ਪੰਜਾਬ

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਕੌਮੀ ਮਾਰਗ ਬਿਊਰੋ | August 01, 2024 09:49 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ।

ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੇ ਮੈਰਿਟ ਸੂਚੀ ਵਿੱਚ ਉੱਚੀਆਂ ਥਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੇ ਦੌਰੇ ਦੌਰਾਨ ਜਾਪਾਨ ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ -ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ।

ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹਰਮਨਦੀਪ ਕੌਰ (ਮਾਨਸਾ), ਜਸਮੀਤ ਕੌਰ (ਸੰਗਰੂਰ), ਸੰਜਨਾ ਕੁਮਾਰੀ (ਪਟਿਆਲਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫਿਰੋਜ਼ਪੁਰ) ਅਤੇ ਖੁਆਇਸ਼ (ਜਲੰਧਰ) ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

ਸਪੀਕਰ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਜਾਪਾਨ ਦੌਰੇ ਸਬੰਧੀ ਵਿਸਥਾਰ ‘ਚ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਹਾਊਸ ਵੀ ਵਿਖਾਇਆ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮਕਾਜ ਬਾਰੇ ਵੀ ਜਾਣਕਾਰੀ ਦਿੱਤੀ।

ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਨਾ ਕੇਵਲ ਆਪਣਾ ਬਲਕਿ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਵੀ ਚਮਕਾਇਆ ਹੈ।

ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ ਜਸਵਿੰਦਰ ਸਿੰਘ, ਵਿਧਾਇਕ ਸੰਦੀਪ ਜਾਖੜ ਅਤੇ ਵਿਧਾਇਕ ਬਰਿੰਦਰ ਗੋਇਲ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਬਾਗਬਾਨੀ ਮੰਤਰੀ ਵੱਲੋ ‘ਆਪਣਾ ਪਿੰਡ ਆਪਣਾ ਬਾਗ਼’ ਯੋਜਨਾ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ, ਅਹਿਮ ਮੁੱਦਿਆਂ ਤੇ ਹੋਈ ਚਰਚਾ

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੀ, ਹੈ ਤੇ ਰਹੇਗੀ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸ੍ਰੀ ਗੁਰੂ ਤੇਗਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜਾ ਸ਼ਤਾਬਦੀ ਸਮਾਗਮ ਸਪੰਨ

ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਤਰਨ ਤਾਰਨ ਵਿਖੇ ਹੋਵੇਗੀ

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2025’ 15 ਤੋਂ

ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ