ਪੰਜਾਬ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਕੌਮੀ ਮਾਰਗ ਬਿਊਰੋ | October 30, 2024 07:47 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Have something to say? Post your comment

 
 
 
 

ਪੰਜਾਬ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਜ਼ੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਅਤੇ ਡਰੱਗ ਇੰਸਪੈਕਟਰ ਤੋਂ ਫੜ੍ਹੀ ਸੰਪਤੀ ਦੀ ਜਾਂਚ ਐਨਏਆਈ ਅਤੇ ਈਡੀ ਤੋਂ ਹੋਵੇ -ਸੁਨੀਲ ਜਾਖੜ

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ

ਖਾਲਸਾ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਇਆ