ਪੰਜਾਬ

ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਲਾਗੇ ਸੰਗਰੂਰ 'ਚ ‘ਪੈਨਸ਼ਨ ਪ੍ਰਾਪਤੀ ਮੋਰਚੇ’ ਦੀ ਸ਼ੁਰੂਆਤ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | October 01, 2024 08:35 PM

ਸੰਗਰੂਰ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਠੇ ਹੇਠ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਦਿਨ-ਰਾਤ ਚੱਲਣ ਵਾਲੇ 'ਤਿੰਨ ਦਿਨਾਂ ਪੈਨਸ਼ਨ ਪ੍ਰਾਪਤੀ ਮੋਰਚੇ’ ਦਾ ਪੁਰਾਣੀ ਪੈਨਸ਼ਨ ਬਹਾਲ ਕਰੋ ਦੇ ਨਾਅਰਿਆਂ ਨਾਲ਼ ਆਗਾਜ਼ ਕੀਤਾ ਗਿਆ। ਮੋਰਚੇ ਦੇ ਪਹਿਲੇ ਦਿਨ ਸ਼ਾਮ ਵੇਲੇ ਸ਼ਹਿਰ ਦੇ ਬਜ਼ਾਰਾਂ ਵਿੱਚ ਆਪ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਸ਼ਾਲ ਮਾਰਚ ਕੱਢਿਆ ਗਿਆ।

ਅੱਜ ਪਹਿਲੇ ਦਿਨ ਦੇ ਪ੍ਰੋਗਰਾਮਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਫਰੰਟ ਦੇ ਆਗੂਆਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ, ਇੰਦਰ ਸੁਖਦੀਪ ਸਿੰਘ ਓਢਰਾ, ਦਲਜੀਤ ਸਫ਼ੀਪੁਰ ਨੇ ਦੱਸਿਆ ਕਿ ਸੰਗਰੂਰ ਮੋਰਚੇ ਦੀ ਲਾਮਬੰਦੀ ਲਈ ਪਿਛਲੇ ਇੱਕ ਮਹੀਨੇ ਤੋਂ ਸਮੂਹ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ਤੇ ਤਿਆਰੀ ਚੱਲ ਰਹੀ ਸੀ। ਜਿਸ ਵਿੱਚ ‘ਐੱਨ.ਪੀ.ਐੱਸ ਤੋਂ ਅਜ਼ਾਦੀ’ ਮੁਹਿੰਮ ਨਾਲ਼ ਸ਼ੁਰੂ ਕੀਤੀ ਮੋਰਚੇ ਦੀ ਤਿਆਰੀ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ, ਵਿਸਥਾਰੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਕੂਲਾਂ ਤੇ ਦਫਤਰਾਂ ਵਿੱਚ ਪਹੁੰਚ ਕਰਕੇ ਮੁਲਾਜ਼ਮਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦੇ ‘ਸੱਦਾ ਪੱਤਰ’ ਵੀ ਵੱਡੇ ਪੱਧਰ ਤੇ ਵੰਡੇ ਗਏ ਸਨ। ਇਸ ਤੋਂ ਇਲਾਵਾ ਕੇਂਦਰ ਵੱਲੋਂ ਤਜਵੀਜਤ ਯੂਪੀਐੱਸ ਪੈਨਸ਼ਨ ਸਕੀਮ ਦੀਆਂ ਖ਼ਾਮੀਆਂ ਪ੍ਰਤੀ ਐੱਨ.ਪੀ.ਐੱਸ ਮੁਲਾਜ਼ਮਾਂ ਨੂੰ ਜਾਗਰੂਕ ਕੀਤਾ ਗਿਆ ਸੀ।ਆਮ ਤੌਰ ਤੇ ਮੁਲਾਜ਼ਮਾਂ ਵੱਲੋੰ ਇੱਕ ਦਿਨਾ ਰੈਲੀਆਂ ਕੀਤੀਆਂ ਜਾਂਦੀਆਂ ਹਨ ਪਰ ਕਿਸਾਨ ਮੋਰਚਿਆਂ ਦੀ ਤਰਜ਼ ਤੇ ਪੁਰਾਣੀ ਪੈਨਸ਼ਨ ਲਈ ਲਗਾਏ ਇਸ ਮੋਰਚੇ ਨਾਲ਼ ਮੁਲਾਜ਼ਮ ਸੰਘਰਸ਼ਾਂ ਵਿੱਚ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।

 ਤਿੰਨ ਦਿਨ ਚੱਲਣ ਵਾਲੇ ਇਸ ਮੋਰਚੇ ਦੇ ਪਹਿਲੇ ਦਿਨ ਇੰਪਲਾਇਜ਼ ਫੈਡਰੇਸ਼ਨ ਦੇ ਆਗੂਆਂ ਖੁਸ਼ਦੀਪ ਸਿੰਘ ਲਹਿਰਾ, ਗੁਰਛੈਬਰ ਸਿੰਘ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂ ਗੁਰਪ੍ਰੀਤ ਸਿੰਘ ਅਤੇ ਮਨਿਸਟਰੀਅਲ ਐਸੋਸੀਏਸ਼ਨ ਦੇ ਆਗੂ ਲਾਲ ਸਿੰਘ ਰੱਲਾ ਨੇ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਦੇ ਕੀਤੇ ਨੋਟੀਫਿਕੇਸ਼ਨ ਨੂੰ ਮਹਿਜ਼ ਕਾਗਜ਼ੀ ਜੁਮਲਾ ਦੱਸਿਆ ਕਿਉਂਕਿ ਇਸ ਨੋਟੀਫਿਕੇਸ਼ਨ ਦੇ ਬਾਵਜੂਦ ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋ ਸਕੀ ਹੈ। ਸ਼ਾਮ ਵੇਲੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਨੂੰ ਉਭਾਰਨ ਲਈ ਸੰਗਰੂਰ ਸ਼ਹਿਰ ਵਿੱਚ ਕੱਢੇ ਮਸ਼ਾਲ ਮਾਰਚ ਵਿੱਚ ਮੁਲਾਜ਼ਮਾਂ ਨੇ ਵੱਡੇ ਉਤਸ਼ਾਹ ਨਾਲ਼ ਹਿੱਸਾ ਲਿਆ।ਮਾਰਚ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਝੂਠੇ ਵਾਅਦਿਆ ਨੂੰ ਬੇਨਕਾਬ ਕਰਦਿਆਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਕਨਵੀਨਰ ਰਮਨਦੀਪ ਬਰਨਾਲਾ, ਲਖਵਿੰਦਰ ਮਾਨਸਾ, ਮਨਦੀਪ ਮੁਕਤਸਰ, ਜਸਵਿੰਦਰ ਕਪੂਰਥਲਾ, ਮਨਜੀਤ ਹੁਸ਼ਿਆਰਪੁਰ, ਅੰਮ੍ਰਿਤਪਾਲ ਹਰੀਗੜ੍ਹ, ਡੀਐੱਮਐੱਫ ਸੂਬਾ ਆਗੂ ਹਰਦੀਪ ਟੋਡਰਪੁਰ, ਡੀਟੀਐੱਫ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਹਰਵਿੰਦਰ ਰੱਖੜਾ, ਜਗਪਾਲ ਬੰਗੀ, ਪਵਨ ਮੁਕਤਸਰ, ਹਰਵਿੰਦਰ ਅੱਲੂਵਾਲ, ਕਰਮਜੀਤ ਨਦਾਮਪੁਰ, ਕੁਲਵੰਤ ਖਨੌਰੀ ਆਦਿ ਸ਼ਾਮਲ ਹੋਏ।

Have something to say? Post your comment

 
 
 

ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ 'ਆਪ' ਆਗੂਆਂ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਖੁਸ਼ਹਾਲ ਜੀਵਨ ਦੀ ਕੀਤੀ ਕਾਮਨਾ

ਬੰਦੀ ਛੋੜ ਦਿਵਸ ਅਤੇ ਦਿਵਾਲੀ ਦੇ ਮੌਕੇ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਲਿਆ ਸਤਿਗੁਰ ਦਾ ਆਸ਼ੀਰਵਾਦ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੋਧਪੁਰ ਤੋਂ ਅਗਲੇ ਪੜਾਅ ਜੈਪੁਰ ਰਾਜਿਸਥਾਨ ਲਈ ਰਵਾਨਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ

ਅਭਿਨੇਤਰੀ ਪਰਿਣੀਤੀ ਚੋਪੜਾ ਪਤੀ ਰਾਘਵ ਚੱਢਾ ਨਾਲ ਹਸਪਤਾਲ ਗਏ,ਜਲਦੀ ਆ ਸਕਦੀ ਹੈ ਖੁਸ਼ਖਬਰੀ

ਪੀਸੀਐਸ ਅਫਸਰ ਐਸੋਸੀਏਸ਼ਨ ਮਿਸ਼ਨ ਚੜ੍ਹਦੀ ਕਲਾ ਵਿੱਚ 2.51 ਲੱਖ ਰੁਪਏ ਦਾ ਪਾਵੇਗੀ ਯੋਗਦਾਨ

ਪੰਥਕ ਧਿਰਾਂ ਦੇ ਕਾਫਲੇ ਨਾਲ ਪਹੁੰਚੇ ਮਨਦੀਪ ਸਿੰਘ ਵੱਲੋਂ ਤਰਨਤਾਰਨ ਤੋਂ ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ