ਨਵੀਂ ਦਿੱਲੀ- ਬੰਦੀ ਛੋੜ ਦਿਵਸ ਦੀ ਦਿਵਾਲੀ 1 ਨਵੰਬਰ ਨੂੰ ਆਉਣ ਦੇ ਕਾਰਨ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਗੁਰੂਦੁਆਰੇ ਸਾਹਿਬ ਅਤੇ ਸੰਗਤ ਨੂੰ ਘਰਾਂ ਵਿੱਚ ਬਿਜਲੀ ਦੀਆਂ ਬੱਤੀਆਂ ਦੀ ਸਜਾਵਟ ਕਰਨ ਦੀ ਬਜਾਏ ਕੇਵਲ ਘੀ ਦੇ ਦਿਆਂ ਨੂੰ ਜਲਾਉਣ ਦਾ ਹੁਕਮ ਜਾਰੀ ਕੀਤਾ ਹੈ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ।
ਮੀਡੀਆ ਨੂੰ ਜਾਰੀ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਦਿੱਲੀ ਦੇ ਸਿੱਖਾਂ ਨੂੰ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਦੀਪਮਾਲਾ ਨਾ ਕਰਨ ਦੀ ਅਪੀਲ ਕਰ ਚੁੱਕੀ ਹੈ, ਅਤੇ ਸੰਗਤ ਨੂੰ ਇਸ ਪਵਿੱਤਰ ਦਿਵਸ ਨੂੰ ਸਾਦਗੀ ਨਾਲ ਮਨਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ 1984 ਦੇ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿੱਚ 31 ਅਕਤੂਬਰ ਤੋਂ 3 ਨਵੰਬਰ ਤੱਕ ਰੋਸ਼ ਦਿਵਸ ਮਨਾਉਂਦੀ ਹੈ।
ਕਾਲਕਾ ਅਤੇ ਕਾਹਲੋ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇਹ ਅਪੀਲ ਕਰਕੇ ਦਿੱਲੀ ਹੀ ਨਹੀਂ, ਬਲਕਿ ਦੇਸ਼ ਭਰ ਵਿੱਚ 1984 ਦੇ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼੍ਰਦਾਂਜਲੀ ਦੇਣ ਅਤੇ ਪੀੜਿਤ ਪਰਿਵਾਰਾਂ ਨੂੰ ਸੰਤਵਨਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਮੁੜ ਨਹੀਂ ਆ ਸਕਦੇ, ਪਰ ਅਜੇਹੇ ਸੰਦੇਸ਼ ਦੇ ਕੇ ਇਹ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।