀ ਨਾਲ ਠੀਕ ਕਰਨ ਵਿੱਚ ਉਹਨਾਂ ਨੂੰ ਮੁਹਾਰਤ ਹਾਸਲ ਹੈ । ਉਹ ਤਕਰੀਬਨ ਪਿਛਲੇ 30 ਸਾਲਾਂ ਤੋਂ ਇਸ ਦੀ ਪ੍ਰੈਕਟਿਸ ਮੁਹਾਲੀ ਸ਼ਹਿਰ ਵਿੱਚ ਕਰ ਰਹੇ ਹਨ।
ਡਾਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਬੰਧਕੀ ਕਮੇਟੀ ਵੱਲੋਂ ਉਹਨਾਂ ਨੂੰ ਇਹ ਭਰੋਸਾ ਦਵਾਇਆ ਗਿਆ ਹੈ ਕਿ ਫਰੀ ਡਿਸਪੈਂਸਰੀ ਵਿੱਚ ਦਵਾਈਆਂ ਦੀ ਤੋਟ ਨਹੀਂ ਆਉਣ ਦਿੱਤੀ ਜਾਵੇਗੀ।

ਡਾਕਟਰ ਸਾਹਿਬ ਨੇ ਦੱਸਿਆ ਕਿ ਇਹ ਡਿਸਪੈਨਸਰੀ ਹਰ ਹਫਤੇ ਸ਼ੁਕਰਵਾਰ ਨੂੰ ਸ਼ਾਮੀ 5 ਵਜੇ ਤੋਂ ਲੈ ਕੇ 6 ਵਜੇ ਤੱਕ ਖੁੱਲ ਰਹੀ ਹੈ । ਇਸ ਵਿੱਚ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਇੱਕ ਹਫਤੇ ਲਈ ਹੁੰਦੀਆਂ ਹਨ। ਉਹਨਾਂ ਦੱਸਿਆ ਕਿ ਇਹ ਡਿਸਪੈਂਸਰੀ ਪਿਛਲੇ ਪੰਜ ਛੇ ਮਹੀਨਿਆਂ ਤੋਂ ਚੱਲ ਰਹੀ ਹੈ ਜਦੋਂ ਤੋਂ ਨਵੀਂ ਪ੍ਰਬੰਧਕ ਕਮੇਟੀ ਆਈ ਹੈ ਉਦੋਂ ਤੋਂ ਇਸ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਬਿਮਾਰੀਆਂ ਨੂੰ ਠੀਕ ਕੀਤੇ ਜਾਣ ਸਬੰਧੀ ਪੁੱਛੇ ਸਵਾਲ ਉੱਪਰ ਡਾਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਮਰੀਜ਼ ਤਾਂ ਹਰ ਮਰਜ ਦੇ ਆਉਂਦੇ ਹਨ, ਪਰੰਤੂ ਕਿਡਨੀ ਫੇਲੀਅਰ , ਬਲੱਡ ਪ੍ਰੈਸ਼ਰ, ਸ਼ੂਗਰ, ਥਾਇਰਾਇਡ, ਜੋੜਾ ਦੇ ਦਰਦ ਵਰਗੀਆਂ ਬਿਮਾਰੀਆਂ ਦੇ ਹੋਮਿਓਪੈਥੀ ਨਾਲ ਰਿਜ਼ਲਟ ਬਹੁਤ ਵਧੀਆ ਆ ਰਹੇ ਹਨ ਅਤੇ ਮਰੀਜ਼ ਠੀਕ ਹੋ ਰਹੇ ਹਨ ।
ਉਹਨਾਂ ਦੱਸਿਆ ਕਿ ਕੈਂਸਰ ਦੇ ਆਖਰੀ ਸਟੇਜ ਵਾਲੇ ਮਰੀਜ਼ਾਂ ਨੂੰ ਵੀ ਹੋਮਿਓਪੈਥੀ ਦਵਾਈਆਂ ਨਾਲ ਉਹਨਾਂ ਦੇ ਲਾਈਫ ਸਟਾਈਲ ਵਿੱਚ ਕਾਫੀ ਸੁਧਾਰ ਕਰਨ ਵਿੱਚ ਕਾਮਯਾਬ ਹੁੰਦੇ ਹਨ ।

Have something to say? Post your comment

 
 

ਸਿਹਤ ਅਤੇ ਫਿਟਨੈਸ

ਕੀ ਤੁਹਾਨੂੰ ਵੀ ਬਹੁਤ ਠੰਢ ਲੱਗਦੀ ਹੈ? ਇਸ ਪ੍ਰਾਣਾਯਾਮ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਸ਼ਾਮਲ ਕਰੋ

ਸਵੇਰ ਦੀ ਰੁਟੀਨ ਸਿਹਤਮੰਦ ਜੀਵਨ ਦੀ ਨੀਂਹ ਹੈ; ਆਯੁਰਵੇਦ ਦੇ ਦ੍ਰਿਸ਼ਟੀਕੋਣ ਬਾਰੇ ਜਾਣੋ

ਦੀਵਾਲੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ'

ਨਾਭੀ ਸਰੀਰ ਦਾ ਗੁਪਤ ਪਾਵਰ ਬਟਨ ਹੈ; ਇਸਦੀ ਦੇਖਭਾਲ ਕਿਵੇਂ ਕਰਨੀ ਹੈ ਸਿੱਖੋ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਤਣਾਅ ਨੂੰ ਕਾਬੂ ਕਰਨਾ’ ਵਿਸ਼ੇ ’ਤੇ ਪ੍ਰੋਗਰਾਮ ਸੰਪੰਨ

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾਕਟਰ ਰਾਜ ਕੁਮਾਰ

ਮੀਂਹ ਵਿੱਚ ਨਹਾਉਣਾ ਅੰਮ੍ਰਿਤ- ਕਈ ਫਾਇਦੇ ਦਿੰਦਾ ਹੈ

ਚੀਨ ਦੇ ਮੂਲ ਪੈਨਸ਼ਨ ਬੀਮਾ ਧਾਰਕਾਂ ਦੀ ਗਿਣਤੀ 1 ਅਰਬ ਤੋਂ ਵੱਧ

ਲੋਕ ਸਵੇਰੇ ਉੱਠਦੇ ਹੀ ਪਾਣੀ ਕਿਉਂ ਪੀਂਦੇ ਹਨ? ਇਸਦਾ ਦਿਮਾਗ ਨਾਲ ਕੀ ਸਬੰਧ ਹੈ?

ਹਰ ਲਾਇਲਾਜ ਬਿਮਾਰੀ ਦਾ ਇਲਾਜ 100% ਕੀਤਾ ਜਾਵੇਗਾ ਸ਼ੁੱਧ ਆਕਸੀਜਨ ਨਾਲ