ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 04, 2024 08:33 PM

ਨਵੀਂ ਦਿੱਲੀ -ਸਵਿਟਜਰਲੈਡ ਦੇ ਗੁਰਦੁਆਰਾ ਪ੍ਰੰਬਧਕ ਕਮੇਟੀ ਡੈਨੀਕਨ ਦੇ ਸਮੂੰਹ ਮੈਂਬਰ ਅਤੇ ਭਾਰੀ ਗਿਣਤੀ ਅੰਦਰ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪ੍ਰੰਤ ਬੰਸਤੀ ਰੰਗ ਦਾ ਨਿਸ਼ਾਨ ਸਾਹਿਬ ਚੜਾਉਣ ਲਈ ਸੇਵਾ ਵਿੱਚ ਹਾਜਿਰ ਹੋਏ ਸਨ । ਭਾਈ ਕਰਨੈਲ ਸਿੰਘ ਜੀ ਨੇ ਅਰਦਾਸ ਕੀਤੀ, ਉਪ੍ਰੰਤ ਜੈਕਾਰਿਆਂ ਦੀ ਗੂੰਜਚ ਬੰਸਤੀ ਰੰਗ ਦੇ ਨਿਸ਼ਾਨ ਸਾਹਿਬ ਝੂਲਾਏ ਗਏ । ਉਪਰੰਤ ਗੁਰਦੁਆਰਾ ਸਾਹਿਬ ਅੰਦਰ ਕੀਰਤਨੀ ਦੀਵਾਨ ਸਜਾਏ ਗਏ, ਸਜੇ ਹੋਏ ਦੀਵਾਨ ਵਿੱਚ ਬਚਿੱਆ ਅਤੇ ਹਜੂਰੀ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।

ਭਾਈ ਪ੍ਰਿਤਪਾਲ ਸਿੰਘ ਖਾਲਸਾ ਨੇ ਸੰਗਤਾਂ ਦੇ ਸਨਮੁੱਖ ਬੋਲਦਿਆ ਕਿਹਾ, ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿਰਫ ਸਿੱਖਾਂ ਦੇ ਹੀ ਨਹੀ , ਬਲਕਿ ਸਾਰੀ ਮਨੂੰਖਤਾ ਦੇ ਗੁਰੂ ਵਾਝੋ ਸਤਿਕਾਰ ਦਿੱਤਾ ਜਾਂਦਾ ਹੈ।
ਸਿੱਖ ਕੌਮ ਲਈ ਗੁਰੂ ਗ੍ਰੰਥ ਸਾਹਿਬ ਜੀ ਸਰਬ ਉਚ ਹਨ। ਸਿੱਖ ਖੂਸ਼ੀ ਲਈ ਵੀ ਗੁਰੂ ਗ੍ਰੰਥ ਸਾਹਿਬ ਜੀ ਅਗੇ ਸ਼ੂਕਰਾਨੇ ਦੀ ਅਰਦਾਸ ਕਰਦਾ ਹੈ ਅਤੇ ਔਖੀ ਘੜੀ 'ਚ ਵੀ ਸ਼ਬਦ ਗੁਰੂ ਦੇ ਚਰਨਾਂ 'ਚ ਅਰਦਾਸ ਕਰਕੇ ਹਾਲਾਤਾ ਨਾਲ ਜੂਝਣ ਦਾ ਹੋਸਲਾ ਅਤੇ ਸਮਰੱਥਾ ਮੰਗਦਾ ਹੈ। ਗੁਰੂ ਤੇ ਉਟ ਆਸਰੇ ਤੇ ਚੜਦੀ ਕਲਾ 'ਚ ਰਹਿ ਕੇ ਸਿੱਖ ਕੌਮ ਵੱਡੀ ਤੋ ਵੱਡੀ ਔਕੜਾ ਨੂੰ ਫਤਿਹ ਕਰਦੀ ਆਈ ਹੈ ਅਤੇ ਅਪਨੇ ਗੁਰੂ ਤੇ ਅਟੁੱਟ ਭਰੋਸਾ ਹੀ ਸਿੱਖ ਕੌਮ ਦੀ ਸਬ ਤੋ ਵਡੀ ਤਾਕਤ ਹੈ। ਇਸ ਸਾਰੇ ਪ੍ਰੋਗ੍ਰਾਮ ਦੀ ਸੇਵਾ ਹਰਮੀਤ ਸਿੰਘ ਅਤੇ ਬੀਬੀ ਅਮਨਦੀਪ ਕੋਰ ਵਲੋਂ ਕੀਤੀ ਗਈ ਸੀ । ਕਰਨੈਲ ਸਿੰਘ ਵਲੋਂ ਬਾਖੂਬੀ ਸਟੇਜ ਦੀ ਸੇਵਾ ਨਿਭਾਉਦਿਆਂ ਪ੍ਰੋਗਰਾਮ ਦੀ ਸਮਾਪਤੀ ਤੇ ਸਮੂੰਹ ਸੰਗਤਾਂ ਦਾ ਧਨੰਵਾਦ ਕੀਤਾ।

Have something to say? Post your comment

 

ਸੰਸਾਰ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਵੈਨਕੂਵਰ ਵਿਚਾਰ ਮੰਚ ਵੱਲੋਂ ਬੇਬਾਕ ਸਾਹਿਤਕਾਰ ਹਰਜੀਤ ਦੌਧਰੀਆ ਨਾਲ ਵਿਸ਼ੇਸ਼ ਮਿਲਣੀ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ ਵਿਚ ਹੋਇਆ ਮਾਸਿਕ ਕਵੀ ਦਰਬਾਰ

ਰਾਮਗੜ੍ਹੀਆ ਸਭਾ ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ

ਕੈਨੇਡਾ: ਖ਼ੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਨੂੰ ਸਮੱਸਿਆਵਾਂ ਦਾ ਸਮੁੰਦਰ ਬਣਾ ਦਿੱਤਾ ਹੈ- ਰਾਮੂਵਾਲੀਆ

ਗੁਰਮੀਤ ਸਿੱਧੂ ਦੇ ਪਲੇਠੇ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਦਾ ਰਿਲੀਜ਼ ਸਮਾਗਮ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਮੇਲੇ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਨੇ ਲਾਇਆ ਪਾਰਕਸਵਿਲੇ ਦਾ ਟੂਰ

ਪੁਸਤਕ ਚਰਚਾ- ਆਪੇ ਦੀ ਭਾਲ਼ - ਇਕ ਝਾਤ