ਪੰਜਾਬ

ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਹਰਸਿਮਰਤ ਕੌਰ ਬਾਦਲ ਕਰਨਗੇ

ਕੌਮੀ ਮਾਰਗ ਬਿਊਰੋ | September 04, 2024 08:08 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ।
ਇਸੇ ਤਰ੍ਹਾਂ ਸਰਦਾਰ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਸਰਦਾਰ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

Have something to say? Post your comment

 
 

ਪੰਜਾਬ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਿੱਖ ਮਰਿਆਦਾ ਅਨੁਸਾਰ 'ਵੀਰ ਬਾਲ ਦਿਵਸ' ਦਾ ਨਾਮ ਤੁਰੰਤ ਬਦਲ ਕੇ 'ਸਾਹਿਬਜ਼ਾਦੇ ਸ਼ਹੀਦੀ ਦਿਵਸ' ਕਰਨ ਦੀ ਕੀਤੀ ਮੰਗ

ਵੱਡੀਆਂ ਸਨਅਤੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਵਿੱਚ ਰੁਚੀ ਦਿਖਾਈ- ਮੁੱਖ ਮੰਤਰੀ

ਪੰਜਾਬ ’ਚ ਟੈਕਸ ਟੈਰਰਿਸਮ ਚਰਮ ’ਤੇ — ਐਕਸਾਈਜ਼ ਵਿਭਾਗ ਨੂੰ ਜ਼ਬਰ-ਵਸੂਲੀ ਦਾ ਹਥਿਆਰ ਬਣਾ ਦਿੱਤਾ-ਭਾਜਪਾ

ਕਾਂਗਰਸ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ: ਵੜਿੰਗ

ਗੁਰਬਾਣੀ ਨੂੰ ਅਜਾਨ ਵਾਲੇ ਤਰੀਕੇ ਨਾਲ ਗਾਉਣ ਉੱਤੇ ਪੰਜ ਸਿੰਘ ਸਾਹਿਬਾਨਾਂ ਨੇ ਸਖਤ ਇਤਰਾਜ ਜਤਾਇਆ

ਕੈਪਟਨ ਅਮਰਿੰਦਰ ਅਤੇ ਚੰਨੀ ਨੇ ਮੁੱਖ ਮੰਤਰੀ ਦੇ ਅਹੁੱਦੇ ਲਈ ਕਿੰਨੇ ਸਟੂਕੇਸ ਕਾਂਗਰਸ ਹਾਈਕਮਾਂਡ ਨੂੰ ਸੌਂਪੇ ਜਨਤਕ ਕਰਨ : ਛੀਨਾ

ਕਾਂਗਰਸ ਨੂੰ ਅਹੁਦਿਆਂ ਦੇ ਹਿਸਾਬ ਨਾਲ ‘ਰੇਟ ਲਿਸਟ’ ਲਗਾਉਣੀ ਚਾਹੀਦੀ: ਹਰਪਾਲ ਸਿੰਘ ਚੀਮਾ

ਆਪ' ਦਾ ਕਾਂਗਰਸ ਨੂੰ ਸਵਾਲ: 500 ਕਰੋੜ ਅਤੇ 350 ਕਰੋੜ ਦੇ 'ਖੇਡ' ਦੀ ਅਸਲ ਕਹਾਣੀ ਕੀ ਹੈ?

ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਉਮੀਦਵਾਰੀ ਸਬੰਧੀ ਕਰੋੜਾ ਦੀ ਰਿਸ਼ਵਤ ਬਾਰੇ ਕਾਂਗਰਸ ਦੇ ਭ੍ਰਿਸ਼ਟਾਚਾਰ ਚੇਹਰੇ ਦਾ ਕੀਤਾ ਪਰਦਾਫਾਸ਼ - ਛੀਨਾ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ