ਨੈਸ਼ਨਲ

ਟਾਈਟਲਰ ਵਲੋਂ ਹੇਠਲੀ ਅਦਾਲਤ ਵਲੋਂ ਲਗਾਏ ਗਏ ਦੋਸ਼ਾਂ ਨੂੰ ਹਾਈ ਕੋਰਟ 'ਚ ਚੁਣੌਤੀ, 29 ਨਵੰਬਰ ਨੂੰ ਹੋਵੇਗੀ ਸੁਣਵਾਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 01, 2024 07:09 PM

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਅੰਦਰ ਜਗਦੀਸ਼ ਟਾਈਟਲਰ ਵਲ ਪਟੀਸ਼ਨ ਦਾਖਿਲ ਕਰ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ 'ਤੇ ਉਸ ਦੀ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ 29 ਨਵੰਬਰ ਨੂੰ ਕਰੇਗਾ। ਪਟੀਸ਼ਨ 'ਚ ਕਾਂਗਰਸ ਆਗੂ ਨੇ 1984 ਸਿੱਖ ਕਤਲੇਆਮ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ 'ਚ ਤਿੰਨ ਲੋਕਾਂ ਦੇ ਕਤਲ ਨਾਲ ਸੰਬੰਧਤ ਇਕ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਕਤਲ ਅਤੇ ਹੋਰ ਅਪਰਾਧਾਂ ਲਈ ਦੋਸ਼ ਤੈਅ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਮਾਮਲੇ ਦੀ ਸੰਖੇਪ ਸੁਣਵਾਈ ਤੋਂ ਬਾਅਦ ਟਾਈਟਲਰ ਦੇ ਵਕੀਲ ਨੂੰ ਕੁਝ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਕਿਹਾ ਜੋ ਅਦਾਲਤ ਅੰਦਰ ਰਿਕਾਰਡ 'ਚ ਨਹੀਂ ਹਨ। ਟਾਈਟਲਰ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਉਹ 'ਬਦਲੇ ਦੀ ਰਾਜਨੀਤੀ' ਦਾ ਸ਼ਿਕਾਰ ਹੋਏ ਹਨ ਅਤੇ ਦਲੀਲ ਦਿੱਤੀ ਕਿ ਉਸ ਵਿਰੁੱਧ ਦੋਸ਼ ਤੈਅ ਕਰਨ ਵਾਲੀ ਅਧੀਨ ਅਦਾਲਤ ਦਾ ਹੁਕਮ 'ਗੈਰ-ਕਾਨੂੰਨੀ' ਸੀ। ਪਟੀਸ਼ਨ 'ਚ ਕਿਹਾ ਗਿਆ ਹੈ, ''ਅਧੀਨ ਅਦਾਲਤ ਨੇ ਸਥਾਪਿਤ ਸਿਧਾਂਤਾਂ ਦੀ ਅਣਦੇਖੀ ਕਰਦੇ ਹੋਏ ਪਟੀਸ਼ਨਕਰਤਾ ਖ਼ਿਲਾਫ਼ ਗਲਤ ਤਰੀਕੇ ਨਾਲ ਦੋਸ਼ ਤੈਅ ਕੀਤੇ ਹਨ।''

ਸੁਣਵਾਈ ਦੌਰਾਨ ਟਾਈਟਲਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਘਟਨਾ ਦੇ ਸਮੇਂ ਉਹ ਮੌਕੇ 'ਤੇ ਮੌਜੂਦ ਨਹੀਂ ਸਨ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਵਕੀਲ ਅਤੇ ਪੀੜਤਾਂ ਨੇ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪਟੀਸ਼ਨ 'ਤੇ ਪਹਿਲਾਂ ਹੀ ਫ਼ੈਸਲਾ ਹੋ ਚੁੱਕਿਆ ਹੈ ਅਤੇ ਹਾਈ ਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ। ਆਪਣੀ ਪਟੀਸ਼ਨ 'ਚ ਟਾਈਟਲਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੁਸ਼ਟੀ ਕਰਨ ਲਈ ਕੋਈ ਭਰੋਸੇਯੋਗ ਸਬੂਤ ਨਹੀਂ ਹੈ ਅਤੇ ਅਧੀਨ ਅਦਾਲਤ ਦਾ ਆਦੇਸ਼ ਗਲਤ ਹੈ, ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ। ਟਾਈਟਲਰ ਨੇ ਕਿਹਾ ਕਿ ਉਹ 80 ਸਾਲਾਂ ਦੇ ਹਨ ਅਤੇ ਦਿਲ ਰੋਗ ਤੇ ਸ਼ੂਗਰ ਸਮੇਤ ਕਈ ਬੀਮਾਰੀਆਂ ਨਾਲ ਪੀੜਤ ਹਨ। ਉਨ੍ਹਾਂ ਨੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਨਿਰਦੇਸ਼ ਦੇਣ ਵਾਲੇ ਅਧੀਨ ਅਦਾਲਤ ਦੇ 30 ਅਗਸਤ ਦੇ ਆਦੇਸ਼ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਹੇਠਲੀ ਅਦਾਲਤ ਵਲੋਂ 13 ਸਤੰਬਰ ਨੂੰ ਰਸਮੀ ਰੂਪ ਨਾਲ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਸਨ। ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ ।

Have something to say? Post your comment

 
 
 

ਨੈਸ਼ਨਲ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ

ਅਮਰੀਕਾ ਦੀ ਕਾਂਗਰਸ ਹਾਊਸ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਦਿੱਤੀ ਗਈ ਮਾਨਤਾ

ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਾਂ ਨੂੰ ਆਗੂ ਵਿਹੂਣੇ ਕਰਨ ਦੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦੀ ਅਪੀਲ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਤੇ ਇੱਕਜੁੱਟਤਾ ਦੀ ਅਰਦਾਸ

ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ 'ਤੇ ਲਗੇਗੀ ਪਾਬੰਦੀ

ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਲਿਆ ਗੋਦ

ਪ੍ਰਧਾਨ ਮੰਤਰੀ ਮੋਦੀ, ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਅੰਮ੍ਰਿਤਸਰ ਤੱਕ ਸਾਇਕਲ ਯਾਤਰਾ 15 ਨਵੰਬਰ ਨੂੰ ਹੋਵੇਗੀ ਸ਼ੁਰੂ : ਜੀਕੇ