ਪੰਜਾਬ

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ | October 01, 2024 08:37 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ।

ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਨ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਕਾਰਾਤਮਕ ਪਹੁੰਚ ਸਦਕਾ ਪਿੰਡ ਵਾਸੀਆਂ ਨੇ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਤੌਰ ਉਤੇ ਜਨਤਕ ਸਹਿਯੋਗ ਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਛੇਤੀ ਹੀ ਪਿੰਡ ਵਿੱਚ ਹੋਣ ਵਾਲੇ ਖੇਡ ਮੇਲੇ ਵਿੱਚ ਸ਼ਿਰਕਤ ਕਰਨਗੇ।

Have something to say? Post your comment

 
 

ਪੰਜਾਬ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ ਪੰਚਾਇਤ ਸੰਮਤੀ ਦੇ 86 ਜ਼ੋਨਾਂ ਦੇ ਨਤੀਜੇ ਐਲਾਨੇ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ ਸੈਸ਼ਨ ਦਾ ਉਠਾਣ ਕੀਤਾ

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ: ਮੀਤ ਹੇਅਰ

ਰਾਜਪਾਲ ਪੰਜਾਬ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ; ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਮਸਲਿਆਂ ‘ਤੇ ਹੋਈ ਚਰਚਾ