ਪੰਜਾਬ

ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ – ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 01, 2024 07:09 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਇੱਕ ਪਾਸੇ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖਲ ਦੇਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੈਨੇਡਾ ਅੰਦਰ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਦੇਸ਼ ਅਤੇ ਮਾਪਿਆਂ ਤੋਂ ਹਜ਼ਾਰਾਂ ਮੀਲ ਦੀ ਦੂਰੀ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਜੀਵਨ ਸਰੋਕਾਰਾਂ ਨੂੰ ਸਮਝਣਾ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇੱਸ ਵਿੱਚ ਨਿਜੀ ਦਿਲਚਸਪੀ ਨਾਲ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਸਰਕਾਰ ਨਾਲ ਗੱਲ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਪਹਿਲਕਦਮੀ ਕਰਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸਰਕਾਰ ਅਤੇ ਪ੍ਰਸ਼ਾਸਨਿਕ ਆਹੁਦਿਆਂ ’ਤੇ ਕਾਰਜਸ਼ੀਲ ਹਨ, ਜਿਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਭਾਈਚਾਰੇ ਦੇ ਵਿਦਿਆਰਥੀ ਬੱਚਿਆਂ ਦੇ ਦੁਖ ਸਣਨ ਤੇ ਹੱਲ ਲਈ ਸਰਕਾਰ ਨਾਲ ਰਾਬਤਾ ਬਣਾਉਣ। ਉਨ੍ਹਾਂ ਖਾਸ ਤੌਰ ’ਤੇ ਕੈਨੇਡਾ ਦੇ ਸਿੱਖ ਸਾਂਸਦ ਸ. ਹਰਜੀਤ ਸਿੰਘ ਸੱਜਣ, ਸ. ਜਗਮੀਤ ਸਿੰਘ, ਬਰੈਂਪਟਨ ਦੇ ਡਿਪਟੀ ਮੇਅਰ ਸ. ਹਰਕੀਰਤ ਸਿੰਘ ਸਮੇਤ ਹੋਰ ਸਿੱਖ ਆਗੂਆਂ ਨੂੰ ਕਿਹਾ ਕਿ ਉਹ ਇਸ ਦਾ ਨੋਟਿਸ ਲੈਣ ਤਾਂ ਜੋ ਚਿੰਤਾਵਾਂ ਵਿੱਚ ਘਿਰੇ ਕੈਨੇਡਾ ਅੰਦਰ ਭਾਰਤ ਤੇ ਖਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਧਰਵਾਸ ਮਿਲ ਸਕੇ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦੇ ਖਰੜੇ ਸੰਬੰਧੀ ਭਾਕਿਯੂ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਨਾਲ ਬੈਠਕ 9 ਅਕਤੂਬਰ ਨੂੰ 

ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

ਫ਼ਲਸਤੀਨੀਆਂ ਦੀ ਨਸਲਕੁਸ਼ੀ ਪਿੱਛੇ ਅਮਰੀਕੀ ਸਾਮਰਾਜੀ ਹੱਥ ਜੰਗ ਕਿਸੇ ਵੀ ਮਸਲੇ ਦਾ ਹਲ ਨਹੀਂ

ਵਿਦੇਸ਼ੀ ਨਾਗਰਿਕ ਦਾ ਕੀਮਤੀ ਮੋਬਾਈਲ ਤੇ ਜਰੂਰੀ ਦਸਤਾਵੇਜ਼ ਸੌਂਪੇ

ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

ਪੰਚਾਇਤ ਚੋਣ ਪ੍ਰਕਿਰਿਆ-ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ -ਅਕਾਲੀ ਦਲ

ਗੁਰਬਾਣੀ ਜਾਪ ਆਤਮਿਕ ਤਸਕੀਨ ਤੇ ਸਰੀਰ ਵਿੱਚ ਊਰਜਾ ਪੈਦਾ ਕਰਦਾ ਹੈ: ਦਿਲਜੀਤ ਸਿੰਘ ਬੇਦੀ

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 28 ਅਕਤੂਬਰ ਨੂੰ ਹੋਵੇਗਾ- ਐਡਵੋਕੇਟ ਧਾਮੀ

ਪੰਜਾਬ ਨੂੰ ਸਾਫ ਸੁਥਰੀ ਚੰਗੇ ਅਕਸ ਵਾਲੀ ਲੀਡਰਸ਼ਿਪ ਦੀ ਜ਼ਰੂਰਤ: ਰਵੀਇੰਦਰ ਸਿੰਘ