ਪੰਜਾਬ

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | August 01, 2024 09:59 PM

ਚੰਡੀਗੜ੍ਹ -ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਜਿਸ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਸੀ, ਸਮਾਂ ਬੀਤਣ ਅਤੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਇਹ ਸ਼ਹਿਰ ਆਪਣੀ ਵਿਕਸਿਤ ਸ਼ਹਿਰ ਵਾਲੀ ਦਿੱਖ ਗੁਆ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੀ ਪੁਰਾਣੀ ਦਿੱਖ ਨੂੰ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਨੰਗਲ ਸ਼ਹਿਰ ਦੇ ਵਿਕਾਸ ‘ਤੇ 20.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਨੰਗਲ ਸ਼ਹਿਰ ਲਈ ਸਾਫ ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ ਲਈ 10 ਕਰੋੜ ਦੀ ਲਾਗਤ ਨਾਲ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨੰਗਲ ਸ਼ਹਿਰ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 2 ਐਮ.ਡੀ. ਨਹਿਰੀ ਪਾਣੀ ਦੀ ਸਪਲਾਈ ਨੰਗਲ ਸ਼ਹਿਰ ਨੂੰ ਕੀਤੀ ਜਾ ਰਹੀ ਹੈ, ਜਿਸ ਨੂੰ ਵਧਾ ਕੇ 5 ਐਮ.ਡੀ. ਕੀਤਾ ਜਾ ਰਿਹਾ ਹੈ। ਅਗਲੇ ਦੋ ਦਹਾਕਿਆਂ ਦੌਰਾਨ ਨੰਗਲ ਸ਼ਹਿਰ ਵਿੱਚ ਪੈਦਾ ਹੋਣ ਵਾਲੀ ਪੀਣ ਵਾਲੇ ਪਾਣੀ ਦੀ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।
ਇਸ ਤੋਂ ਇਲਾਵਾ ਨੰਗਲ ਸ਼ਹਿਰ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਨੂੰ ਵੀ ਵਧਾ ਕੇ ਢਾਈ ਗੁਣਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨੰਗਲ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ 30 ਹਜ਼ਾਰ ਪੌਦੇ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ 5 ਕਰੋੜ ਰੁਪਏ ਨੰਗਲ ਦੇ ਸਰਕਾਰੀ ਕੰਨਿਆ ਸਕੂਲ ਤੇ ਖਰਚ ਹੋਣਗੇ, ਜਦਕਿ 4.50 ਕਰੋੜ ਨਾਲ ਸਰਕਾਰੀ ਸਕੂਲ ਲੜਕੇ ਵਿੱਚ ਸ਼ਾਨਦਾਰ ਸਮੀਵਿੰਗ ਪੂਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜਲਫਾ ਮਾਤਾ ਮੰਦਿਰ ਦਾ 1 ਕਰੋੜ ਦੀ ਲਾਗਤ ਨਾਲ ਸੁੰਦਰੀਕਰਨ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਤਲਵਾੜਾ ਪਿੰਡ ਵਿੱਚ ਸਥਾਪਤ ਕੀਤੇ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਨਾਲ ਜਵਾਹਰ ਮਾਰਕੀਟ, ਇੰਦਰਾ ਨਗਰ ਵਿੱਚ ਸੀਵਰੇਜ ਦੀ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਰੇਲਵੇ ਰੋਡ ਦਾ ਸੀਵਰੇਜ ਦਾ ਚੱਲ ਰਿਹਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਨੰਗਲ ਸ਼ਹਿਰ ਨੂੰ ਸੈਰ-ਸਪਾਟਾ ਨਕਸ਼ੇ ‘ਤੇ ਮੁੜ ਉਭਾਰਨ ਦਾ ਹੈ, ਜਿਸ ਲਈ ਸਭ ਤੋਂ ਪਹਿਲਾਂ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੀ ਲੋੜ ਹੈ ਅਤੇ ਉਹ ਇਸੇ ਦਿਸ਼ਾ ਵਿੱਚ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਬਹੁਤ ਜਲਦ ਇੱਕ ਵਿਸ਼ਵ ਪੱਧਰੀ ਅਜਾਇਬ ਘਰ ਵੀ ਤਿਆਰ ਕੀਤਾ ਜਾ ਰਿਹਾ ਹੈ।

Have something to say? Post your comment

 
 
 

ਪੰਜਾਬ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਗੁਰੂ ਸਾਹਿਬ ਪ੍ਰਤੀ ਵਰਤੀ ਸ਼ਬਦਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸਪੀਕਰ ਨੂੰ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕੀਤੀ ਅਪੀਲ

ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ

ਬਲਬੀਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ ਵਿੱਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ