ਨੈਸ਼ਨਲ

ਸੰਜੇ ਸੇਠ ਨੇ ਇਤਰਾਜ਼ਯੋਗ ਬਿਆਨ 'ਤੇ ਸਿੱਖ ਕੌਮ ਤੋਂ ਮੰਗੀ ਮੁਆਫੀ

ਗੁਰਦੀਪ ਸਿੰਘ ਸਲੂਜਾ / ਕੌਮੀ ਮਾਰਗ ਬਿਊਰੋ | October 30, 2024 08:06 PM

ਸੀਜੀਪੀਸੀ ਵੱਲੋਂ ਸਖ਼ਤ ਵਿਰੋਧ ਪ੍ਰਗਟਾਏ ਜਾਣ ਤੋਂ ਬਾਅਦ ਰਾਂਚੀ ਦੇ ਸੰਸਦ ਮੈਂਬਰ ਸੰਜੇ ਸੇਠ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਵਿਵਾਦਿਤ ਬਿਆਨ ਲਈ ਸਮੁੱਚੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੀ ਹੈ।  ਜਾਰੀ ਵੀਡੀਓ 'ਚ ਸੰਜੇ ਸੇਠ ਨੇ ਕਿਹਾ ਕਿ ਉਨ੍ਹਾਂ ਨੇ ਅਣਜਾਣੇ 'ਚ ਸਿੱਖ ਭਰਾਵਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਇਸ ਲਈ ਉਹ ਸੌ ਵਾਰ ਮੁਆਫੀ ਮੰਗਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਭਾਰਤ ਦੇ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਦੇ ਗੁਰੂ ਹਨ ਅਤੇ ਸਾਰਿਆਂ ਲਈ ਆਦਰਸ਼ ਹਨ।
ਮੁਆਫੀਨਾਮੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸੀਜੀਪੀਸੀ ਦੇ ਮੁਖੀ ਭਗਵਾਨ ਸਿੰਘ ਨੇ ਕਿਹਾ ਕਿ ਪਾਰਟੀ ਨੇਤਾਵਾਂ, ਜਨ ਪ੍ਰਤੀਨਿਧੀਆਂ ਅਤੇ ਸੰਵਿਧਾਨਕ ਅਹੁਦਿਆਂ 'ਤੇ ਕਾਬਜ਼ ਅਧਿਕਾਰੀਆਂ ਨੂੰ ਸੋਚ-ਸਮਝ ਕੇ ਬਿਆਨ ਦੇਣਾ ਚਾਹੀਦਾ ਹੈ ਅਤੇ ਜਿੱਥੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ, ਉੱਥੇ ਸਥਿਤੀ ਹੋਰ ਵੀ ਸੰਵੇਦਨਸ਼ੀਲ ਬਣ ਜਾਂਦੀ ਹੈ। ਭਗਵਾਨ ਸਿੰਘ ਨੇ ਕਿਹਾ ਕਿ ਸਿੱਖ ਗੁਰੂਆਂ ਦਾ ਨਾਂ ਕਿਸੇ ਸਿਆਸੀ ਜਾਂ ਹੋਰ ਫਾਇਦੇ ਲਈ ਵਰਤਣਾ ਅਤੇ ਗੁਰੂ ਸਾਹਿਬ ਦੀ ਤੁਲਨਾ ਕਿਸੇ ਨਾਲ ਕਰਨਾ ਅਪਰਾਧ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਰਾਂਚੀ ਵਿੱਚ ਇੱਕ ਚੋਣ ਮੀਟਿੰਗ ਵਿੱਚ ਰਾਂਚੀ ਦੇ ਸੰਸਦ ਮੈਂਬਰ ਸੰਜੇ ਸੇਠ ਨੇ ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਬਲੀਦਾਨ ਦੀ ਤੁਲਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਸੀ, ਜਿਸ ਉੱਤੇ ਸੀਜੀਪੀਸੀ ਨੇ ਸੰਜੇ ਉੱਤੇ ਸਖ਼ਤ ਇਤਰਾਜ਼ ਜਤਾਇਆ ਸੀ। ਸੇਠ ਅਤੇ ਸਿੱਖ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਸੀ। ਮੁਆਫ਼ੀ ਨਾ ਮੰਗਣ ਦੀ ਸੂਰਤ ਵਿੱਚ ਭਾਜਪਾ ਦੇ ਵਿਧਾਨ ਸਭਾ ਚੋਣਾਂ ਦੇ  ਬਾਈਕਾਟ ਕਰਨ ਦੀ ਗੱਲ ਕਹੀ ਗਈ। ਸੰਜੇ ਸੇਠ ਨੇ ਸਿੱਖ ਕੌਮ ਤੋਂ ਮੁਆਫੀ ਮੰਗ ਕੇ ਮਾਮਲਾ ਬੰਦ ਕਰ ਦਿੱਤਾ ਹੈ।

Have something to say? Post your comment

 

ਨੈਸ਼ਨਲ

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਸਿੱਖਾਂ ਤੋਂ ਸੁਪਰੀਮ ਕੋਰਟ ਵੱਲੋਂ ਇਸ ਕਤਲੇਆਮ ਦੌਰਾਨ ਆਪਣੀ ਅੱਖਾਂ ਬੰਦ ਕਰਕੇ ਰੱਖਣ ਲਈ ਮੁਆਫ਼ੀ ਮੰਗਣ: ਜੀਕੇ

ਜੰਮੂ-ਕਸ਼ਮੀਰ ਦੇ ਸਿਆਸਤਦਾਨਾਂ ਨੇ ਸ੍ਰੀਨਗਰ ਵਿੱਚ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

ਨਵੰਬਰ 1984 ਦੇ 40 ਸਾਲਾਂ ਤੇ ਪੰਥ ਸਵੇਕ ਸਖਸ਼ੀਅਤਾਂ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ

ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਵਿਖ਼ੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮੱਤ ਸਮਾਗਮ ਹੋਏ

ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ

1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਦਿੱਲੀ ਗੁਰਦੁਆਰਾ ਕਮੇਟੀ ਨੇ 

ਭਾਈ ਬੇਅੰਤ ਸਿੰਘ ਦਾ ਸਹੀਦੀ ਦਿਹਾੜਾ ਮਨਾਇਆ ਅਕਾਲੀ ਦਲ ਅੰਮ੍ਰਿਤਸਰ ਨੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ

ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ

ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ: ਬੀਬੀ ਰਣਜੀਤ ਕੌਰ

ਸਿੱਖ ਕਤਲੇਆਮ ਦੇ ਚਾਰ ਦਹਾਕੇ ਬੀਤਣ ਬਾਅਦ ਵੀ ਜੁੰਮੇਵਾਰ ਲੋਕਾਂ ਨੂੰ ਸਜ਼ਾ ਨਾ ਮਿਲਣਾ ਹੋਰ ਵੱਡੀ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ ਮੁਲਕ ਲਈ- ਵੀਰਜੀ