ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਜਥੇਦਾਰ ਭੁਪਿੰਦਰ ਸਿੰਘ ਅਸੰਧ ਪ੍ਰਧਾਨ, ਸੁਦਰਸ਼ਨ ਸਿੰਘ ਅੰਬਾਲਾ ਸੀਨੀਅਰ ਮੀਤ ਪ੍ਰਧਾਨ, ਬੀਬੀ ਰਵਿੰਦਰ ਕੌਰ ਅਜਰਾਨਾ ਜੂਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਮੰਡੇਬਰ ਜਨਰਲ ਸਕੱਤਰ, ਗੁਲਾਬ ਸਿੰਘ ਮੂਨਕ ਮੀਤ ਸਕੱਤਰ, ਛੇ ਅੰਤ੍ਰਿੰਗ ਮੈਂਬਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਰਵਿੰਦਰ ਪਾਲ ਸਿੰਘ ਅੰਬਾਲਾ, ਜਗਸੀਰ ਸਿੰਘ ਮਾਂਗੇਆਣਾ, ਗੁਰਪ੍ਰਸਾਦ ਸਿੰਘ ਫਰੀਦਾਬਾਦ, ਬੀਬੀ ਪਰਮਿੰਦਰ ਕੌਰ ਜੀਂਦ, ਪਰਮਜੀਤ ਸਿੰਘ ਕੁਰੂਕਸ਼ੇਤਰ ਹਾਜ਼ਰ ਸਨ ਅੰਤ੍ਰਿੰਗ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪ੍ਰਬੰਧਾਂ ਦੇ ਗੁਰਮਤੇ ਪਾਸ ਕੀਤੇ ਗਏ ਜਿਸ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਅਤੇ ਕਾਨੂੰਨੀ ਵਿੰਗ ਦੇ ਚੇਅਰਮੈਨ ਦੀ ਮੁੜ ਸੇਵਾ ਜੈਕਾਰਿਆਂ ਦੀ ਗੂੰਜ ਵਿੱਚ ਸੌਂਪੀ ਗਈ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਜੀ ਨੇ ਆਖਿਆ ਕੇ ਜਥੇਦਾਰ ਦਾਦੂਵਾਲ ਜੀ ਨੇ ਪਿਛਲੇ ਥੋੜੇ ਸਮੇਂ ਅੰਦਰ ਧਰਮ ਪ੍ਰਚਾਰ ਦੀਆਂ ਵੱਡੀਆਂ ਸੇਵਾਵਾਂ ਕੀਤੀਆਂ ਹਨ ਜਿਸ ਨੂੰ ਮੱਦੇ ਨਜ਼ਰ ਰੱਖਦਿਆਂ ਸਰਬਸੰਮਤੀ ਦੇ ਨਾਲ ਮੁੜ ਇਹ ਸੇਵਾਵਾਂ ਜਥੇਦਾਰ ਦਾਦੂਵਾਲ ਜੀ ਨੂੰ ਸੌਂਪੀਆਂ ਜਾ ਰਹੀਆਂ ਹਨ ਜਥੇਦਾਰ ਦਾ ਦਾਦੂਵਾਲ ਜੀ ਨੇ ਗੁਰੂ ਦਾ ਸ਼ੁਕਰਾਨਾ ਅਤੇ ਹਰਿਆਣਾ ਕਮੇਟੀ ਦੇ ਸਮੂੰਹ ਅਹੁਦੇਦਾਰ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕ ਹਰਿਆਣਾ ਕਮੇਟੀ ਵੱਲੋਂ ਬਖਸ਼ੀਆਂ ਸੇਵਾਵਾਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਤਨਦੇਹੀ ਦੇ ਨਾਲ ਪਹਿਲਾਂ ਦੀ ਤਰ੍ਹਾਂ ਨਿਭਾਇਆ ਜਾਵੇਗਾ ਤੇ ਧਰਮ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਚੰਡ ਕਰਨ ਲਈ ਯਤਨ ਕੀਤੇ ਜਾਣਗੇ