ਨੈਸ਼ਨਲ

ਸਿੰਘ ਸਭਾ ਡਰਬੀ ਵਿਖੇ ਐਮ ਪੀ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ ਯੂਕੇ ਗੱਤਕਾ ਚੈਂਪੀਅਨਸਿ਼ਪ ਕਰਵਾਈ ਗਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 01, 2024 07:09 PM

ਨਵੀਂ ਦਿੱਲੀ - ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ 10ਵੀਂ ਯੂ ਕੇ ਗੱਤਕਾ ਚੈਂਪੀਅਨਸਿ਼ਪ ਮੌਕੇ ਵੱਖ ਵੱਖ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ ਜੌਹਰ ਵਿਖਾਏ। ਸ਼ਬਦ ਕੀਰਤਨ ਅਤੇ ਅਰਦਾਸ ਤੋਂ ਉਪਰੰਤ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ। ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਦੇ ਮੁਕਾਬਲੇ ਕਰਵਾਏ ਗਏ। ਜਿਹਨਾਂ ਵਿੱਚੋਂ 12 ਤੋਂ 14 ਸਾਲ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਦੀ ਟੀਮ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਅਖਾੜਾ ਮਾਨਚੈਸਟਰ ਦੂਜੇ ਸਥਾਨ ਤੇ ਅਤੇ ਲੜਕੀਆਂ ਚੋਂ ਅਕਾਲੀ ਫੂਲਾ ਸਿੰਘ ਕਵੈਂਟਰੀ ਦੀ ਗੁਰਸੁਖਮਨ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਵਾਰਿੰਗਟਨ ਦੀ ਜੀਆ ਕੌਰ ਦੂਜੇ ਸਥਾਨ ਤੇ ਰਹੀ। 15 ਤੋਂ 17 ਉਮਰ ਦੇ ਲੜਕੀਆਂ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਡਰਬੀ ਜੇਤੂ ਅਤੇ ਬਾਬਾ ਬੰਦਾ ਸਿੰਘ ਬਹਾਦਰ ਡਰਬੀ ਦੀ ਟੀਮ ਉੱਪ ਜੇਤੂ ਰਹੀ, ਲੜਕਿਆਂ ‘ਚੋਂ ਬਾਬਾ ਬੰਦਾ ਸਿੰਘ ਬਹਾਦਰ ਟੀਮ ਜੇਤੂ ਅਤੇ ਦਮਦਮੀ ਟਕਸਾਲ ਡਰਬੀ ਦੀ ਟੀਮ ਉੱਪ ਜੇਤੂ ਰਹੀ। ਬੀਬੀਆਂ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਡਰਬੀ ਪਹਿਲੇ ਅਤੇ ਬਾਬਾ ਫਤਹਿ ਸਿੰਘ ਅਖਾੜਾ ਗ੍ਰੇਵਜ਼ੈਂਡ ਦੂਜੇ ਸਥਾਨ ਤੇ ਰਹੀ, ਮਰਦਾਂ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਡਰਬੀ ਦੇ ਸਿੰਘਾਂ ਨੇ ਪਹਿਲਾ ਅਤੇ ਦੂਜਾ ਇਨਾਮ ਜਿੱਤਿਆ। ਸ: ਜਗਜੀਤ ਸਿੰਘ ਕੈਨੇਡਾ ਅਤੇ ਉਸਤਾਦ ਰਣਜੀਤ ਸਿੰਘ ਨੇ ਵੀ ਗੱਤਕੇ ਦੇ ਜੌਹਰ ਵਿਖਾਏ। ਗੱਤਕਾ ਫੈਡਰੇਸ਼ਨ ਯੂ ਕੇ ਦੇ ਪ੍ਰਧਾਨ ਐਮ ਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਗਾਤਾਰ ਗੱਤਕਾ ਚੈਂਪੀਅਨਸਿ਼ਪ ਕਰਵਾਈ ਜਾ ਰਹੀ ਹੈ। ਉਹਨਾਂ ਗੁਰਦੁਆਰਾ ਸਿੰਘ ਸਭਾ ਡਰਬੀ, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਡਰਬੀ, ਨੈਸ਼ਨਲ ਸਿੱਖ ਮਿਊਜ਼ੀਅਮ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੱਤਕਾ ਕਲਾ ਅਤੇ ਸ਼ਾਸ਼ਤਰ ਵਿੱਦਿਆ ਨੂੰ ਹੋਰ ਪ੍ਰਫੁਲਤ ਕਰਨ ਲਈ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ ਅਤੇ ਅਸੀਂ ਇਸ ਲਈ ਯਤਨ ਕਰ ਰਹੇ ਹਾਂ। ਇਸ ਮੌਕੇ ਯੂ ਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲ, ਸ: ਜਸਪਾਲ ਸਿੰਘ ਢੇਸੀ, ਸ: ਰਾਜਿੰਦਰ ਸਿੰਘ ਪੁਰੇਵਾਲ, ਡਾ: ਰਣਜੀਤ ਸਿੰਘ ਵਿਰਕ, ਜਸਬੀਰ ਸਿੰਘ ਢਿਲੋਂ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਸੁਖਦੇਵ ਸਿੰਘ ਅਟਵਾਲ, ਕੌਂਸਲਰ ਬਲਬੀਰ ਸਿੰਘ ਸੰਧੂ, ਦਲਜੀਤ ਸਿੰਘ ਵਿਰਕ, ਰਮਿੰਦਰ ਸਿੰਘ ਪੰਚ ਪ੍ਰਧਾਨੀ ਯੂ ਕੇ, ਬੌਬੀ ਜੁਟਲਾ ਸਲੋਹ, ਮਨਪ੍ਰੀਤ ਸਿੰਘ ਖਾਲਸਾ, ਬਿਕਰਮਜੀਤ ਸਿੰਘ, ਅਜੈਬ ਸਿੰਘ ਗਰਚਾ ਆਦਿ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਐਮ ਪੀ ਕੈਥਰਿਨ ਐਕਿੰਸਨ, ਐਮ ਪੀ ਬਾਗੀ ਸ਼ੰਕਰ, ਕੌਂਸਲਰ ਹਰਦਿਆਲ ਸਿੰਘ ਢੀਂਡਸਾ ਸਾਬਕਾ ਪੁਲਿਸ ਅਤੇ ਅਪਰਾਧ ਕਮਿਸ਼ਨਰ, ਕੌਂਸਲਰ ਹਰਜਿੰਦਰ ਸਿੰਘ ਗਹੀਰ, ਕੌਂਸਲਰ ਗੁਰਕਿਰਨ ਕੌਰ, ਉੱਘੇ ਗਾਇਕ ਨਿਰਮਲ ਸਿੱਧੂ, ਲੇਖਕ ਅਸ਼ੋਕ ਬਾਂਸਲ, ਸੋਖਾ ਢੇਸੀ, ਨਿਸ਼ਾਨ ਸਿੰਘ ਸਲੋਹ, ਤਰਨਜੀਤ ਸਿੰਘ ਢੇਸੀ ਬ੍ਰਮਿੰਘਮ, ਹਰਜਿੰਦਰ ਸਿੰਘ ਮੰਡੇਰ, ਸਰਬਜੀਤ ਸਿੰਘ, ਤਰਲੋਚਨ ਸਿੰਘ ਵਿਰਕ, ਬਲਜੀਤ ਸਿੰਘ, ਭਾਈ ਲਖਵੀਰ ਸਿੰਘ, ਮਨਪ੍ਰੀਤ ਸਿੰਘ ਬੱਧਨੀ ਕਲਾਂ,

Have something to say? Post your comment

 
 
 
 

ਨੈਸ਼ਨਲ

ਨੰਦੀਗ੍ਰਾਮ ਉਪ ਚੋਣ: ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ

ਪੰਜਾਬ ਨਸ਼ਿਆਂ ਕਾਰਨ ਇੱਕ ਹੋਰ ਪੀੜ੍ਹੀ ਨਹੀਂ ਗੁਆ ਸਕਦਾ: ਵਿਕਰਮਜੀਤ ਸਿੰਘ ਸਾਹਨੀ

ਸਿੱਖੀ ਬਾਹਰੀ ਦਿਖਾਵੇ ਦਾ ਨਾਮ ਨਹੀਂ, ਅੰਦਰਲੇ ਬਦਲਾਅ ਦਾ ਹੈ ਨਾਮ: ਭਾਈ ਗੁਰਦੇਵ ਸਿੰਘ ਕੋਹਾੜਕਾ

ਐਸਓਆਈ ਦੀ ਹੂੰਝਾਫੇਰ ਜਿੱਤ ਕਾਲਕਾ-ਸਿਰਸਾ ਜੋੜੀ ਖਿਲਾਫ ਅਕਾਲੀ ਜੇਂਨ ਜ਼ੈਡ ਦਾ ਵੱਡਾ ਫਤਵਾ: ਪਰਮਜੀਤ ਸਿੰਘ ਸਰਨਾ

ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ- ਸਰਕਾਰ ਵਿਰੁੱਧ ਉੱਠੇ ਬਗ਼ਾਵਤੀ ਸੁਰ

ਜਗਤਾਰ ਸਿੰਘ ਹਵਾਰਾ ਦੀ ਜੇਲ ਤਬਦੀਲੀ ਰੋਕਣਾ ਸਿੱਖਾਂ ਨਾਲ ਬੇਇਨਸਾਫੀ - ਸਿਰਸਾ ਉਠਾਣ ਆਪਣੀ ਭਾਜਪਾ ਸਰਕਾਰ ਅੱਗੇ ਆਵਾਜ਼ ਜੀਕੇ

ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ: ਸਿੱਖ ਫੈਡਰੇਸ਼ਨ ਯੂਕੇ

ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ: ਸਰਨਾ

ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ- ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ

ਨਿਠਾਰੀ ਮਾਮਲੇ ਵਿੱਚ ਬਰੀ ਹੋਏ ਸੁਰੇਂਦਰ ਕੋਲੀ ਦੀ ਲਾਸ਼, ਇੱਕ ਚਾਹ ਦੀ ਦੁਕਾਨ ਤੋਂ ਫੰਦੇ ਨਾਲ ਲਟਕਦੀ ਹੋਈ ਮਿਲੀ