ਨੈਸ਼ਨਲ

ਸਿੱਖ ਰੋਡਮੈਪ 2030 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਿੱਖ ਬੁੱਧੀਜੀਵਿਆਂ ਵਲੋਂ ਹੋਈ ਗੰਭੀਰਤਾ ਨਾਲ ਚਰਚਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 03, 2024 08:03 PM

ਨਵੀਂ ਦਿੱਲੀ- ਵੱਖ ਵੱਖ ਖੇਤਰਾਂ ਨਾਲ ਜੁੜੇ ਦਿੱਲੀ ਦੇ ਚੋਣਵੇਂ ਸਿੱਖ ਬੁੱਧੀਜੀਵਿਆਂ ਵੱਲੋਂ ਇੱਕ ਵਿਸ਼ੇਸ਼ ਬੈਠਕ ਵਿਚ ਯੂਨੀਫਾਈਡ ਸਿੱਖ ਰੋਡ ਮੈਪ-2030 ਬਾਰੇ ਗੰਭੀਰਤਾ ਨਾਲ ਚਰਚਾ ਕੀਤੀ ਗਈ ।
ਦਿੱਲੀ ਦੇ ਆਈ.ਟੀ.ਓ. ਵਿਖੇ ਸਥਿਤ ਅਣੁਵਰਤਾ ਭਵਨ ਦੇ ਹਾਲ ਵਿਚ ਕੀਤੀ ਗਈ ਇਸ ਬੈਠਕ ਨੇ ਸਿੱਖ ਏਕਤਾ ਅਤੇ ਭਾਈਚਾਰਕ ਵਿਕਾਸ ਨੂੰ ਅੱਗੇ ਵਧਾਉਣ ਲਈ ਇੱਕ ਵਿਆਪਕ ਯੋਜਨਾ ਦੀ ਨੀਂਹ ਰੱਖੀ।
ਬੈਠਕ ਦੌਰਾਨ ਸਾਰੇ ਬੁਲਾਰਿਆਂ ਨੇ ਵੱਖ ਵੱਖ ਸਿੱਖ ਮੁੱਦਿਆਂ ਅਤੇ ਸਿੱਖ ਰੋਡ ਮੈਪ-2030 ਦੇ ਟੀਚੇ ਬਾਰੇ ਚਰਚਾ ਕੀਤੀ । ਜਿਸ ਵਿਚ ਸਿੱਖ ਐਜੂਕੇਸ਼ਨ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਇੱਕ ਅਜਿਹੇ ਪਾਠਕ੍ਰਮ ’ਤੇ ਜੋਰ ਦਿੱਤਾ ਗਿਆ ਜੋ ਅਕਾਦਮਿਕ ਉੱਤਮਤਾ ਨੂੰ ਮੂਲ ਸਿੱਖ ਕਦਰਾਂ-ਕੀਮਤਾਂ ਨਾਲ ਜੋੜਦਾ ਹੈ ।
ਬੈਠਕ ਦੌਰਾਨ ਯਹੂਦੀ, ਜੈਨ ਅਤੇ ਹੋਰਨਾ ਭਾਈਚਾਰਿਆਂ ਦੇ ਚੰਗੇ ਤਜਰਬਿਆਂ ਤੋਂ ਸਿੱਖਣ ਅਤੇ ਪੂਰੀ ਦੁਨੀਆਂ ਵਿਚ ਸਿੱਖ ਪਛਾਣ ਨੂੰ ਕਾਇਮ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ।
ਸਿੱਖ ਨੌਜਵਾਨਾਂ ਦੇ ਮਸਲਿਆਂ ਬਾਰੇ ਵੀ ਗੰਭੀਰਤਾ ਨਾਲ ਚਰਚਾ ਕੀਤੀ ਗਈ ਅਤੇ ਨੌਜਵਾਨ ਸਿੱਖ ਪੀੜੀ ਨੂੰ ਸਿੱਖੀ ਵਿਰਾਸਤ ਨਾਲ ਜੁੜੇ ਰਹਿਣ ਦੇ ਨਾਲ ਨਾਲ ਹੁਨਰ ਤੇ ਗਿਆਨਵਾਨ ਬਣਾਉਣ ਦੀ ਲੋੜ ਨੂੰ ਦਰਸਾਇਆ ।
ਇਹ ਬੈਠਕ ਸਿੱਖ ਰੋਡਮੈਪ 2030 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪਹਿਲਾ ਕਦਮ ਵੱਜੋ ਮੰਨੀ ਗਈ । ਇਸ ਬੈਠਕ ਵਿਚ ਬੀਬੀ ਰਣਜੀਤ ਕੌਰ, ਜਤਿੰਦਰ ਪਾਲ ਸਿੰਘ ਸੋਨੂੰ, ਬਲਵਿੰਦਰ ਸਿੰਘ ਬਾਈਸਨ, ਐਮ ਪੀ ਐਸ ਚੱਢਾ, ਡਾਕਟਰ ਪਰਮੀਤ ਸਿੰਘ ਚੱਢਾ, ਕੁਲਬੀਰ ਸਿੰਘ, ਕੰਵਲਜੀਤ ਸਿੰਘ ਜਮਨਾਪਾਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ । ਬੈਠਕ ਦੇ ਅੰਤ ਵਿਚ ਪ੍ਰੋਗਰਾਮ ਦੇ ਆਯੋਜਕਾਂ ਹਰਜੋਤ ਸ਼ਾਹ ਸਿੰਘ ਤੇ ਅਮਰਦੀਪ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ।

Have something to say? Post your comment

 

ਨੈਸ਼ਨਲ

ਭਾਰਤ ਆਏ ਦੋ ਤਿਹਾਈ ਅਫਗਾਨ ਸਿੱਖ ਕੈਨੇਡਾ ਵਿੱਚ ਵਸੇ

ਗੁਰੂ ਨਾਨਕ ਪਬਲਿਕ ਸਕੂਲ ਵਿਚ ਮਨਾਇਆ ਗਿਆ ਅਧਿਆਪਕ ਦਿਵਸ

ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਦੀ - ਰਾਘਵ ਚੱਢਾ

ਪੰਜਾਬ ਦੇ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਦਿੱਲੀ ਦੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ

ਛਤਰਪਤੀ ਦੀ ਮੂਰਤੀ ਢਹਿਣਾ ਭਾਰਤ ਅਤੇ ਮਹਾਰਾਸ਼ਟਰ ਦਾ ਅਪਮਾਨ: ਖੜਗੇ

ਜਬਲਪੁਰ ਮਗਰੋਂ ਬੰਬੇ ਹਾਈ ਕੋਰਟ ਵਲੋਂ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਰਿਲੀਜ਼ ਸਰਟੀਫਿਕੇਟ ਜਾਰੀ ਕਰਨ ਲਈ ਮਨਾ ਕਰਣਾ ਸਿੱਖਾਂ ਦੀ ਵਡੀ ਜਿੱਤ: ਬੀਬੀ ਰਣਜੀਤ ਕੌਰ

ਸ੍ਰੀ ਅਕਾਲ ਤਖਤ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਜਸਵੀਰ ਸਿੰਘ ਰੋਡੇ ਹੀ ਤਖਤ ਸਾਹਿਬ ਦੇ ਜੱਥੇਦਾਰ ਦੀ ਭੂਮਿਕਾ ਤੇ ਸਵਾਲ ਕਰਣ ਤਾਂ ਕੌਮ ਕਿੱਥੋਂ ਲਵੇਗੀ ਸੇਧ: ਸਰਨਾ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਮੁਲਤਵੀ ਕਰਨ ਦੇ ਸੀਬੀਐਫਸੀ ਦੇ ਫੈਸਲੇ ਦਾ ਸੁਆਗਤ: ਮਹਾਰਾਸ਼ਟਰ ਸਿੱਖ ਐਸੋਸੀਏਸ਼ਨ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ ਗ੍ਰਿਫਤਾਰ ਕੀਤਾ ਈਡੀ ਨੇ

ਹਰਿਆਣਾ ਅਤੇ ਜੰਮੂ ਕਸ਼ਮੀਰ ਦੀਆਂ ਚੋਣਾਂ 'ਚ ਬੀਜੇਪੀ ਦੀ ਹਾਰ ਤੋਂ ਬਾਅਦ ਹੀ ਕਿਸਾਨਾਂ ਨੂੰ ਮਿਲ ਸਕੇਗੀ ਐੱਮਐੱਸਪੀ: ਐੱਸਕੇਐੱਮ