ਪੰਜਾਬ

ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸਾਹਿਬਾਨ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਕੀਤਾ ਨਗਰ ਕੀਰਤਨ ਦਾ ਸਵਾਗਤ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 04, 2024 08:28 PM

ਅੰਮ੍ਰਿਤਸਰ - ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦਵਾਰਾ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਸਜਾਏ ਨਗਰ ਕੀਰਤਨ ਦੇ ਸਵਾਗਤ ਲਈ ਚੀਫ਼ ਖ਼ਾਲਸਾ ਦੀਵਾਨ ਦੇ ਲਈ ਸੀਨੀਅਰ ਮੈਂਬਰ ਸ ਤਰਲੋਚਨ ਸਿੰਘ, ਸ ਜਗਜੀਤ ਸਿੰਘ ਵਾਲੀਆ ਤੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਉਚੇਚੇ ਤੌਰ ਤੇ ਗੁਰਦਵਾਰਾ ਬਾਬਾ ਅਟੱਲ ਰਾਏ ਦੇ ਬਾਹਰ ਮੌਜੂਦ ਰਹੇ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿਜਰ, ਮੀਤ ਪ੍ਰਧਾਨ ਸ ਜਗਜੀਤ ਸਿੰਘ ਬੰਟੀ ਅਤੇ ਆਨਰੇਰੀ ਸਕੱਤਰ ਸ ਸੁਖਜਿੰਦਰ ਸਿੰਘ ਪ੍ਰਿੰਸ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਂਬਰ ਸ ਤਰਲੋਚਨ ਸਿੰਘ ਅਤੇ ਸ ਜਗਜੀਤ ਸਿੰਘ ਵਾਲੀਆ ਗੁਰਦਵਾਰਾ ਬਾਬਾ ਅਟੱਲ ਰਾਏ ਦੇ ਬਾਹਰ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨਾਲ ਨਗਰ ਕੀਰਤਨ ਦੇ ਸਵਾਗਤ ਲਈ ਹਾਜ਼ਰ ਸਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਤੇਜਪਾਲ ਕੌਰ ਦੀ ਅਗਵਾਈ ਵਿਚ ਸੰਗੀਤ ਅਧਿਆਪਕਾ ਬੀਬਾ ਅਮਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਸ਼ਬਦ ਗਾਇਨ ਕੀਤੇ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਗੁਰਬਾਣੀ ਦਾ ਕੀਰਤਨ ਗਾਇਨ ਕੀਤਾ। ਜਿਵੇਂ ਹੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਕੂਲ ਦੇ ਵਿਦਿਆਰਥੀਆਂ ਦੇ ਸਾਹਮਣੇ ਲੰਘੀ ਤਾਂ ਵਿਦਿਆਰਥੀਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਇਸ ਮੌਕੇ ਤੇ ਅਰੀਨਾ ਕੌਰ, ਰੂਬੀ ਰਤਨ ਅਤੇ ਧਾਰਮਿਕ ਅਧਿਆਪਕਾ ਬੀਬਾ ਹਰਕੀਰਤ ਕੌਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਜ਼ੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਅਤੇ ਡਰੱਗ ਇੰਸਪੈਕਟਰ ਤੋਂ ਫੜ੍ਹੀ ਸੰਪਤੀ ਦੀ ਜਾਂਚ ਐਨਏਆਈ ਅਤੇ ਈਡੀ ਤੋਂ ਹੋਵੇ -ਸੁਨੀਲ ਜਾਖੜ

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ

ਖਾਲਸਾ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਇਆ

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ

ਅਮਿਤ ਸ਼ਾਹ ਨੂੰ ਪੰਜਾਬ 'ਤੇ ਨਸ਼ਿਆਂ ਦਾ ਦੋਸ਼ ਲਾਉਣ ਤੋਂ ਪਹਿਲਾਂ ਆਪਣੀਆਂ ਸਰਕਾਰਾਂ ਦਾ ਰਿਕਾਰਡ ਦੇਖਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ